ਡਾ. ਚੱਬੇਵਾਲ ਨੇ ਨੇਤਰਹੀਣ ਧੀਆਂ ਤੋਂ ਰੱਖੜੀ ਬੰਨ੍ਹਵਾਈ ਨੇਤਰਹੀਣ ਧੀਆਂ ਨਾਲ ਰੱਖੜੀ ਮਨਾਉਣਾ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦਾ ਪ੍ਰਤੀਕ: ਡਾ. ਚੱਬੇਵਾਲ
Publish Date: Thu, 27 Aug 2026 07:29 PM (IST)
Updated Date: Thu, 27 Aug 2026 07:31 PM (IST)
ਹਰੀਸ਼ ਭੰਡਾਰੀ ਪੰਜਾਬੀ ਜਾਗਰਣ ਫਗਵਾੜਾ : ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਵੱਲੋਂ ਰੱਖੜੀ ਦਾ ਤਿਉਹਾਰ ਹਰ ਸਾਲ ਦੀ ਤਰ੍ਹਾਂ ਗੁਰੂ ਨਾਨਕ ਮਿਸ਼ਨ ਨੇਤਰਹੀਣ ਬਿਰਧ ਆਸ਼ਰਮ, ਸਪਰੋੜ ਵਿਖੇ ਆਸ਼ਰਮ ਦੀਆਂ ਨੇਤਰਹੀਣ ਧੀਆਂ ਨਾਲ ਮਨਾਇਆ ਗਿਆ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਹਲਕਾ ਇੰਚਾਰਜ ਫਗਵਾੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਪ੍ਰਿੰਸੀਪਲ ਗੁਰਮੀਤ ਪਲਾਹੀ, ਸੰਤੋਸ਼ ਕੁਮਾਰ ਗੋਗੀ ਜ਼ਿਲ੍ਹਾ ਸਕੱਤਰ ਆਮ ਆਦਮੀ ਪਾਰਟੀ, ਜਤਿੰਦਰ ਸਿੰਘ ਕੁੰਦੀ ਇੰਟਰਨੈਸ਼ਨਲ ਡਾਇਰੈਕਟਰ ਅਲਾਇੰਸ ਕਲੱਬ, ਡਿਪਟੀ ਮੇਅਰ ਵਿੱਕੀ ਸੂਦ, ਮਾਰਕੀਟ ਕਮੇਟੀ ਦੇ ਚੇਅਰਮੈਨ ਅਨੁਰਾਗ ਮਨਖੰਡ ਤੋਂ ਇਲਾਵਾ ਆਸ਼ਰਮ ਦੇ ਪ੍ਰਧਾਨ ਪਰਮਜੀਤ ਸਿੰਘ ਮਾਨ, ਕੌਂਸਲਰ ਪ੍ਰਿਤਪਾਲ ਕੌਰ ਤੁਲੀ ਤੇ ਰਣਜੀਤ ਸਿੰਘ ਕਲੇਰ ਸਰਪੰਚ ਨੰਗਲ ਨੇ ਵੀ ਉਚੇਰੇ ਤੌਰ ’ਤੇ ਹਾਜ਼ਰੀ ਲਗਵਾਈ। ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਰੱਖੜੀ ਭੈਣ-ਭਰਾ ਦੇ ਪਿਆਰ, ਵਿਸ਼ਵਾਸ ਤੇ ਆਪਸੀ ਸਾਂਝ ਦਾ ਤਿਉਹਾਰ ਹੈ। ਸਮਾਗਮ ਦੌਰਾਨ ਸਭਾ ਦੇ ਮੈਂਬਰਾਂ ਨੇ ਆਸ਼ਰਮ ਦੀਆਂ ਨੇਤਰਹੀਣ ਧੀਆਂ ਨਾਲ ਰੱਖੜੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਨਾਲ ਗੱਲਬਾਤ ਕਰਕੇ ਜਿੰਦਗੀ ਨੂੰ ਖੁਸ਼ੀ ਨਾਲ ਵਤੀਤ ਕਰਨ ਦਾ ਸੁਨੇਹਾ ਦਿੱਤਾ ਤੇ ਰੱਖੜੀ ਦੇ ਤਿਉਹਾਰ ਦੀ ਮੁਬਾਰਕਬਾਦ ਦਿੱਤੀ। ਪ੍ਰਿੰਸੀਪਲ ਗੁਰਮੀਤ ਪਲਾਹੀ ਨੇ ਕਿਹਾ ਕਿ ਤਿਉਹਾਰਾਂ ਦੀ ਖੁਸ਼ੀ ਉਸ ਵੇਲੇ ਹੋਰ ਵਧ ਜਾਂਦੀ ਹੈ, ਜਦੋਂ ਇਹ ਖੁਸ਼ੀਆਂ ਲੋੜਵੰਦ ਲੋਕਾਂ ਨਾਲ ਸਾਂਝੀਆਂ ਕੀਤੀਆਂ ਜਾਣ। ਸੰਤੋਸ਼ ਕੁਮਾਰ ਗੋਗੀ ਨੇ ਕਿਹਾ ਕਿ ਸਰਬ ਨੌਜਵਾਨ ਸਭਾ ਵੱਲੋਂ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਵੱਖ-ਵੱਖ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। ਸਭਾ ਵਲੋਂ ਆਸ਼ਰਮ ਦੇ ਵਸਨੀਕਾਂ ਨੂੰ ਰੱਖੜੀ ਦੀ ਮਠਿਆਈ ਵੀ ਖਿਲਾਈ ਗਈ। ਅਖੀਰ ਵਿੱਚ ਪ੍ਰਧਾਨ ਸੁਖਵਿੰਦਰ ਸਿੰਘ ਨੇ ਮੁੱਖ ਮਹਿਮਾਨ ਡਾ. ਰਾਜਕੁਮਾਰ ਚੱਬੇਵਾਲ ਤੇ ਸਮੂਹ ਪਤਵੰਤਿਆਂ ਦਾ ਧੰਨਵਾਦ ਕੀਤਾ। ਸਭਾ ਵੱਲੋਂ ਡਾ. ਰਾਜਕੁਮਾਰ ਚੱਬੇਵਾਲ ਨੂੰ ਸਨਮਾਨਤ ਵੀ ਕੀਤਾ ਗਿਆ। ਮੰਚ ਸੰਚਾਲਨ ਲੈਕਚਰਾਰ ਹਰਜਿੰਦਰ ਗੋਗਨਾ ਵੱਲੋਂ ਬਾਖੂਬੀ ਕੀਤਾ ਗਿਆ। ਇਸ ਮੌਕੇ ਆਸ਼ਰਮ ਦੇ ਸੰਚਾਲਕ ਬਾਬਾ ਮੁਖਤਿਆਰ ਸਿੰਘ, ਸਮਾਜ ਸੇਵਕ ਰਮਨ ਨੇਹਰਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।