ਬਾਬਾ ਜੀਵਨ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ ਕਰਵਾਇਆ ਬਾਬਾ ਜੀਵਨ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ ਕਰਵਾਇਆ
Publish Date: Sun, 06 Sep 2026 08:51 PM (IST)
Updated Date: Sun, 06 Sep 2026 08:52 PM (IST)
ਬਾਬਾ ਜੀਵਨ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਸਿੱਖੀ ਨੂੰ ਸਮਰਪਿਤ ਕੀਤਾ : ਭਾਈ ਮਨਦੀਪ ਸਿੰਘ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ਼੍ਰੋਮਣੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਵਾਟਾਂ ਵਾਲੀ ਖੁਰਦ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਜਿਸ ਉਪਰੰਤ ਗ੍ਰੰਥੀ ਸਿੰਘ ਭਾਈ ਸਰਬਜੀਤ ਸਿੰਘ ਵੱਲੋਂ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਭਾਈ ਸੁਖਦੇਵ ਸਿੰਘ ਕੀਰਤਨੀ ਜਥਾ ਤੇ ਭਾਈ ਮਨਦੀਪ ਸਿੰਘ ਵਿਦਿਆਰਥੀ ਕਥਾ ਵਾਚਕ ਵੱਲੋਂ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਦਿਆਂ ਬਾਬਾ ਜੀਵਨ ਸਿੰਘ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਬਾਬਾ ਜੀਵਨ ਸਿੰਘ ਜੀ ਦੇ ਮਹਾਨ ਜੀਵਨ, ਬਹਾਦਰੀ ਤੇ ਕੁਰਬਾਨੀ ਨੂੰ ਯਾਦ ਕਰਦਿਆਂ ਦੱਸਿਆ ਗਿਆ ਕਿ ਭਾਈ ਜੈਤਾ ਜੀ ਨੇ ਸਿੱਖ ਇਤਿਹਾਸ ਵਿੱਚ ਅਟੁੱਟ ਵਿਸ਼ਵਾਸ ਤੇ ਗੁਰੂ-ਘਰ ਪ੍ਰਤੀ ਸਮਰਪਣ ਦੀ ਅਦੁੱਤੀ ਮਿਸਾਲ ਕਾਇਮ ਕੀਤੀ। ਸੰਨ 1675 ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਦਿੱਲੀ ਵਿਖੇ ਸ਼ਹਾਦਤ ਉਪਰੰਤ ਭਾਈ ਜੈਤਾ ਜੀ ਨੇ ਅਥਾਹ ਹਿੰਮਤ ਤੇ ਦਲੇਰੀ ਨਾਲ ਗੁਰੂ ਸਾਹਿਬ ਦਾ ਪਾਵਨ ਸੀਸ ਸ੍ਰੀ ਅਨੰਦਪੁਰ ਸਾਹਿਬ ਪਹੁੰਚਾਇਆ। ਉਨ੍ਹਾਂ ਦੀ ਇਸ ਮਹਾਨ ਸੇਵਾ ਸਦਕਾ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਉਨ੍ਹਾਂ ਨੂੰ ‘ਰੰਘਰੇਟੇ ਗੁਰੂ ਕੇ ਬੇਟੇ ਦਾ ਮਾਣ ਬਖ਼ਸ਼ਿਆ। ਬਾਬਾ ਜੀਵਨ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਗੁਰੂ-ਘਰ ਦੀ ਸੇਵਾ ਤੇ ਸਿੱਖੀ ਨੂੰ ਸਮਰਪਿਤ ਕੀਤਾ। ਸਮਾਗਮ ਦੌਰਾਨ ਕੀਰਤਨੀ ਜਥਾ ਭਾਈ ਸੁਖਦੇਵ ਸਿੰਘ, ਭਾਈ ਮਨਦੀਪ ਸਿੰਘ ਵਿਦਿਆਰਥੀ ਕਥਾ ਵਾਚਕ, ਬਲਾਕ ਸੰਮਤੀ ਚੇਅਰਮੈਨ ਕੈਲਾ ਸਿੰਘ,ਸਰਪੰਚ ਗੁਰਮੀਤ ਸਿੰਘ, ਜਥੇਦਾਰ ਹਰੀ ਸਿੰਘ, ਮੁਖਤਿਆਰ ਸਿੰਘ ਖਿੰਡਾ, ਇੰਦਰ ਸਿੰਘ ਪ੍ਰਧਾਨ, ਸੈਕਟਰੀ ਪਲਵਿੰਦਰ ਸਿੰਘ, ਕਰਨੈਲ ਸਿੰਘ, ਜੋਗਿੰਦਰ ਸਿੰਘ ਸ਼ੇਖ ਮਾਂਗਾ , ਜਥੇਦਾਰ ਸਤਨਾਮ ਸਿੰਘ, ਗਾਇਕ ਬਲਬੀਰ ਸ਼ੇਰਪੁਰੀ, ਬਖਸ਼ੀਸ਼ ਸਿੰਘ ਸ਼ਾਹਵਾਲਾ, ਜੱਗਾ ਸਿੰਘ ਸ਼ੇਖ ਮਾਂਗਾ, ਜਸਵੀਰ ਸਿੰਘ, ਠੇਕੇਦਾਰ ਬਲਵਿੰਦਰ ਸਿੰਘ ਆਦਿ ਸਮੇਤ ਸਮੇਤ ਵੱਡੀ ਗਿਣਤੀ ਵਿੱਚ ਸ਼ਖਸ਼ੀਅਤਾਂ ਦਾ ਪ੍ਰਬੰਧਕਾਂ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਮੁੱਖ ਪ੍ਰਬੰਧਕ ਮਾਸਟਰ ਜਗਦੀਸ਼ ਸਿੰਘ, ਸਲਵਿੰਦਰ ਸਿੰਘ ਪੱਪਾ, ਗੁਰਦੇਵ ਸਿੰਘ ਵੱਲੋਂ ਸਮਾਗਮ ਦੌਰਾਨ ਸ਼ਿਰਕਤ ਕਰਨ ਤੇ ਸ਼ਖਸ਼ੀਅਤਾਂ ਅਤੇ ਸੰਗਤਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਸਮੁੱਚੀਆਂ ਸੰਗਤਾਂ ਨੂੰ ਬਾਬਾ ਜੀਵਨ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਸਲਵਿੰਦਰ ਸਿੰਘ ਸੈਕਟਰੀ, ਗੁਰਦੇਵ ਸਿੰਘ ਇੰਸਪੈਕਟਰ, ਤਰਲੋਕ ਸਿੰਘ, ਮਾਸਟਰ ਜਗਦੀਸ਼ ਸਿੰਘ, ਜਸ਼ਨਪ੍ਰੀਤ ਸਿੰਘ ਐੱਸਡੀਓ, ਫਕੀਰ ਚੰਦ, ਸਰਬਜੀਤ ਸਿੰਘ ਸਾਬਾ, ਗੁਲਸ਼ਨ ਕੁਮਾਰ, ਪਿਆਰਾ ਲਾਲ, ਸਤਬੀਰ ਸਿੰਘ ਕੈਨੇਡਾ, ਰਾਜ ਬਹਾਦਰ ਸਿੰਘ, ਕਮਲਜੀਤ ਸਿੰਘ ਯੂਕੇ, ਅਮਰੀਕ ਸਿੰਘ, ਅਨੋਖ ਸਿੰਘ, ਰਵੀਪਾਲ ਸਿੰਘ, ਹਰਪ੍ਰੀਤ ਸਿੰਘ ਹਨੀ, ਮਾਸਟਰ ਸਤਪਾਲ ਸਿੰਘ, ਤਰਲੋਕ ਸਿੰਘ ਆਦਿ ਸਮੇਤ ਹੋਰ ਪਤਵੰਤੇ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।