- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੇਅਰਮੈਨ ਇੰਡੀਅਨ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਲਾਭਪਾਤਰੀਆਂ ਨੂੰ ਵੰਡੇ

ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 10 ਲੱਖ ਰੁਪਏ ਦੇ ਕਾਰਡ ਵੰਡ ਸਮਾਰੋਹ ਦਾ ਆਯੋਜਨ ਪਿੰਡ ਮਨਸੂਰਵਾਲ ਵਿਖੇ ਵਾਰਡ 18 ਤੋਂ ਆਪ ਕੌਂਸਲਰ ਰਾਜਕੁਮਾਰੀ ਤੇ ਦਰਸ਼ਨ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਪਿੰਡ ਮਨਸੂਰਵਾਲ, ਨੂਰਪੁਰ ਦੋਨਾਂ, ਧਾਵਾਂਖੇ ਜਗੀਰ, ਧਾਵਾਂਖੇ ਨਿਸ਼ਾਨ, ਮੈਨਵਾਂ ਦੇ ਲੋਕਾਂ ਨੂੰ 451 ਕਾਰਡ ਵੰਡੇ ਗਏ। ਇਸ ਮੌਕੇ ਚੇਅਰਮੈਨ ਇੰਡੀਅਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਠ ਜਨਵਰੀ ਨੂੰ ਸ਼ੁਰੂ ਕੀਤੀ ਗਈ ਦਸ ਲੱਖ ਰੁਪਏ ਦੀ ਮੁਫ਼ਤ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਵਿੱਚ ਹੁਣ ਤੱਕ 3,53,397 ਮਰੀਜ਼ਾਂ ਦਾ 1,300 ਕਰੋੜ ਰੁਪਏ ਦਾ ਮੁਫ਼ਤ ਇਲਾਜ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਰਾਸ਼ੀ ਦਾ ਭੁਗਤਾਨ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ।
ਚੇਅਰਮੈਨ ਇੰਡੀਅਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਨਤਾ ਦੇ ਟੈਕਸਾਂ ਦਾ ਪੈਸਾ ਲੋਕਾਂ ਦੀ ਭਲਾਈ ’ਤੇ ਖਰਚ ਕਰ ਰਹੀ ਹੈ। ਆਪ ਸਰਕਾਰ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਤੇ ਫ਼ਜ਼ੂਲਖਰਚੀ ਬੰਦ ਕਰ ਕੇ ਪੰਜਾਬ ਦਾ ਖ਼ਜ਼ਾਨਾ ਭਰਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸਾਲ 2021 ਵਿੱਚ ਪ੍ਰਾਇਮਰੀ ਸਿੱਖਿਆ ਵਿੱਚ ਪੰਜਾਬ 27ਵੇਂ ਨੰਬਰ ’ਤੇ ਸੀ ਤੇ ਹੁਣ ਕੇਰਲਮ ਨੂੰ ਪਿੱਛੇ ਛੱਡ ਕੇ ਦੇਸ਼ ਵਿੱਚ ਪਹਿਲੇ ਸਥਾਨ ’ਤੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਦਸ ਲੱਖ ਖਿਡਾਰੀ ਭਾਗ ਲੈ ਰਹੇ ਹਨ ਤੇ ਤਿੰਨ-ਤਿੰਨ ਪੀੜ੍ਹੀਆਂ ਮੈਦਾਨਾਂ ਵਿੱਚ ਇਕੱਠੀਆਂ ਖੇਡ ਰਹੀਆਂ ਹਨ। ਇਸ ਮੌਕੇ ਬੀਡੀਪੀਓ ਕਪੂਰਥਲਾ ਸ਼ਮਸ਼ੇਰ ਸਿੰਘ, ਹਰਦੀਪ ਕੌਰ, ਸਿਹਤ ਵਿਭਾਗ ਕਾਲਾ ਸੰਘਿਆਂ ਤੋਂ ਐੱਸਐੱਮਓ ਡਾ. ਭੁਪਿੰਦਰਜੀਤ ਕੌਰ, ਡਾ. ਕਾਰਤਿਕ ਕਸ਼ਿਅਪ, ਸੁਖਬੀਰ ਸਿੰਘ, ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ, ਪੂਜਾ ਨੰਦਨ, ਸਲਵਿੰਦਰ ਕੌਰ, ਆਪ ਬਲਾਕ ਪ੍ਰਧਾਨ ਮੁੱਖ ਰਾਜ, ਅਮਰੀਕ ਸਿੰਘ ਢਿੱਲੋਂ, ਚੇਅਰਮੈਨ ਸੁਖਦੇਵ ਸਿੰਘ, ਐਡਵੋਕੇਟ ਮਨਦੀਪ ਸਿੰਘ, ਯੂਥ ਆਗੂ ਸਾਰਾਂਸ਼ ਮਰਵਾਹਾ, ਸਰਪੰਚ ਤਰਲੋਚਨ ਸਿੰਘ, ਬਚਨ ਸਿੰਘ, ਹਰਪ੍ਰੀਤ ਵਾਲੀਆ, ਤਰਨਪ੍ਰੀਤ ਵਾਲੀਆ ਤੇ ਆਪ ਆਗੂ ਮੌਜੂਦ ਸਨ।