ਅਮਰੀਕ ਸਿੰਘ ਮੱਲ੍ਹੀ, ਕਪੂਰਥਲਾ : ਆਮ ਆਦਮੀ ਪਾਰਟੀ ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਆਗੂ ਸਰੂਪ ਲਾਲ ਦੀ ਪ੍ਰਧਾਨਗੀ ਹੇਠ ਪਿੰਡ ਪੱਖੋਵਾਲ 'ਚ ਹੋਈ। ਇਸ ਮੀਟਿੰਗ ਵਿਚ ਖਾਸ ਤੌਰ 'ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਸੂਬਾ ਜਰਨਲ ਸਕੱਤਰ ਗੁਰਪਾਲ ਸਿੰਘ ਇੰਡੀਅਨ, ਬਲਾਕ ਪ੍ਰਧਾਨ ਸਤਨਾਮ ਸਿੰਘ ਸੰਘਾ ਪਹੁੰਚੇ। ਪਿੰਡ ਵਾਸੀਆਂ ਵੱਲੋਂ ਨਵ-ਨਿਯੁਕਤ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਬਲਾਕ ਪ੍ਰਧਾਨ ਸਤਨਾਮ ਸਿੰਘ ਸੰਘਾ ਅਤੇ ਟੀਮ ਦਾ ਮਾਣ-ਸਨਮਾਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਵੱਲੋਂ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਕਈ ਮੁਸ਼ਕਲਾਂ ਦਾ ਹੱਲ ਮੌਕੇ 'ਤੇ ਹੀ ਕੀਤਾ ਗਿਆ। ਇੰਡੀਅਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਾਅਦੇ ਮੁਤਾਬਕ ਹਰੇਕ ਵਰਗ ਨੂੰ 600 ਯੂਨਿਟ ਬਿਜਲੀ ਮਾਫ਼, ਲੋਕਾਂ ਦੇ ਮੁਫਤ ਇਲਾਜ ਲਈ ਮਹੱਲਾ ਕਲੀਨਿਕ ਖੋਲ੍ਹਣਾ, 13000 ਦੇ ਕਰੀਬ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਇਕ ਵਿਧਾਇਕ ਇਕ ਪੈਨਸ਼ਨ ਲਾਗੂ ਕਰਨਾ ਅਤੇ 23000 ਦੇ ਕਰੀਬ ਨਵੀਆਂ ਨੌਕਰੀਆਂ ਦੇਣ ਨਾਲ ਕਈ ਹੋਰ ਵਾਅਦੇ ਹੁਣ ਤਕ ਪੂਰੇ ਕਰ ਦਿੱਤੇ ਗਏ ਹਨ। ਚੇਅਰਮੈਨ ਗੁਰਪਾਲ ਸਿੰਘ ਵੱਲੋਂ ਪਿੰਡ ਵਾਸੀਆਂ ਕੋਲੋਂ ਨਸ਼ੇ ਨੂੰ ਖਤਮ ਕਰਨ ਲਈ ਸਾਥ ਦੇਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਜੇ ਕੋਈ ਵੀ ਵਿਅਕਤੀ ਪਿੰਡ ਵਿਚ ਨਸ਼ਾ ਵੇਚਣ ਲਈ ਦਿਖਾਈ ਦੇਵੇ ਤਾਂ ਉਸ ਦੀ ਜਾਣਕਾਰੀ ਪੁਲਿਸ ਨੂੰ ਆਮ ਆਦਮੀ ਪਾਰਟੀ ਦੇ ਕਿਸੇ ਵੀ ਵਿਅਕਤੀ ਨੂੰ ਦਿਓ ਤਾਂ ਜੋ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ, ਜਿਸ ਨਾਲ ਨਸ਼ਾ ਜੜ੍ਹੋਂ ਹੀ ਖਤਮ ਕੀਤਾ ਜਾ ਸਕੇ, ਕਿਉਂਕਿ ਨਸ਼ੇ ਦੇ ਕੋਹੜ ਨੂੰ ਖਤਮ ਕਰਨ ਲਈ ਤੁਹਾਡੇ ਸਾਰਿਆਂ ਦੇ ਸਾਥ ਦੀ ਜ਼ਰੂਰਤ ਹੈ। ਇਸ ਆਮ ਆਦਮੀ ਪਾਰਟੀ ਦੇ ਆਗੂ ਜਸਵੀਰ ਸਿੰਘ, ਬਿੰਦਰ, ਲਵਪ੍ਰਰੀਤ ਸਿੰਘ, ਹਰਪ੍ਰਰੀਤ ਸਿੰਘ, ਸੰਤੋਖ ਸਿੰਘ, ਸਵਰਨ ਸਿੰਘ, ਮੰਗਲ ਸਿੰਘ, ਸਤਪਾਲ ਸਿੰਘ, ਸਤਨਾਮ ਸਿੰਘ, ਲੱਖਾ ਸਿੰਘ, ਰਿਟਾਇਰ ਡੀ ਐਸ ਪੀ ਗੁਰਨਾਮ ਸਿੰਘ, ਅਨਮੋਲ ਕੁਮਾਰ ਗਿੱਲ, ਵਿਕਾਸ ਮੋਮੀ, ਕੁਲਵੰਤ ਅੌਜਲਾ, ਹਰਵਿੰਦਰ ਸੁਖ, ਜਗਦੇਵ ਥਾਪਰ ਮਾਸਟਰ ਕੁਲਵਿੰਦਰ ਸਿੰਘ ਚਾਹਲ, ਸਰੂਪ ਲਾਲ, ਬਿੱਲੂ ਸ਼ਹਿਰੀਆਂ,ਵਿਜੇ ਕੁਮਾਰ, ਦਲਵੀਰ ਸਿੰਘ ਰਾਣਾ ਮੀਡੀਆ ਇੰਚਾਰਜ ਜਤਿਨ ਕੌਂਡਲ ਆਦਿ ਮੈਂਬਰ ਸ਼ਾਮਲ ਹੋਏ।