ਚੇਅਰਮੈਨ ਇੰਡੀਅਨ ਨੇ ਸਾਇੰਸ ਲੈਬ ਦਾ ਕੀਤਾ ਉਦਘਾਟਨ ਚੇਅਰਮੈਨ ਇੰਡੀਅਨ ਨੇ ਸਰਕਾਰੀ ਹਾਈ ਸਕੂਲ ਔਜਲਾ ਜੋਗੀ ਵਿਖੇ ਸਾਇੰਸ ਲੈਬ ਦਾ ਕੀਤਾ ਉਦਘਾਟਨ
Publish Date: Thu, 05 Nov 2026 07:24 PM (IST)
Updated Date: Thu, 05 Nov 2026 07:26 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚ ਸਿੱਖਿਆ ਨੂੰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਹਨ। ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਦੇ ਤਹਿਤ ਪੰਜਾਬ ਦੇ ਸਕੂਲਾਂ ਨੂੰ ਲਗਾਤਾਰ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਵੱਲੋਂ ਹਲਕਾ ਕਪੂਰਥਲਾ ਦੇ ਸਰਕਾਰੀ ਹਾਈ ਸਕੂਲ ਔਜਲਾ ਜੋਗੀ ਵਿਖੇ 13 ਲੱਖ ਦੋ ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਆਧੁਨਿਕ ਸਾਇੰਸ ਲੈਬ ਦਾ ਉਦਘਾਟਨ ਕਰਨ ਉਪਰੰਤ ਕੀਤਾ। ਚੇਅਰਮੈਨ ਇੰਡੀਅਨ ਨੇ ਦੱਸਿਆ ਕਿ ਸਕੂਲ ਵਿਚ ਨਵੀਂ ਸਾਇੰਸ ਲੈਬ ਬਣਾਈ ਗਈ ਹੈ, ਜਿਸ ਵਿਚ ਆਧੁਨਿਕ ਤਕਨਾਲੋਜੀ ਦੇ ਉਪਕਰਨ ਇਸ ਲੈਬ ਵਿਚ ਰੱਖੇ ਗਏ ਜਿਸ ਨਾਲ ਵਿਦਿਆਰਥੀਆਂ ਨੂੰ ਸਿੱਖਿਆ ਵਿਚ ਸਹਿਯੋਗ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਵਿਚ ਵਿਦਿਆਰਥੀਆਂ ਦਾ ਆਤਮ ਵਿਸ਼ਵਾਸ ਵਧਿਆ ਹੈ ਜਿਸ ਦੀ ਝਲਕ ਸਾਨੂੰ ਸਪੱਸ਼ਟ ਦਿਖਾਈ ਦੇ ਰਹੀ ਹੈ। ਚੇਅਰਮੈਨ ਇੰਡੀਅਨ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਖੇਤਰ ਵਿੱਚ ਇਤਿਹਾਸਕ ਸੁਧਾਰ ਕਰ ਰਹੀ ਹੈ। ਸਿੱਖਿਆ ਕ੍ਰਾਂਤੀ 2.0 ਦੇ ਜ਼ਰੀਏ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਗੁਣਵੱਤਾ ਭਰੀ ਅਤੇ ਸਮਕਾਲੀ ਸਿੱਖਿਆ ਪ੍ਰਾਪਤ ਹੋ ਸਕੇਗੀ। ਉਨ੍ਹਾਂ ਕਿਹਾ ਕਿ ਇਹ ਲੈਬ ਵਿਦਿਆਰਥੀਆਂ ਦੀ ਵਿਸ਼ਲੇਸ਼ਣੀ ਸਮਰੱਥਾ ਤੇ ਵਿਸ਼ਿਆਂ ਦੀ ਗਹਿਰਾਈ ਨਾਲ ਸਮਝ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਮਨ ਲਾ ਕੇ ਪੜ੍ਹਾਈ ਕਰਨ, ਅਨੁਸ਼ਾਸਨ ਬਣਾਈ ਰੱਖਣ ਤੇ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਨਾਮ ਰੌਸ਼ਨ ਕਰਨ। ਇਸ ਦੇ ਨਾਲ ਹੀ ਉਨ੍ਹਾਂ ਅਧਿਆਪਕਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕ ਹੀ ਵਿਦਿਆਰਥੀਆਂ ਦੇ ਭਵਿੱਖ ਦੇ ਅਸਲ ਨਿਰਮਾਤਾ ਹੁੰਦੇ ਹਨ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਚੇਅਰਮੈਨ ਇੰਡੀਅਨ ਦਾ ਧੰਨਵਾਦ ਕੀਤਾ ਗਿਆ ਤੇ ਵਿਸ਼ਵਾਸ ਦਿਵਾਇਆ ਗਿਆ ਕਿ ਸਕੂਲ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਜਾਰੀ ਰਹਿਣਗੇ। ਇਸ ਮੌਕੇ ਹੈਡ ਮਾਸ਼ਟਰ ਪ੍ਰਵੀਨ ਰਾਣੀ, ਕੰਪਿਊਟਰ ਫੈਕਲਟੀ ਅਮਰਜੀਤ ਸਿੰਘ, ਰਿਟਾਇਰਡ ਹੈਡ ਮਾਸਟਰ ਅੰਜੂ ਮੱਤਾ, ਪ੍ਰਿੰਸੀਪਲ ਵੀਨਾ, ਕੌਂਸਲਰ ਗੌਰਵ ਕੰਡਾ, ਚੇਅਰਮੈਨ ਰਾਜਪੂਤ ਭਲਾਈ ਬੋਰਡ ਸੁਖਦੇਵ ਸਿੰਘ, ਆਪ ਯੂਥ ਸੈਕਟਰੀ ਸਾਰੰਸ਼ ਮਰਵਾਹਾ, ਸੀਨੀਅਰ ਆਗੂ ਬਚਨ ਸਿੰਘ ਨਵਾਂ ਪਿੰਡ ਭੱਠੇ, ਪੰਚ ਔਜਲਾ ਅਮਨਦੀਪ ਕੌਰ, ਜੈਲ ਸਿੰਘ ਫੌਜੀ ਆਦਿ ਹਾਜ਼ਰ ਸਨ।