ਚੇਅਰਮੈਨ ਇੰਡੀਅਨ ਨੇ ਵਡਾਲਾ ਕਲਾ ’ਚ ਸੁਣੀਆਂ ਮੁਸ਼ਕਿਲਾਂ ਚੇਅਰਮੈਨ ਇੰਡੀਅਨ ਨੇ ਅਨਾਜ ਮੰਡੀ ਵਡਾਲਾ ਕਲਾ ਦਾ ਦੌਰਾ ਕਰਕੇ ਸੁਣੀਆਂ ਮੁਸ਼ਕਿਲਾਂ
Publish Date: Thu, 15 Oct 2026 09:26 PM (IST)
Updated Date: Thu, 15 Oct 2026 09:30 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਕਪੂਰਥਲਾ ਦੀਆਂ ਅਨਾਜ ਮੰਡੀਆਂ ਦਾ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਵੱਲੋਂ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਵੀਰਵਾਰ ਨੂੰ ਚੇਅਰਮੈਨ ਇੰਡੀਅਨ ਵੱਲੋਂ ਵਡਾਲਾ ਕਲਾ ਦੀ ਮੰਡੀ ਦਾ ਦੌਰਾ ਕਰਕੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਤੋਂ ਖਰੀਦ ਪ੍ਰਬੰਧਾਂ ਵਿਚ ਆ ਰਹੀ ਮੁਸ਼ਕਿਲ ਬਾਰੇ ਗੱਲਬਾਤ ਕੀਤੀ ਗਈ। ਮੰਡੀ ਦੇ ਦੌਰੇ ਸਮੇਂ ਕਿਸਾਨਾਂ ਤੇ ਆੜ੍ਹਤੀਆਂ ਵੱਲੋਂ ਚੇਅਰਮੈਨ ਦੇ ਧਿਆਨ ਵਿਚ ਲਿਆਂਦੀਆਂ ਗਈਆਂ ਮੁਸ਼ਕਿਲਾਂ ਬਾਰੇ ਚੇਅਰਮੈਨ ਮਾਰਕੀਟ ਕਮੇਟੀ ਇੰਡੀਅਨ ਨੇ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਆਦੇਸ਼ ਜਾਰੀ ਕੀਤੇ ਗਏ। ਇਸ ਦੌਰਾਨ ਚੇਅਰਮੈਨ ਇੰਡੀਅਨ ਨੇ ਮਾਰਕੀਟ ਕਮੇਟੀ ਦੇ ਸੈਕਟਰੀ ਸੁਖਦੀਪ ਸਿੰਘ, ਇੰਸਪੈਕਟਰ, ਸ਼ੈਲਰ ਮਾਲਕ, ਆੜ੍ਹਤੀਏ ਤੇ ਕਿਸਾਨ ਜਥੇਬੰਦੀਆਂ ਦੀ ਮੌਜੂਦਗੀ ਵਿੱਚ ਆ ਰਹੀਆਂ ਦਿੱਕਤਾਂ ਨੂੰ ਦੂਰ ਕੀਤਾ। ਇਸ ਦੌਰਾਨ ਚੇਅਰਮੈਨ ਇੰਡੀਅਨ ਨੇ ਅਨਾਜ ਮੰਡੀ ਦਾ ਦੌਰਾ ਕਰਨ ਉਪਰੰਤ ਦੱਸਿਆ ਕਿ ਮੰਡੀ ਵਿਚ ਫ਼ਸਲ ਲੈ ਕੇ ਆਏ ਕਿਸਾਨ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਗਏ ਖਰੀਦ ਪ੍ਰਬੰਧਾਂ ਤੋਂ ਬਹੁਤ ਖੁਸ਼ ਹਨ ਤੇ ਝੋਨੇ ਦੀ ਫ਼ਸਲ ਦੇ ਪੈਸੇ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਪਾਏ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪਰੇਸ਼ਾਨੀ ਨਾ ਆਵੇ। ਉਨ੍ਹਾਂ ਜਿੱਥੇ ਕਿਸਾਨਾਂ ਨੂੰ ਆਪਣੀ ਸੁੱਕੀ ਫ਼ਸਲ ਹੀ ਮੰਡੀ ਵਿੱਚ ਲੈ ਕੇ ਆਉਣ ਦੀ ਅਪੀਲ ਕੀਤੀ, ਉੱਥੇ ਉਨ੍ਹਾਂ ਨੇ ਕਿਸਾਨਾਂ ਨੂੰ ਯਕੀਨ ਦਿਵਾਇਆ ਕਿ ਉਨ੍ਹਾਂ ਦੀ ਫ਼ਸਲ ਐੱਮਐੱਸਪੀ ਤੋਂ ਘੱਟ ਕੀਮਤ ’ਤੇ ਨਹੀਂ ਵਿਕਣ ਦਿੱਤੀ ਜਾਵੇਗੀ।