ਚੇਅਰਮੇਨ ਮਸੀਹ ਨੇ ਸੁਣੀਆਂ ਮਸੀਹ ਭਾਈਚਾਰੇ ਦੀਆਂ ਮੁਸ਼ਕਿਲਾਂ
ਚੇਅਰਮੇਨ ਜਤਿੰਦਰ ਮਸੀਹ ਨੂੰ ਮਸੀਹ ਭਾਈਚਾਰੇ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ
Publish Date: Fri, 16 Jan 2026 08:26 PM (IST)
Updated Date: Fri, 16 Jan 2026 08:27 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਦੇ ਕਪੂਰਥਲਾ ਦੋਰੇ ਦੌਰਾਨ ਪਾਸਟਰ ਵੈੱਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਪਾਸਟਰ ਕੇ ਮੈਥਿਊ ਅਤੇ ਸੀਨੀਅਰ ਵਾਈਸ ਪ੍ਰਧਾਨ ਨਿਤਿਨ ਥਾਪਰ ਵੱਲੋਂ ਆਪਣੇ ਸਾਥੀਆਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਪਾਸਟਰ ਮੈਥਿਊ ਤੇ ਪਾਸਟਰ ਨਿਤਿਨ ਥਾਪਰ ਨੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਮਸੀਹ ਭਾਈਚਾਰੇ ਨੂੰ ਪੇਸ਼ ਆ ਰਹਿਆਂ ਮੁਸ਼ਕਿਲਾਂ ਬਾਰੇ ਵੀ ਜਾਣੂ ਕਰਵਾਇਆ। ਪਾਸਟਰ ਮੈਥਿਯੂ ਤੇ ਥਾਪਰ ਨੇ ਕਿਹਾ ਕਿ ਇਸਾਈ ਭਾਈਚਾਰੇ ਦੀ ਸਭ ਤੋਂ ਮੁੱਖ ਮੰਗ ਹੈ ਕਿ ਕਬਰਿਸਤਾਨ ਲਈ ਸ਼ਹਿਰ ਵਿਚ ਜਗ੍ਹਾ ਮੁਹੱਈਆ ਕਰਵਾਈ ਜਾਵੇ ਤਾਂ ਜੋ ਮਸੀਹ ਭਾਈਚਾਰਾ ਆਪਣੇ ਲੋਕਾਂ ਦੀਆਂ ਅੰਤਿਮ ਰਸਮਾਂ ਨੂੰ ਚੰਗੀ ਤਰ੍ਹਾਂ ਨਿਭਾ ਸਕਣ। ਇਸ ਤੋਂ ਇਲਾਵਾਂ ਉਨ੍ਹਾਂ ਨੇ ਮਸੀਹ ਭਾਈਚਾਰੇ ਦੀਆਂ ਸਮੇਂ-ਸਮੇਂ ’ਤੇ ਸ਼ਰਾਰਤੀ ਅਨਸਰਾਂ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਘਟਨਾਵਾਂ ਤੋਂ ਵੀ ਚੇਅਰਮੈਨ ਨੂੰ ਜਾਣੂ ਕਰਵਾਇਆ, ਜਿਸ ’ਤੇ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਇਨ੍ਹਾਂ ਮਸਲਿਆਂ ਦਾ ਹੱਲ ਜਲਦ ਤੋਂ ਜਲਦ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਕਰਵਾ ਦਿੱਤਾ ਜਾਵੇਗਾ। ਇਸ ਮੌਕੇ ਸੈਕਟਰੀ ਰਮੇਸ਼ ਦੱਤ, ਯੂਥ ਪ੍ਰਧਾਨ ਡੈਨੀਅਲ ਤੇ ਹੋਰ ਹਾਜ਼ਰ ਸਨ।