ਚੇਅਰਮੈਨ ਲੁਬਾਣਾ ਨੇ ਸੁਣੀਆਂ ਸਮੱਸਿਆਵਾਂ ਤੇ ਕੀਤਾ ਨਿਪਟਾਰਾ ਚੇਅਰਮੈਨ ਲੁਬਾਣਾ ਨੇ ਆਪਣੇ ਦਫਤਰ ’ਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਮੌਕੇ ’ਤੇ ਹੀ ਕੀਤਾ ਨਿਪਟਾਰਾ
Publish Date: Tue, 25 Aug 2026 09:02 PM (IST)
Updated Date: Tue, 25 Aug 2026 09:03 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਤੇ ਉਨ੍ਹਾਂ ਦਾ ਹੱਲ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ ਦੇ ਵੱਲੋਂ ਆਪਣੇ ਦਫ਼ਤਰ ਲੋਕਾਂ ਦੀਆ ਸਮੱਸਿਆਵਾਂ ਨੂੰ ਸੁਣੀਆਂ। ਇਸ ਮੌਕੇ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਪਹੁੰਚੇ। ਇਸ ਦੌਰਾਨ ਲੋਕਾਂ ਨੇ ਚੇਅਰਮੈਨ ਲੁਬਾਣਾ ਨੂੰ ਆਪਣੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਲੋਕਾਂ ਵੱਲੋਂ ਬਿਜਲੀ,ਪਾਣੀ, ਸੜਕਾਂ, ਗਲੀਆਂ-ਨਾਲੀਆਂ, ਸਫ਼ਾਈ, ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਸਮੇਤ ਹੋਰ ਵੱਖ-ਵੱਖ ਮੁਸ਼ਕਲਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ ਗਈਆਂ।ਚੇਅਰਮੈਨ ਨੇ ਹਰੇਕ ਵਿਅਕਤੀ ਦੀ ਸਮੱਸਿਆ ਨੂੰ ਧਿਆਨ ਨਾਲ ਸੁਣਿਆ ਤੇ ਸਬੰਧਤ ਮਾਮਲਿਆਂ ਬਾਰੇ ਜਾਣਕਾਰੀ ਵੀ ਹਾਸਲ ਕੀਤੀ। ਇਸ ਦੌਰਾਨ ਕਈ ਲੋਕਾਂ ਵੱਲੋਂ ਦੱਸੀਆਂ ਗਈਆਂ ਸਮੱਸਿਆਵਾਂ ਦਾ ਚੇਅਰਮੈਨ ਨੇ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਹੱਲ ਕਰਵਾਇਆ ਜਦਕਿ ਜਿਹੜੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਸੰਭਵ ਨਹੀਂ ਸੀ, ਉਨ੍ਹਾਂ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਕਿਹਾ ਗਿਆ। ਚੇਅਰਮੈਨ ਲੁਬਾਣਾ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦਾ ਸਮੇਂ ਸਿਰ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਚੇਅਰਮੈਨ ਲੁਬਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਪ੍ਰਸ਼ਾਸਨਿਕ ਸੇਵਾਵਾਂ ਨੂੰ ਲੋਕਾਂ ਦੇ ਬੂਹੇ ਤੱਕ ਲੈ ਕੇ ਜਾਣਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕਾ ਕਪੂਰਥਲਾ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।