ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੇ ਕੱਟੇ ਚਲਾਨ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੇ ਕੱਟੇ ਚਲਾਨ
Publish Date: Fri, 04 Sep 2026 07:59 PM (IST)
Updated Date: Fri, 04 Sep 2026 08:01 PM (IST)
ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ ਬੇਗੋਵਾਲ : ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪਰਾਸ਼ਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਗੁਰਪਾਲ ਸਿੰਘ ਦੀ ਅਗਵਾਈ ਹੇਠ ਸੀਐੱਚਸੀ ਬੇਗੋਵਾਲ ਅਧੀਨ ਆਉਂਦੇ ਇਲਾਕੇ ਵਿੱਚ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ। ਇਸ ਸੰਬੰਧੀ ਡਾ. ਗੁਰਪਾਲ ਸਿੰਘ ਨੇ ਦੱਸਿਆ ਕਿ ਆਮ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਨਾਲ ਸਿਹਤ ’ਤੇ ਪੈਣ ਵਾਲੇ ਬੁਰੇ ਅਸਰ ਤੇ ਲਗਾਤਾਰ ਤੰਬਾਕੂ ਖਾਣ ਨਾਲ ਹੋਣ ਵਾਲੀਆਂ ਬੀਮਾਰੀਆਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਤੇ ਰੇਹੜੀ-ਫੜ੍ਹੀ ਵਾਲਿਆਂ ਦੇ ਚਲਾਨ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਲਈ ਤੰਬਾਕੂ ਪ੍ਰੋਡਕਟ ਵੇਚਣਾ ਗੈਰ ਕਾਨੂੰਨੀ ਹੈ। ਕੋਈ ਵੀ ਵਿਅਕਤੀ ਸਕੂਲ, ਕਾਲਜ ਤੇ ਦੂਜੇ ਵਿੱਦਿਅਕ ਅਦਾਰਿਆਂ ਦੇ 100 ਗਜ ਦੇ ਅੰਦਰ ਤੰਬਾਕੂ ਨਹੀਂ ਵੇਚ ਸਕਦਾ ਤੇ ਨਾ ਹੀ ਵਰਤੋਂ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਤੇ ਗੈਰ ਸਰਕਾਰੀ ਸੰਸਥਾਵਾਂ, ਸ਼ਾਪਿੰਗ, ਮਾਲ, ਬੱਸ ਅੱਡੇ, ਰੇਲਵੇ ਸਟੇਸ਼ਨ ਆਦਿ ਜਨਤਕ ਥਾਵਾਂ ਨੂੰ ਤੰਬਾਕੂ ਮੁਕਤ ਇਲਾਕਾ ਐਲਾਨਿਆ ਗਿਆ ਹੈ। ਇਨ੍ਹਾਂ ਥਾਵਾਂ ’ਤੇ ਕੋਈ ਵੀ ਵਿਅਕਤੀ ਕਿਸੇ ਵੀ ਰੂਪ ਵਿਚ ਤੰਬਾਕੂ ਦੀ ਵਰਤੋਂ ਨਹੀਂ ਕਰ ਸਕਦਾ। ਇਸ ਮੌਕੇ ਡਾ. ਰਾਜਪਾਲ ਸਿੰਘ, ਡਾ. ਅਮਰਿੰਦਰ ਸਿੰਘ, ਡਾ. ਪਵਨਪ੍ਰੀਤ ਕੌਰ, ਨੀਤੂ ਸਰੋਆ ਬੀਈਈ, ਸੁਰਿੰਦਰ ਸਿੰਘ, ਤਰਸੇਮ ਸਿੰਘ, ਪਵਨ ਕੁਮਾਰ, ਅਵਤਾਰ ਸਿੰਘ, ਸਤਵਿੰਦਰ ਸਿੰਘ ਆਦਿ ਹਾਜ਼ਰ ਸਨ।