ਸੁਖਪਾਲ ਸਿੰਘ ਹੁੰਦਲ, ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ਵ ਕਬੱਡੀ ਕੱਪ ਦੀ ਸ਼ੁਰੂਆਤ ਪਹਿਲੀ ਦਸੰਬਰ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਤੋਂ ਹੋਵੇਗੀ। ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਤੇ ਖੇਡ ਵਿਭਾਗ ਦੇ ਡਾਇਰੈਕਟਰ ਸੰਜੇ ਪੋਪਲੀ ਵੱਲੋਂ ਉਦਘਾਟਨੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਜਿਥੇ ਦੋਵਾਂ ਅਧਿਕਾਰੀਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਉਥੇ ਹੀ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਦਾ ਦੌਰਾ ਕਰਕੇ ਸਾਰੇ ਲੋੜੀਂਦੇ ਪ੍ਰਬੰਧਾਂ ਦੀ ਵਿਉਂਤਬੰਦੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਮੈਦਾਨ ਦੀ ਤਿਆਰੀ, ਸਟੇਜ, ਸਟੇਡੀਅਮ ਦੀ ਸਜਾਵਟ, ਬੈਠਣ ਦੇ ਪ੍ਰਬੰਧਾਂ, ਟ੍ਰੈਫਿਕ, ਸੁਰੱਖਿਆ, ਬੈਰੀਕੇਡਿੰਗ, ਪਾਰਕਿੰਗ, ਖਿਡਾਰੀਆਂ ਦੇ ਰਹਿਣ, ਆਉਣ-ਜਾਣ, ਰਿਫਰੈਸ਼ਮੈਂਟ ਅਤੇ ਹੋਰਨਾਂ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਖੇਡ ਵਿਭਾਗ ਦੇ ਡਾਇਰੈਕਟਰ ਸੰਜੇ ਪੋਪਲੀ ਨੇ ਇਸ ਮੌਕੇ ਦੱਸਿਆ ਕਿ ਵਿਸ਼ਵ ਕਬੱਡੀ ਕੱਪ ਦੇ ਉਦਘਾਟਨੀ ਸਮਾਰੋਹ ਤੋਂ ਇਲਾਵਾ ਸੁਲਤਾਨਪੁਰ ਲੋਧੀ ਵਿਖੇ ਚਾਰ ਮੈਚ ਵੀ ਖੇਡੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਮਾਰੋਹ ਵਿਚ 9 ਦੇਸ਼ਾਂ ਦੇ 162 ਖਿਡਾਰੀਆਂ ਤੋਂ ਇਲਾਵਾ 72 ਮੈਂਬਰਾਂ ਦਾ ਸਹਾਇਕ ਸਟਾਫ ਵੀ ਭਾਗ ਲਵੇਗਾ। ਟੂਰਨਾਮੈਂਟ ਵਿਚ ਭਾਗ ਲੈ ਰਹੇ ਦੇਸ਼ਾਂ ਵਿਚ ਭਾਰਤ, ਅਮਰੀਕਾ, ਆਸਟ੍ਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ, ਨਿਊਜ਼ੀਲੈਂਡ, ਪਾਕਿਸਤਾਨ ਅਤੇ ਕੈਨੇਡਾ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਦਾ ਸਮਾਪਨ ਸਮਾਰੋਹ ਸ਼ਹੀਦ ਭਗਤ ਸਿੰਘ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ, ਜਿਥੇ ਫਾਈਨਲ ਮੈਚ ਤੋਂ ਇਲਾਵਾ ਤੀਜੇ ਤੇ ਚੌਥੇ ਸਥਾਨ ਲਈ ਮੈਚ ਹੋਣਗੇ। ਇਸ ਤੋਂ ਇਲਾਵਾ ਅੰਮਿ੍ਤਸਰ, ਿਫ਼ਰੋਜ਼ਪੁਰ, ਬਠਿੰਡਾ, ਪਟਿਆਲਾ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੀ ਮੈਚ ਖੇਡੇ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐੱਸਡੀਐੱਮ ਵਰਿੰਦਰ ਪਾਲ ਸਿੰਘ ਬਾਜਵਾ, ਲਤੀਫ ਅਹਿਮਦ ਅਤੇ ਰਣਦੀਪ ਸਿੰਘ ਹੀਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਸ਼ਿਖਾ ਭਗਤ, ਡੀਐੱਸਪੀ ਸੁਲਤਾਨਪੁਰ ਲੋਧੀ ਸਰਵਨ ਸਿੰਘ ਬੱਲ, ਡਿਪਟੀ ਡਾਇਰੈਕਟਰ ਖੇਡਾਂ ਕਰਤਾਰ ਸਿੰਘ, ਤਹਿਸੀਲਦਾਰ ਸੁਲਤਾਨਪੁਰ ਲੋਧੀ ਸੀਮਾ ਸਿੰਘ, ਚਰਨਜੀਤ ਸਿੰਘ, ਸਕੱਤਰ ਜ਼ਿਲ੍ਹਾ ਪ੍ਰਰੀਸ਼ਦ ਗੁਰਦਰਸ਼ਨ ਲਾਲ ਕੁੰਡਲ, ਜ਼ਿਲ੍ਹਾ ਖੇਡ ਅਫ਼ਸਰ ਪ੍ਰਦੀਪ ਕੁਮਾਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰਰੀਤ ਕੋਹਲੀ, ਨਗਰ ਕੌਂਸਲ ਪ੍ਰਧਾਨ ਅਸ਼ੋਕ ਮੋਗਲਾ, ਪਿ੍ਰੰਸੀਪਲ ਐੱਸਐੱਸ ਰੰਧਾਵਾ, ਪਲਵਿੰਦਰ ਸਿੰਘ ਪੱਪਾ, ਰਵਿੰਦਰ ਰਵੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।