ਡਿਪਟੀ ਕਮਿਸ਼ਨਰ ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਟੀਮ ਵੱਲੋਂ ਚੈਕਿੰਗ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਟੀਮ ਵੱਲੋਂ ਚੈਕਿੰਗ
Publish Date: Tue, 21 Jul 2026 08:57 PM (IST)
Updated Date: Tue, 21 Jul 2026 08:58 PM (IST)
ਮੱਲ੍ਹੀ\ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ, ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਵਿੰਗ ਵੱਲੋਂ ਕਪੂਰਥਲਾ ਵਿਖੇ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੀ ਅਗਵਾਈ ਡਾ. ਹਰਜੋਤ ਪਾਲ ਸਿੰਘ, ਸਹਾਇਕ ਕਮਿਸ਼ਨਰ (ਫੂਡ) ਵੱਲੋਂ ਕੀਤੀ ਗਈ, ਜਦਕਿ ਟੀਮ ਵਿੱਚ ਮਹਿਕ ਸੈਨੀ ਫੂਡ ਸੇਫਟੀ ਅਫ਼ਸਰ ਵੀ ਸ਼ਾਮਲ ਸਨ। ਚੈਕਿੰਗ ਦੌਰਾਨ ਕਾਲਾ ਸੰਘਿਆ ਰੋਡ ਸਥਿਤ ਇੱਕ ਹਲਵਾਈ ਦੀ ਦੁਕਾਨ ਤੋਂ ਗੁਲਾਬ ਜਾਮਨ ਦਾ ਸੈਂਪਲ ਲਿਆ ਗਿਆ ਅਤੇ ਦੁੱਧ ਸਪਲਾਈ ਕਰਨ ਵਾਲੀ ਗੱਡੀ ਤੋਂ ਦੁੱਧ ਦਾ ਸੈਂਪਲ ਲਿਆ ਗਿਆ। ਇਸ ਤੋਂ ਇਲਾਵਾ ਦੇਰ ਸ਼ਾਮ ਵਿੰਗ ਵੱਲੋਂ ਚੈਕਿੰਗ ਦੌਰਾਨ ਕਾਰਵਾਈ ਕਰਦੇ ਹੋਏ ਸ਼ਾਲੀਮਾਰ ਬਾਗ ਕਪੂਰਥਲਾ ਵਿੱਚ ਸਥਿਤ ਫਾਸਟ ਫੂਡ ਦੀਆਂ ਰੇਹੜੀਆਂ ਤੋਂ ਵੱਖ-ਵੱਖ ਆਈਟਮਾਂ, ਜਿਵੇਂ ਕਿ ਮੋਮੋਜ਼, ਸਪਰਿੰਗ ਰੋਲ, ਗੋਲਗੱਪੇ, ਦੇ ਸੈਂਪਲ ਲਏ ਗਏ। ਟੀਮ ਵੱਲੋਂ ਕਾਰੋਬਾਰੀਆਂ ਨੂੰ ਹਦਾਇਤ ਦਿੱਤੀ ਗਈ ਕਿ ਦੁਕਾਨ ਤੇ ਸਾਫ-ਸਫਾਈ ਰੱਖੀ ਜਾਵੇ ਅਤੇ ਸਮਾਨ ਕੇਵਲ ਪੱਕੇ ਬਿੱਲ ’ਤੇ ਹੀ ਲੈਣ ਇਸ ਤੋਂ ਇਲਾਵਾ ਉਹਨਾਂ ਨੂੰ ਦੱਸਿਆ ਗਿਆ ਕਿ ਖਾਣੇ ਵਿੱਚ ਰੰਗ ਦੀ ਵਰਤੋਂ ਨਹੀਂ ਕਰਨੀ ਹੈ ਅਤੇ ਸਾਫ ਸੁਥਰੇ ਪਾਣੀ ਦੀ ਹੀ ਵਰਤੋਂ ਕਰਨੀ ਹੈ ਸਮੂਹ ਫੂਡ ਕਾਰੋਬਾਰੀਆਂ ਨੂੰ ਆਪਣੇ ਸਲਾਨਾ ਟਰਨਓਵਰ ਅਨੁਸਾਰ ਫੂਡ ਲਾਇਸੈਂਸ ਜਾਂ ਰਜਿਸਟ੍ਰੇਸ਼ਨ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਸਬੰਧੀ ਉਨ੍ਹਾਂ ਨੂੰ ਦੱਸਿਆ ਗਿਆ ਕਿ ਐੱਫਐੱਸਐੱਸਏਆਈ ਦੇ ਪੋਰਟਲ fssai.gov.in ਰਾਹੀਂ ਆਨਲਾਈਨ ਅਰਜ਼ੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਡੇਢ ਕਰੋੜ ਰੁਪਏ ਤੱਕ ਦੇ ਸਾਲਾਨਾ ਟਰਨਓਵਰ ਵਾਲੇ ਫੂਡ ਕਾਰੋਬਾਰੀਆਂ ਲਈ ਰਜਿਸਟ੍ਰੇਸ਼ਨ ਅਤੇ ਡੇਢ ਕਰੋੜ ਤੋਂ 50 ਕਰੋੜ ਰੁਪਏ ਤੱਕ ਦੇ ਸਾਲਾਨਾ ਟਰਨਓਵਰ ਵਾਲੇ ਫੂਡ ਕਾਰੋਬਾਰੀਆਂ ਲਈ ਫੂਡ ਲਾਇਸੈਂਸ ਲੈਣਾ ਲਾਜ਼ਮੀ ਟੀਮ ਵੱਲੋਂ ਕੁੱਲ ਪੰਜ ਸੈਂਪਲ ਲਏ ਗਏ। ਸਾਰੇ ਸੈਂਪਲ ਮੌਕੇ ’ਤੇ ਹੀ ਸੀਲ ਕਰਕੇ ਵਿਸ਼ਲੇਸ਼ਣ ਲਈ ਸਟੇਟ ਫੂਡ ਲੈਬੋਰਟਰੀ ਭੇਜ ਦਿੱਤੇ ਗਏ ਹਨ। ਜਾਂਚ ਰਿਪੋਰਟ ਪ੍ਰਾਪਤ ਹੋਣ ਉਪਰੰਤ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਦੀਆਂ ਵਿਵਸਥਾਵਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਮੂਹ ਫੂਡ ਕਾਰੋਬਾਰੀਆਂ ਨੂੰ ਅਪੀਲ ਕੀਤੀ ਕਿ ਉਹ ਉੱਚ ਗੁਣਵੱਤਾ ਵਾਲਾ ਕੱਚਾ ਮਾਲ ਹੀ ਵਰਤਣ, ਖਾਧ ਪਦਾਰਥ ਸਾਫ਼-ਸੁਥਰੇ ਅਤੇ ਸਵੱਛ ਵਾਤਾਵਰਣ ਵਿੱਚ ਤਿਆਰ ਕਰਨ ਅਤੇ ਤਿਆਰ ਖਾਧ ਸਮੱਗਰੀ ਨੂੰ ਹਰ ਸਮੇਂ ਢੱਕ ਕੇ ਰੱਖਣ ਤਾਂ ਜੋ ਆਮ ਲੋਕਾਂ ਨੂੰ ਸੁਰੱਖਿਅਤ, ਸ਼ੁੱਧ ਅਤੇ ਮਿਆਰੀ ਖਾਧ ਪਦਾਰਥ ਉਪਲਬਧ ਕਰਵਾਏ ਜਾ ਸਕਣ।