ਸੀਜੇਐੱਮ ਵੱਲੋਂ ਨਸ਼ਾ ਛੁਡਾਓ ਕੇਂਦਰ ਦਾ ਦੌਰਾ
ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਸ਼ਾ ਛੁਡਾਓ ਕੇਂਦਰ ਦਾ ਦੌਰਾ
Publish Date: Mon, 05 Jan 2026 06:54 PM (IST)
Updated Date: Mon, 05 Jan 2026 06:56 PM (IST)
ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵੱਲੋਂ ਯੂਥ ਅਗੇਂਸਟ ਡਰੱਗਸ ਮੁਹਿੰਮ ਤਹਿਤ ਅੱਜ ਹਿਰਦੇਜੀਤ ਸਿੰਘ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੀ ਪ੍ਰਧਾਨਗੀ ਹੇਠ ਨਸ਼ਾ ਛਡਾਓ ਕੇਂਦਰ, ਨਵਜੀਵਨ ਤੇ ਨਵਕਿਰਨ ਕੇਂਦਰ ਸਿਵਲ ਹਸਪਤਾਲ ਕਪੂਰਥਲਾ ਦਾ ਦੌਰਾ ਕਰਕੇ ਕੇਂਦਰ ਵਿਚ ਦਾਖਲ ਵਿਅਕਤੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਣੇ ਬੱਚਿਆਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਖੇਡਾਂ ਖੇਡਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸਕ ਪਿਛੋਕੜ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ ਤਾਂ ਜੋ ਗੁਰੂਆਂ ਪੀਰਾਂ ਵੱਲੋਂ ਸਾਡੀ ਕੌਮ ਅਤੇ ਦੇਸ਼ ਲਈ ਦਿੱਤੀਆਂ ਕੁਰਬਾਨੀਆਂ ਤੋਂ ਨੌਜਵਾਨ ਪੀੜ੍ਹੀ ਸਿੱਖਕੇ ਆਪਣੇ ਰੰਗਲੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿਚ ਅਪਣਾ ਯੋਗਦਾਨ ਪਾ ਸਕਣ। ਇਸ ਦੌਰਾਨ ਹਾਜ਼ਰ ਜਨਤਾ ਨੂੰ ਆਪ ਅਤੇ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਹਰ ਕਿਸਮ ਦੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰਚਾਰ ਸਮੱਗਰੀ ਵੀ ਵੰਡੀ ਗਈ।