ਮਾਨ ਨੇ ਵਾਅਦੇ ਪੂਰੇ ਕਰਕੇ ਇਤਿਹਾਸ ਰਚਿਆ : ਚੀਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨਾਲ ਕੀਤੇ ਵਾਅਦੇ ਪੂਰੇ ਕਰਕੇ ਇਤਿਹਾਸ ਰਚਿਆ -ਸੱਜਣ ਸਿੰਘ ਚੀਮਾ
Publish Date: Tue, 03 Nov 2026 09:13 PM (IST)
Updated Date: Tue, 03 Nov 2026 09:14 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਵਿੱਚ ਹੁਣ ਤੱਕ ਸੱਤਾ ਸੰਭਾਲਣ ਵਾਲੇ ਮੁੱਖ ਮੰਤਰੀਆਂ ਵਿੱਚ ਸਭ ਤੋਂ ਵੱਧ ਇਮਾਨਦਾਰ ਮੁੱਖ ਮੰਤਰੀ ਭਗਵੰਤ ਮਾਨ ਸਾਬਿਤ ਹੋਏ ਹਨ, ਜਿਨ੍ਹਾਂ ਉੱਪਰ ਕੋਈ ਵੀ ਕੁਰੱਪਸ਼ਨ ਦਾ ਦੋਸ਼ ਸਾਬਿਤ ਨਹੀਂ ਹੋ ਸਕਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਤੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਅਰਜੁਨਾ ਐਵਾਰਡੀ ਨੇ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਭੋਰੂਵਾਲ ਵਿਖੇ ਆਪ ਆਗੂ ਸੁਰਜੀਤ ਸਿੰਘ ਹੈਪੀ ਦੇ ਗ੍ਰਹਿ ਵਿਖੇ ਰੱਖੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤੇ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਪੰਜਾਬੀਆਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਅੰਦਰ ਸਾਰੀਆਂ ਸੜਕਾਂ ਉੱਪਰ ਪ੍ਰੀਮਿਕਸ ਪੈ ਚੁੱਕਾ ਹੈ, ਜਿਹੜੀਆਂ ਰਹਿੰਦੀਆਂ ਹਨ ਉਹ ਵੀ ਇੱਕ ਮਹੀਨੇ ਅੰਦਰ ਪੂਰਾ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਤਾਂ ਜੋ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਦੇ ਵੋਟਰ ਐਂਤਕੀ ਆਮ ਆਦਮੀ ਪਾਰਟੀ ਨੂੰ ਭਰਵਾਂ ਸਮਰਥਨ ਦੇਣਗੇ। ਇਸ ਮੌਕੇ ਆਪ ਆਗੂ ਸੁਰਜੀਤ ਸਿੰਘ ਹੈਪੀ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਮ ਆਦਮੀ ਪਾਰਟੀ ਨੂੰ ਭਰਵਾਂ ਸਮਰਥਨ ਦੇਣਗੇ। ਇਸ ਮੌਕੇ ਚੇਅਰਮੈਨ ਅਕਾਸ਼ਦੀਪ ਸਿੰਘ, ਪ੍ਰਧਾਨ ਦਿਲਪ੍ਰੀਤ ਸਿੰਘ ਟੋਡਰਵਾਲ, ਸਰਪੰਚ ਜਗਦੀਪ ਸਿੰਘ ਅਮਾਨੀਪੁਰ, ਸਾਧੂ ਸਿੰਘ ਭੋਰੂਵਾਲ, ਸੰਨੀ ਰੱਤੜਾ, ਮਲਕੀਤ ਸਿੰਘ, ਸੁਖਜੀਤ ਸਿੰਘ, ਮਨਜੀਤ ਸਿੰਘ, ਜਰਨੈਲ ਸਿੰਘ, ਹਰਵਿੰਦਰ ਸਿੰਘ ਟੁਰਨਾ, ਅਕਾਸ਼ਦੀਪ ਸਿੰਘ, ਗੁਰਵਿੰਦਰ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।