ਸਿਹਤ ਬੀਮਾ ਯੋਜਨਾ ਹਰ ਵਰਗ ਨੂੰ ਲਾਭ ਪਹੁੰਚਾਏਗੀ : ਪੱਡਾ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚਾਏਗੀ : ਪੱਡਾ
Publish Date: Sun, 11 Jan 2026 07:51 PM (IST)
Updated Date: Sun, 11 Jan 2026 07:54 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਦੇ ਮੁੱਖ ਮੰਤਰੀ ਲਗਾਤਾਰ ਲੋਕਾਂ ਦੇ ਹੱਕ ਵਿਚ ਫੈਸਲੇ ਲੈ ਰਹੇ ਹਨ, ਜਿਸਦੀ ਸਮਾਜ ਦੇ ਸਾਰੇ ਵਰਗਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। 15 ਜਨਵਰੀ ਤੋਂ ਪੰਜਾਬ ਸਰਕਾਰ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰ ਰਹੀ ਹੈ, ਜਿਸ ਵਿਚ 10 ਲੱਖ ਰੁਪਏ ਤੱਕ ਦੇ ਸਿਹਤ ਲਾਭ ਦਿੱਤੇ ਜਾਣਗੇ। ਇਹ ਵਿਚਾਰ ਮਨੁੱਖੀ ਅਧਿਕਾਰ ਕੌਂਸਲ ਇੰਡੀਆ ਦੇ ਸੂਬਾ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੋਆਬਾ ਜ਼ੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਨੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। ਸਰਕਾਰ ਨੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਲਗਾਤਾਰ ਲੋਕਾਂ ਦੇ ਹੱਕ ਵਿਚ ਫੈਸਲੇ ਲੈ ਰਹੀ ਹੈ, ਜਿਸਦੀ ਸਮਾਜ ਦੇ ਸਾਰੇ ਵਰਗਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਨ ਸਰਕਾਰ ਆਉਣ ਵਾਲੇ ਸਮੇਂ ਵਿਚ ਲੋਕਾਂ ਲਈ ਹੋਰ ਵੀ ਵੱਡੇ ਐਲਾਨ ਕਰੇਗੀ, ਜਿਸ ਨਾਲ ਉਨ੍ਹਾਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਆਪ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਕੰਮ ਕੀਤੇ ਹਨ। ਮੁੱਖ ਮੰਤਰੀ ਪੰਜਾਬ ਦੇ ਲੋਕਾਂ ਲਈ ਮਹੱਤਵਪੂਰਨ ਫੈਸਲੇ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 15 ਜਨਵਰੀ ਨੂੰ ਸ਼ੁਰੂ ਕੀਤੀ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ, ਜਿਸ ਵਿਚ 10 ਲੱਖ ਰੁਪਏ ਤੱਕ ਦੇ ਲਾਭ ਹਨ, ਪੰਜਾਬ ਦੇ ਲੋਕਾਂ ਲਈ ਵਰਦਾਨ ਅਤੇ ਲਾਭਦਾਇਕ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਯੋਜਨਾ ਲੋੜਵੰਦਾਂ ਲਈ ਇੰਨੀ ਲਾਹੇਵੰਦ ਹੋਵੇਗੀ ਕਿ ਕੋਈ ਵੀ ਲੋੜਵੰਦ ਪਰਿਵਾਰ ਮਹਿੰਗੇ ਇਲਾਜ ਤੋਂ ਵੀ ਨਹੀਂ ਝਿਜਕਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਲਈ ਮਹੱਤਵਪੂਰਨ ਫੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟਰ ਕਾਰਡ ਅਤੇ ਆਧਾਰ ਕਾਰਡ ਵਿਚ ਜਨਮ ਮਿਤੀ ਦੀ ਦਰੁਸਤੀ ਕਰਵਾਉਣ।