ਲਾਰਡ ਕ੍ਰਿਸ਼ਨਾ ਸਕੂਲ ਦੇ ਬੱਚਿਆਂ ਨੇ ਮੁਕਾਬਲਾ ਜਿੱਤਿਆ
ਲਾਰਡ ਕ੍ਰਿਸ਼ਨਾ ਸਕੂਲ ਦੇ ਬੱਚਿਆਂ ਨੇ ਦਸਤਾਰ ਮੁਕਾਬਲੇ ਵਿੱਚ ਪੁਜੀਸ਼ਨਾਂ ਪ੍ਰਾਪਤ ਕੀਤੀਆਂ
Publish Date: Sat, 13 Dec 2025 07:50 PM (IST)
Updated Date: Sat, 13 Dec 2025 07:51 PM (IST)

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਖਾਲਸਾ ਵੈੱਲਫੇਅਰ ਸੁਸਾਇਟੀ ਲੋਹੀਆਂ ਵੱਲੋਂ ਕਰਵਾਏ 17ਵੇਂ ਹਰਜਸ ਕੀਰਤਨ ਦੌਰਾਨ ਬੀਤੇ ਦਿਨੀ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਦਸਤਾਰਬੰਦੀ, ਭਾਸ਼ਣ, ਸ਼ਬਦ ਕੀਰਤਨ ਤੇ ਸਿੱਖ ਪ੍ਰਸ਼ਨੋਤਰੀ ਦੇ ਵੱਖ-ਵੱਖ ਕਰਵਾਏ ਮੁਕਾਬਲਿਆਂ ਵਿਚ ਸਿੱਖਿਆ ਦੇ ਖੇਤਰ ਵਿਚ ਨਵੀਂ ਉਚਾਈਆਂ ਨੂੰ ਛੂਹ ਰਹੇ ਲਾਰਡ ਕ੍ਰਿਸ਼ਨਾ ਇੰਟਰਨੈਸ਼ਨਲ ਸਕੂਲ ਸੁਲਤਾਨਪੁਰ ਲੋਧੀ ਦੇ ਬੱਚਿਆਂ ਨੇ ਆਪਣੀ ਪ੍ਰਤਿਭਾ ਦਾ ਅਦਭੁਤ ਪ੍ਰਦਰਸ਼ਨ ਕਰਦਿਆਂ ਪੁਜੀਸ਼ਨਾਂ ਪ੍ਰਾਪਤ ਕੀਤੀਆਂ। ਲਾਰਡ ਕ੍ਰਿਸ਼ਨਾ ਇੰਟਰਨੈਸ਼ਨਲ ਸਕੂਲ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਪਲਕਪ੍ਰੀਤ ਕੌਰ ਨੇ ਦਸਤਾਰਬੰਦੀ ਮੁਕਾਬਲੇ ਵਿਚ ਦੂਸਰਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਭਾਸ਼ਣ ਮੁਕਾਬਲੇ ਵਿਚ ਨੌਵੀਂ ਜਮਾਤ ਦੀ ਵਿਦਿਆਰਥਣ ਦੇਸ਼ਨਾ ਜੈਨ ਨੇ ਵੀ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤਰ੍ਹਾਂ ਪਹਿਲੀ ਜਮਾਤ ਦੇ ਨੰਨ੍ਹੇ-ਮੁੰਨੇ ਵਿਦਿਆਰਥੀ ਪ੍ਰਿਥਵੀਰਾਜ ਸਿੰਘ ਨੇ ਦਸਤਾਰ ਮੁਕਾਬਲੇ ਵਿਚ ਵਿਸ਼ੇਸ਼ ਸਥਾਨ ਹਾਸਲ ਕਰਕੇ ਸਾਰਿਆਂ ਦਾ ਮਨ ਮੋਹ ਲਿਆ। ਛੋਟੇ ਵਰਗ ਵਿਚ ਸ਼ਬਦ ਕੀਰਤਨ ਮੁਕਾਬਲੇ ਦੇ ਗੁਰਮਾਨ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਨਾਲ ਸਬੰਧਤ ਸ਼ਬਦ ਗਾਇਨ ਪੇਸ਼ ਕੀਤਾ, ਜਿਸ ਦੀ ਬਹੁਤ ਸ਼ਲਾਘਾ ਕੀਤੀ ਗਈ। ਖਾਲਸਾ ਵੈੱਲਫੇਅਰ ਸੋਸਾਇਟੀ ਲੋਹੀਆਂ ਖਾਸ ਵੱਲੋਂ ਜੇਤੂ ਰਹੇ ਬੱਚਿਆਂ ਨੂੰ ਇਨਾਮ ਵਜੋਂ ਟਰਾਫੀ, ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿੱਖ ਪ੍ਰਚਾਰਕ ਭਾਈ ਹਰਜੀਤ ਸਿੰਘ ਨੇ ਖਾਲਸਾ ਵੈੱਲਫੇਅਰ ਸੋਸਾਇਟੀ ਵੱਲੋਂ ਕਰਵਾਏ ਅਜਿਹੇ ਮੁਕਾਬਲੇ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਅਜਿਹੇ ਮੁਕਾਬਲੇ ਸਾਡੇ ਬੱਚਿਆਂ, ਜੋ ਆਪਣੇ ਧਰਮ ਤੇ ਸੰਸਕ੍ਰਿਤੀ ਤੋਂ ਦੂਰ ਹੁੰਦੇ ਜਾ ਰਹੇ ਹਨ, ਨੂੰ ਜਾਗਰੂਕ ਕਰਨ ਵਿਚ ਬਹੁਤ ਅਹਿਮ ਰੋਲ ਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜੋਕੇ ਜੁੱਗ ਵਿਚ ਇਸ ਦੀ ਬਹੁਤ ਵੱਡੀ ਜ਼ਰੂਰਤ ਹੈ। ਲਾਰਡ ਕ੍ਰਿਸ਼ਨਾ ਇੰਟਰਨੈਸ਼ਨਲ ਸਕੂਲ ਦੇ ਐੱਮਡੀ ਕਰਨ ਧੀਰ ਨੇ ਵਿਦਿਆਰਥੀਆਂ ਦੀ ਸਫਲਤਾ ’ਤੇ ਵਧਾਈ ਦਿੱਤੀ ਤੇ ਕਿਹਾ ਕਿ ਇਨ੍ਹਾਂ ਵਧੀਆ ਨਤੀਜੇ ਦਾ ਸਿਹਰਾ ਬੱਚਿਆਂ ਤੇ ਅਧਿਆਪਕਾਂ ਦੀ ਮਿਹਨਤ ਨੂੰ ਜਾਂਦਾ ਹੈ, ਜਿਸ ਲਈ ਉਹ ਆਪਣੀ ਸ਼ੁਭਕਾਮਨਾਵਾਂ ਵੀ ਦਿੰਦੇ ਹਨ।