ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਬਾਲ ਦਿਵਸ ਮਨਾਇਆ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਬਾਲ ਦਿਵਸ ਮਨਾਇਆ
Publish Date: Sat, 14 Nov 2026 10:02 PM (IST)
Updated Date: Sat, 14 Nov 2026 10:03 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਦੀ ਅਗਵਾਈ ਹੇਠ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵਿਸ਼ੇਸ਼ ਅਸੈਂਬਲੀ ਕਰਵਾਈ ਗਈ, ਇਸ ਦੌਰਾਨ ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਪਹਿਲੀ ਜਮਾਤ ਦੀ ਵਿਦਿਆਰਥਣ ਸਹਿਜ ਕੌਰ ਨੇ ਕਵਿਤਾ ਗਾਇਨ ਕੀਤੀ ਤੇ ਯੂਕੇਜੀ ਦੀ ਵਿਦਿਆਰਥਣ ਗੁਰਕੀਰਤ ਕੌਰ ਨੇ ਭਾਸ਼ਣ ਰਾਹੀਂ ਬਾਲ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸੇ ਤਰ੍ਹਾਂ ਅਧਿਆਪਕਾ ਹਰਪ੍ਰੀਤ ਕੌਰ ਤੇ ਮਨਦੀਪ ਕੌਰ ਨੇ ਵੀ ਵਿਸ਼ੇਸ਼ ਭਾਸ਼ਣ ਦਿੱਤੇ ਤੇ ਵਿਦਿਆਰਥੀਆਂ ਨੂੰ ਇਸ ਦਿਨ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਇਸ ਮੌਕੇ ਕੇਜੀ ਵਿੰਗ ਦੇ ਬੱਚਿਆਂ ਲਈ ਬਲੂ ਡੇ ਵੀ ਮਨਾਇਆ ਗਿਆ, ਜਿਸ ਵਿੱਚ ਬੱਚੇ ਨੀਲੇ ਰੰਗ ਦੇ ਸੁੰਦਰ ਕੱਪੜੇ ਪਹਿਨ ਕੇ ਸਕੂਲ ਪਹੁੰਚੇ। ਯੂਕੇਜੀ ਦੇ ਬੱਚਿਆਂ ਵੱਲੋਂ ਰੇਨ ਡ੍ਰੌਪ ਅੰਬਰੇਲਾ ਗਤੀਵਿਧੀ ਤਿਆਰ ਕੀਤੀ ਗਈ ਤੇ ਉਨ੍ਹਾਂ ਵਿਚਕਾਰ ਬਟਰਫਲਾਈ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਪਹਿਲੀ ਜਮਾਤ ਦੇ ਵਿਦਿਆਰਥੀਆਂ ਲਈ ਬਾਲ ਦਿਵਸ ਨਾਲ ਸੰਬੰਧਤ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਦਕਿ ਨਰਸਰੀ ਜਮਾਤ ਦੇ ਬੱਚਿਆਂ ਲਈ ਬਲੂ ਟੌਏ ਸਰਚ ਗਤੀਵਿਧੀ ਕਰਵਾਈ ਗਈ। ਇਨ੍ਹਾਂ ਸਾਰੀਆਂ ਗਤੀਵਿਧੀਆਂ ਵਿੱਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਤੇ ਖੂਬ ਆਨੰਦ ਮਾਣਿਆ। ਇਸ ਮੌਕੇ ਸਕੂਲ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ ਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।