ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ 'ਚ ਮਨਾਇਆ ਬਾਲ ਦਿਵਸ
ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ 'ਚ ਉਤਸ਼ਾਹ ਨਾਲ ਮਨਾਇਆ ਬਾਲ ਦਿਵਸ
Publish Date: Thu, 19 Nov 2026 07:38 PM (IST)
Updated Date: Thu, 19 Nov 2026 07:39 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਸਕੂਲ ਪ੍ਰਸ਼ਾਸਕ ਇੰਜੀ. ਨਿਮਰਤਾ ਕੌਰ ਦੀ ਅਗਵਾਈ ਚ ਬਾਲ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਮਾਗਮ ਦੀ ਸ਼ੁਰੂਆਤ ਸਪੈਸ਼ਲ ਮੌਰਨਿੰਗ ਅਸੈਂਬਲੀ ਨਾਲ ਹੋਈ, ਜਿਸ ਵਿੱਚ ਬਾਲ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਤੇ ਕਰਾਫਟ ਵਰਕ ਕਰਵਾਇਆ ਗਿਆ। ਇਨ੍ਹਾਂ ਗਤੀਵਿਧੀਆਂ ਵਿੱਚ ਸਟਰਾਅ ਪੇਂਟਿੰਗ, ਬਟਰਫਲਾਈ ਮੇਕਿੰਗ, ਗ੍ਰੀਟਿੰਗ ਕਾਰਡ ਮੇਕਿੰਗ ਆਦਿ ਸ਼ਾਮਲ ਸਨ। ਬੱਚਿਆਂ ਨੇ ਇਨ੍ਹਾਂ ਗਤੀਵਿਧੀਆਂ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ ਤੇ ਆਪਣੀ ਕਲਾ, ਕਲਪਨਾਸ਼ੀਲਤਾ ਤੇ ਸਿਰਜਣਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਤੇ ਸਕੂਲ ਡਾਇਰੈਕਟਰ ਇੰਜੀ. ਹਰਨਿਆਮਤ ਕੌਰ ਵੱਲੋਂ ਬੱਚਿਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਸਿੱਖਿਆ ਦੇ ਨਾਲ-ਨਾਲ ਰਚਨਾਤਮਕ ਤੇ ਮਨੋਰੰਜਕ ਗਤੀਵਿਧੀਆਂ ਵੀ ਬਹੁਤ ਜ਼ਰੂਰੀ ਹਨ।