ਐੱਸਡੀ ਪਬਲਿਕ ਸਕੂਲ ’ਚ ਬਾਲ ਦਿਵਸ ਮਨਾਇਆ ਸੇਠ ਹੁਕਮ ਚੰਦ ਐੱਸ.ਡੀ ਪਬਲਿਕ ਸਕੂਲ ’ਚ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ
Publish Date: Sun, 15 Nov 2026 07:21 PM (IST)
Updated Date: Sun, 15 Nov 2026 07:24 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸੇਠ ਹੁਕਮ ਚੰਦ ਐੱਸਡੀ ਪਬਲਿਕ ਸਕੂਲ, ਅਰਬਨ ਅਸਟੇਟ, ਕਪੂਰਥਲਾ ਵਿਖੇ ਬਾਲ ਦਿਵਸ ਬੜੇ ਹੀ ਉਤਸ਼ਾਹ, ਖੁਸ਼ੀ ਤੇ ਉਮੰਗ ਨਾਲ ਮਨਾਇਆ ਗਿਆ। ਮੈਡਮ ਜਸਬੀਰ ਕੌਰ ਨੇ ਬੱਚਿਆਂ ਨੂੰ ਚਾਚਾ ਨਹਿਰੂ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ। ਬਾਲ ਦਿਵਸ ’ਤੇ ਪੰਜਵੀਂ ਜਮਾਤ ਦੀ ਐਸ਼ਲੀਨ ਕੌਰ, ਛੇਵੀਂ ਜਮਾਤ ਦੇ ਅੰਮ੍ਰਿਤਪਾਲ ਸਿੰਘ ਤੇ ਸ੍ਰਿਸ਼ਟੀ ਮੀਨਾ ਨੇ ਕਵਿਤਾਵਾਂ ਪੇਸ਼ ਕੀਤੀਆਂ। ਇਹ ਦਿਨ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਹੈ, ਜਿਨ੍ਹਾਂ ਨੂੰ ਬੱਚਿਆਂ ਨਾਲ ਬਹੁਤ ਪਿਆਰ ਹੋਣ ਕਾਰਨ ਚਾਚਾ ਨਹਿਰੂ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਇਸ ਵਿਸ਼ੇਸ਼ ਮੌਕੇ ਤੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਲਈ ਕਈ ਮਨੋਰੰਜਕ ਤੇ ਰੌਚਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਬੱਚਿਆਂ ਨੇ ਗੀਤਾਂ, ਡਾਂਸ, ਖੇਡਾਂ ਤੇ ਮਨੋਰੰਜਕ ਪ੍ਰੋਗਰਾਮਾਂ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ। ਬੱਚਿਆਂ ਨੇ ਪੇਪਰ ਫਨ, ਮਿਊਜ਼ੀਕਲ ਚੇਅਰ ਗੇਮਾਂ ਵਿੱਚ ਭਾਗ ਲਿਆ। ਅਧਿਆਪਕਾਂ ਨੇ ਵੀ ਬੱਚਿਆਂ ਦੇ ਮਨੋਰੰਜਨ ਲਈ ਵਿਸ਼ੇਸ਼ ਪੇਸ਼ਕਾਰੀਆਂ ਦਿੱਤੀਆਂ। ਪੂਰਾ ਸਕੂਲ ਖੁਸ਼ੀ ਤੇ ਹਾਸੇ ਨਾਲ ਗੂੰਜ ਉੱਠਿਆ। ਸਕੂਲ ਦੇ ਮੈਨੇਜਰ ਪ੍ਰਵੀਨ ਦਾਦਾ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਦੇ ਪ੍ਰਿੰਸੀਪਲ ਸੋਨੀਆ ਜੈਰਥ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਨੂੰ ਚੰਗੀ ਸਿੱਖਿਆ, ਸੰਸਕਾਰ ਤੇ ਸਹੀ ਮਾਰਗਦਰਸ਼ਨ ਦੇਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਬੱਚਿਆਂ ਨੂੰ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਮਿਹਨਤ, ਲਗਨ ਤੇ ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਬੱਚਿਆਂ ਨੂੰ ਮਠਿਆਈਆਂ ਵੰਡੀਆਂ ਗਈਆਂ ਤੇ ਸਾਰਿਆਂ ਨੇ ਇਸ ਦਿਨ ਨੂੰ ਯਾਦਗਾਰ ਬਣਾਇਆ।