ਆਨੰਦ ਪਬਲਿਕ ਸਕੂਲ ’ਚ ਬਾਲ ਦਿਵਸ ਮਨਾਇਆ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ
Publish Date: Sat, 14 Nov 2026 09:35 PM (IST)
Updated Date: Sat, 14 Nov 2026 09:36 PM (IST)
ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਪੂਰਥਲਾ ਵਿਖੇ ਬਾਲ ਦਿਵਸ ਬੜੇ ਉਤਸ਼ਾਹ, ਚਾਅ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ਤੇ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨਾਚ ਅਤੇ ਗਾਇਨ ਦੀਆਂ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ। ਸਕੂਲ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਤੇ ਡਾਇਰੈਕਟਰ ਰੁਚੀ ਆਨੰਦ ਨੇ ਵਿਦਿਆਰਥੀਆਂ ਨੂੰ ਆਪਣਾ ਪਿਆਰ ਭਰਿਆ ਸੰਦੇਸ਼ ਦਿੱਤਾ। ਉਨ੍ਹਾਂ ਨੇ ਬੱਚਿਆਂ ਨੂੰ ਆਪਣੇ ਬਚਪਨ ਦੇ ਹਰ ਪਲ ਦਾ ਆਨੰਦ ਮਾਣਨ ਤੇ ਜੀਵਨ ਵਿੱਚ ਆਤਮ-ਵਿਸ਼ਵਾਸ, ਜ਼ਿੰਮੇਵਾਰੀ ਤੇ ਚੰਗੇ ਸੰਸਕਾਰਾਂ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਡਾ. ਏਐੱਸ ਸੇਖੋਂ ਤੇ ਵਾਈਸ ਪ੍ਰਿੰਸੀਪਲ ਡਾ. ਦੀਪਕ ਅਰੋੜਾ ਨੇ ਵੀ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਨੂੰ ਹੋਰ ਵੀ ਖ਼ਾਸ ਬਣਾਉਂਦਿਆਂ ਅਧਿਆਪਕਾਂ ਨੇ ਆਪਣੇ ਪਿਆਰੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਪੇਸ਼ਕਾਰੀ ਦਿੱਤੀ। ਅਧਿਆਪਕਾਂ ਦੀ ਇਸ ਮਨੋਰੰਜਕ ਪੇਸ਼ਕਾਰੀ ਨੇ ਬੱਚਿਆਂ ਦੇ ਚਿਹਰਿਆਂ ਤੇ ਮੁਸਕਾਨ ਬਿਖੇਰ ਦਿੱਤੀ। ਇਸ ਮੌਕੇ ਵਿਦਿਆਰਥੀਆਂ ਵਿੱਚ ਮਠਿਆਈਆਂ ਵੀ ਵੰਡੀਆਂ ਗਈਆਂ। ਪੂਰੇ ਪ੍ਰੋਗਰਾਮ ਦਾ ਆਯੋਜਨ ਗਤੀਵਿਧੀ ਕੋਆਰਡੀਨੇਟਰ ਨੇਹਾ ਜੋਸ਼ੀ ਤੇ ਕਰੁਣਾ ਦੀ ਦੇਖ-ਰੇਖ ਹੇਠ ਕੀਤਾ ਗਿਆ। ਪ੍ਰੀਖਿਆ ਇੰਚਾਰਜ ਨਿਰਮਲ ਜੋਤੀ ਵੀ ਇਸ ਮੌਕੇ ਮੌਜੂਦ ਰਹੇ। ਇਸ ਪ੍ਰੋਗਰਾਮ ਨੂੰ ਸਫ਼ਲ ਤੇ ਯਾਦਗਾਰ ਬਣਾਉਣ ਵਿੱਚ ਅਧਿਆਪਕਾਂ ਕਿਰਨ ਨੰਦਾ, ਸ਼ਰੂਤੀ, ਰਿੰਕੀ, ਪ੍ਰੀਤੀ, ਨੀਤੂ ਤੇ ਅਮਨ ਦਾ ਵਿਸ਼ੇਸ਼ ਯੋਗਦਾਨ ਰਿਹਾ।