28 ਨੂੰ ਚੰਡੀਗੜ੍ਹ ਆਉਣਗੇ ਚਿਰਾਗ ਪਾਸਵਾਨ : ਗਹਿਰੀਵਾਲਾ ਚੰਡੀਗੜ੍ਹ ਵਿਖੇ 28 ਅਕਤੂਬਰ ਨੂੰ ਪੰਜਾਬ ਪ੍ਰਦੇਸ਼ ਕਾਰਜਕਾਰਨੀ ਦੀ ਬੈਠਕ ਨੂੰ ਸੰਬੋਧਨ ਕਰਨਗੇ ਚਿਰਾਗ ਪਾਸਵਾਨ : ਗਹਿਰੀਵਾਲਾ
Publish Date: Sat, 24 Oct 2026 09:59 PM (IST)
Updated Date: Sat, 24 Oct 2026 10:01 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਲੋਕ ਜਨ ਸ਼ਕਤੀ ਪਾਰਟੀ ਰਾਮ ਬਿਲਾਸ ਦੇ ਮੀਡੀਆ ਇੰਚਾਰਜ ਚੌਧਰੀ ਰਾਜੇਸ਼ ਕੁਮਾਰ ਗਹਿਰੀ ਵਾਲਾ ਸੀਨੀਅਰ ਉਪ ਪ੍ਰਧਾਨ ਆਲ ਇੰਡੀਆ ਗ੍ਰਾਮ ਸਭਾ ਵਿਕਾਸ ਕਮੇਟੀ ਪੰਜਾਬ ਪ੍ਰਦੇਸ਼ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 28 ਅਕਤੂਬਰ ਨੂੰ ਲੋਕ ਜਨ ਸ਼ਕਤੀ ਪਾਰਟੀ ਰਾਮ ਬਿਲਾਸ ਦੇ ਸੁਪਰੀਮੋ ਤੇ ਭਾਰਤ ਸਰਕਾਰ ਦੇ ਕੈਬਨਿਟ ਮੰਤਰੀ ਚਿਰਾਗ ਪਾਸਵਾਨ ਨਿੱਜੀ ਤੌਰ ’ਤੇ ਚੰਡੀਗੜ੍ਹ ਵਿਖੇ ਪਹੁੰਚ ਕੇ ਪੰਜਾਬ ਕਾਰਜਕਰਨੀ ਦੀ ਬੈਠਕ ਨੂੰ ਸੰਬੋਧਨ ਕਰਨ ਲਈ ਉਚੇਤੇ ਤੌਰ ’ਤੇ ਆ ਰਹੇ ਹਨ। ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਵਿਸ਼ੇਸ਼ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਲੋਕ ਜਨ ਸ਼ਕਤੀ ਪਾਰਟੀ ਰਾਮ ਬਿਲਾਸ ਦੀ ਕਾਰਜਕਾਰਨੀ ਬੈਠਕ ਵਿੱਚ ਪਾਰਟੀ ਦੇ ਸਾਰੇ ਵਿੰਗਾਂ ਦੇ ਪ੍ਰਧਾਨ ਸਾਹਿਬਾਨ ਆਪਣੇ-ਆਪਣੇ ਜਿਲ੍ਹਿਆਂ ਦੇ ਪ੍ਰਧਾਨਾਂ ਵੱਲੋਂ ਪੰਜਾਬ ਅੰਦਰ ਪਾਰਟੀ ਦੇ ਹੱਕ ਵਿੱਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਰਿਪੋਰਟ ਪਾਸਵਾਨ ਨੂੰ ਸੌਂਪਣਗੇ ਤਾਂ ਜੋ ਪੰਜਾਬ ਅੰਦਰ ਆਗਾਮੀ ਵਿਧਾਨ ਸਭਾ ਦੀਆਂ ਜਿੱਤਣ ਲਈ ਵਿਸ਼ੇਸ਼ ਰੂਪ ਰੇਖਾ ਬਣਾਈ ਜਾ ਸਕੇ। ਗਹਿਰੀਵਾਲਾ ਨੇ ਦੱਸਿਆ ਕਿ ਪੰਜਾਬ ਅੰਦਰ ਆਗਾਮੀ ਵਿਧਾਨ ਸਭਾ ਦੀਆਂ ਚੋਣਾਂ ਲਈ ਉਨ੍ਹਾਂ ਦੀ ਪਾਰਟੀ 117 ਵਿਧਾਨ ਸਭਾ ਸੀਟਾਂ ’ਤੇ ਪੂਰੀ ਮਜ਼ਬੂਤੀ ਨਾਲ ਲੜੇਗੀ, ਜਿਸ ਲਈ ਉਨ੍ਹਾਂ ਦਾ ਸੰਗਠਨ ਸਖ਼ਤ ਮਿਹਨਤ ਕਰਕੇ ਪੰਜਾਬ ਦੇ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਣ ਰਿਹਾ ਹੈ।