ਸੀਆਈਏ ਸਟਾਫ ਵੱਲੋਂ ਅਫੀਮ ਸਮੇਤ ਇੱਕ ਕਾਬੂ
ਸੀ.ਆਈ.ਏ ਸਟਾਫ ਕਪੂਰਥਲਾ ਵੱਲੋਂ 500 ਗ੍ਰਾਮ ਅਫੀਮ ਸਮੇਤ ਇੱਕ ਕਾਬੂ
Publish Date: Fri, 24 Apr 2026 09:08 PM (IST)
Updated Date: Fri, 24 Apr 2026 09:10 PM (IST)

ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ, ਕਪੂਰਥਲਾ : ਨਸ਼ਿਆਂ ਖ਼ਿਲਾਫ਼ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਸੀਆਈਏ ਸਟਾਫ ਕਪੂਰਥਲਾ ਦੀ ਟੀਮ ਨੇ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ 500 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਤੇਜ਼ ਕੀਤਾ ਗਿਆ ਹੈ ਅਤੇ ਯੁੱਧ ਨਸ਼ਿਆ ਵਿਰੁੱਧ ਵਿਚ ਕਾਰਵਾਈ ਕਰਨ ਲਈ ਹਰਿੰਦਰ ਸਿੰਘ ਗਿੱਲ ਪੁਲਿਸ ਕਪਤਾਨ ਇਨਵੈਸਟੀਗੇਸ਼ਨ ਕਪੂਰਥਲਾ, ਦਵਿੰਦਰ ਸਿੰਘ ਉਪ ਪੁਲਿਸ ਕਪਤਾਨ ਡਿਟੈਕਟਿਵ ਕਪੂਰਥਲਾ ਅਤੇ ਐੱਸਆਈ ਰਮਨ ਕੁਮਾਰ ਇੰਚਾਰਜ ਸੀਆਈਏ ਕਪੂਰਥਲਾ ਨੂੰ ਸਪੈਸ਼ਲ ਹਦਾਇਤਾਂ ਦਿੱਤੀਆਂ ਗਈਆਂ ਸਨ, ਜਿਸ ਤਹਿਤ ਕਾਰਵਾਈ ਕਰਦਿਆਂ ਏਐੱਸਆਈ ਕੇਵਲ ਸਿੰਘ ਸੀਆਈਏ ਕਪੂਰਥਲਾ ਨੇ ਪਿਕਨਿਕ ਸਪਾਟ ਕਾਂਜਲੀ ਨੇੜੇ ਗਸ਼ਤ ਦੌਰਾਨ ਸ਼ੱਕ ਦੇ ਆਧਾਰ ’ਤੇ ਜਗਜੋਤ ਸਿੰਘ ਉਰਫ ਜੱਗਾ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਮੁਸ਼ਕਵੇਦ ਨੂੰ ਰੋਕ ਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 500 ਗ੍ਰਾਮ ਅਫੀਮ ਬਰਾਮਦ ਹੋਈ। ਇਸ ਸਬੰਧੀ ਥਾਣਾ ਕੋਤਵਾਲੀ ਕਪੂਰਥਲਾ ਵਿੱਚ ਐੱਨਡੀਪੀਐੱਸ ਐਕਟ ਦੀ ਧਾਰਾ 18 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਇਸ ਮਾਮਲੇ ਵਿੱਚ ਹੋਰ ਵੀ ਅਹਿਮ ਖੁਲਾਸੇ ਹੋ ਸਕਦੇ ਹਨ। ਪੁਲਿਸ ਅਨੁਸਾਰ ਗ੍ਰਿਫ਼ਤਾਰ ਵਿਅਕਤੀ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।