ਸੀਆਈਏ ਸਟਾਫ਼ ਕਪੂਰਥਲਾ ਨੇ ਦੇਸੀ ਪਿਸਟਲ ਸਮੇਤ ਇਕ ਨੂੰ ਕੀਤਾ ਕਾਬੂ
ਸੀ.ਆਈ.ਏ. ਸਟਾਫ਼ ਕਪੂਰਥਲਾ ਨੇ ਦੇਸੀ ਪਿਸਟਲ ਸਮੇਤ 1 ਮੁਲਜ਼ਮ ਨੂੰ ਕੀਤਾ ਕਾਬੂ
Publish Date: Sat, 14 Mar 2026 07:07 PM (IST)
Updated Date: Sat, 14 Mar 2026 07:09 PM (IST)

--ਆਰਮਸ ਐਕਟ ਤਹਿਤ ਸੁਲਤਾਨਪੁਰ ਲੋਧੀ ਥਾਣੇ ’ਚ ਕੇਸ ਦਰਜ ਸੁਖਪਾਲ ਸਿੰਘ ਹੁੰਦਲ, ਪੰਜਾਬੀ ਜਾਗਰਣ ਕਪੂਰਥਲਾ : ਕਪੂਰਥਲਾ ਦੀ ਸੀਆਈਏ ਸਟਾਫ਼ ਦੀ ਟੀਮ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ’ਚੋਂ 32 ਬੋਰ ਦਾ ਦੇਸੀ ਪਿਸਟਲ ਬਰਾਮਦ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਖਿਲਾਫ਼ ਥਾਣਾ ਸੁਲਤਾਨਪੁਰ ਲੋਧੀ ਵਿਚ ਆਰਮਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸੀਆਈਏ ਇੰਚਾਰਜ ਰਮਨ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਨੂੰ ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਤੇ ਉਸ ਪਾਸੋਂ ਪੁੱਛਗਿੱਛ ਲਈ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਮਿਲੀ ਜਾਣਕਾਰੀ ਅਨੁਸਾਰ ਸੀਆਈਏ ਸਟਾਫ਼ ਦੇ ਏਐੱਸਆਈ ਜਸਵੀਰ ਸਿੰਘ ਪੁਲਿਸ ਪਾਰਟੀ ਦੇ ਨਾਲ ਇਲਾਕੇ ਵਿਚ ਮਾੜੇ ਅਨਸਰਾਂ ਦੀ ਤਲਾਸ਼ ਵਿਚ ਗਸ਼ਤ ਕਰ ਰਹੇ ਸਨ, ਇਸੇ ਦੌਰਾਨ ਪਿੰਡ ਡਡਵਿੰਡੀ ਦੇ ਨਜ਼ਦੀਕ ਇਕ ਸ਼ੱਕੀ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਵਿਚ ਉਸਦੀ ਪਹਿਚਾਣ ਧਰਮ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਫੌਜੀ ਵਾਲਾ ਮਖੂ ਦੇ ਰੂਪ ਵਿਚ ਹੋਈ ਹੈ। ਪੁਲਿਸ ਟੀਮ ਵੱਲੋਂ ਤਲਾਸ਼ੀ ਲੈਣ ’ਤੇ ਮੁਲਜ਼ਮ ਕੋਲੋਂ 32 ਬੋਰ ਦਾ ਇਕ ਦੇਸੀ ਪਿਸਟਲ ਬਰਾਮਦ ਹੋਇਆ। ਇਸਦੇ ਬਾਅਦ ਪੁਲਿਸ ਨੇ ਮੁਲਜ਼ਮ ਦੇ ਖਿਲਾਫ਼ ਥਾਣਾ ਸੁਲਤਾਨਪੁਰ ਲੋਧੀ ਵਿਚ ਆਰਮਸ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਮੁਲਜ਼ਮ ਪਾਸੋਂ ਸਖ਼ਤੀ ਨਾਲ ਪੁੱਛਗਿਛ ਕਰ ਰਹੀ ਹੈ ਤੇ ਪੁੱਛਗਿਛ ਦੌਰਾਨ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਲਗਾਈ ਜਾ ਰਹੀ ਹੈ।