ਸਿਟੀ ਸੇਵਾ ਸੁਸਾਇਟੀ ਨੇ ਮੈਡੀਕਲ ਸਹਾਇਤਾ ਕੈਂਪ ਲਗਾਏ 26 ਵੀ ਮਹਾਨ ਪੈਦਲ ਯਾਤਰਾ ਮੌਕੇ ਸਿਟੀ ਸੇਵਾ ਸੁਸਾਇਟੀ ਵੱਲੋਂ ਮੈਡੀਕਲ ਸਹਾਇਤਾ ਸਬੰਧੀ ਕੈਂਪ ਲਗਾਏ
Publish Date: Sun, 15 Nov 2026 08:14 PM (IST)
Updated Date: Sun, 15 Nov 2026 08:15 PM (IST)
--ਮਨੁੱਖਤਾ ਦੀ ਸੇਵਾ ਅਜੋਕੇ ਸਮੇਂ ਦੀ ਮੁੱਖ ਲੋੜ --ਪਵਨ ਕੁਮਾਰ ਧੁੰਨਾ ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਪੂਰਥਲਾ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ 26ਵੀਂ ਮਹਾਨ ਪੈਦਲ ਯਾਤਰਾ ਦੌਰਾਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸਿਟੀ ਸੇਵਾ ਸੁਸਾਇਟੀ ਕਪੂਰਥਲਾ ਵੱਲੋਂ ਮੈਡੀਕਲ ਸਹਾਇਤਾ ਸਬੰਧੀ ਸਮੂਹ ਸੰਗਤਾਂ ਤੇ ਯਾਤਰੂਆਂ ਦੀ ਸਹਾਇਤਾ ਲਈ ਸਾਰੇ ਰੂਟ ’ਤੇ ਵੱਖ-ਵੱਖ ਪੜਾਵਾਂ ’ਤੇ ਮੈਡੀਕਲ ਕੈਂਪ ਲਗਾਏ ਗਏ, ਜਿੱਥੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਤੇ ਮਰੀਜ਼ਾਂ ਨੂੰ ਮੈਡੀਕਲ ਸਹਾਇਤਾ ਦਿੱਤੀ ਗਈ। ਸਿਟੀ ਸੇਵਾ ਸੁਸਾਇਟੀ ਦੇ ਪ੍ਰਧਾਨ ਪਵਨ ਕੁਮਾਰ ਧੁੰਨਾ, ਚੇਅਰਮੈਨ ਹਰਜੀਤ ਸਿੰਘ ਭਾਟੀਆ, ਸਕੱਤਰ ਪ੍ਰੀਤਪਾਲ ਸਿੰਘ ਸੋਨੂੰ ਵੱਲੋਂ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ। ਉਕਤ ਆਗੂਆਂ ਦੱਸਿਆ ਕਿ ਇਹ ਕੈਂਪ ਸ਼ੇਖੂਪੁਰ, ਰੇਲ ਕੋਚ ਫੈਕਟਰੀ, ਪਾਜੀਆਂ, ਖੈੜਾ ਦੋਨਾ, ਡਡਵਿੰਡੀ ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਲਗਾਏ ਗਏ। ਸਾਰੇ ਰੂਟ ’ਤੇ ਚੱਲਦੀ-ਫਿਰਦੀ ਐਂਬੂਲੈਂਸ ਦੁਆਰਾ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਪ੍ਰਧਾਨ ਪਵਨ ਕੁਮਾਰ ਧੁੰਨਾ, ਚੇਅਰਮੈਨ ਹਰਜੀਤ ਸਿੰਘ ਭਾਟੀਆ, ਸਕੱਤਰ ਪ੍ਰੀਤਪਾਲ ਸਿੰਘ ਸੋਨੂੰ ਨੇ ਦੱਸਿਆ ਕਿ ਸਿਟੀ ਸੇਵਾ ਸੁਸਾਇਟੀ ਵੱਲੋਂ ਬੀਤੇ 18 ਸਾਲਾਂ ਤੋਂ ਇਤਿਹਾਸਕ ਪੈਦਲ ਯਾਤਰਾ ਦੌਰਾਨ ਮੈਡੀਕਲ ਸਹਾਇਤਾ ਲਈ ਸੇਵਾ ਕੀਤੀ ਜਾ ਰਹੀ ਹੈ ਜੋ ਕਿ ਨਿਰੰਤਰ ਜਾਰੀ ਰਹੇਗੀ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਭੁਪਿੰਦਰ ਸਿੰਘ, ਜਥੇਦਾਰ ਰਛਪਾਲ ਸਿੰਘ ਸਿਟੀ ਕੇਬਲ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਪਵਨ ਕੁਮਾਰ, ਸ਼ਿਵ ਕੁਮਾਰ, ਚੇਅਰਮੈਨ ਹਰਜੀਤ ਸਿੰਘ ਭਾਟੀਆ, ਗੁਰਮੀਤ ਸਿੰਘ, ਜਸਬੀਰ ਸਿੰਘ ਰਾਣਾ, ਮਨਮੋਹਨ ਸਿੰਘ, ਗੁਰਪ੍ਰੀਤ ਸਿੰਘ ਸੋਨਾ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਇੰਦਰਪਾਲ ਸਿੰਘ ਭਾਟੀਆ, ਚਰਨਜੀਤ ਸਿੰਘ ਵਾਲੀਆ, ਗੁਰਬਖਸ਼ ਸਿੰਘ ਕਾਲਾ, ਜਗਬੀਰ ਸਿੰਘ ਸਰਪੰਚ, ਬੀਬੀ ਭਜਨ ਕੌਰ ਡੋਗਰਾਂਵਾਲਾ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਸੂਰਤ ਸਿੰਘ, ਧੰਨਪ੍ਰੀਤ ਸਿੰਘ ਭਾਟੀਆ ਆਦਿ ਹਾਜ਼ਰ ਸਨ।