ਸਿਵਲ ਸਰਜਨ ਵੱਲੋਂ ਦਫ਼ਤਰ ਤੇ ਸਿਵਲ ਹਸਪਤਾਲ ਦੀ ਚੈਕਿੰਗ ਸਿਵਲ ਸਰਜਨ ਵੱਲੋਂ ਦਫ਼ਤਰ ਤੇ ਸਿਵਲ ਹਸਪਤਾਲ ਦੀ ਚੈਕਿੰਗ
Publish Date: Tue, 27 Oct 2026 07:12 PM (IST)
Updated Date: Tue, 27 Oct 2026 07:13 PM (IST)
--ਮਰੀਜ਼ਾਂ ਨਾਲ ਗੱਲਬਾਤ ਕਰਕੇ ਸਿਹਤ ਸਹੂਲਤਾਂ ਬਾਰੇ ਲਿਆ ਜਾਇਜ਼ਾ ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪਰਾਸ਼ਰ ਵੱਲੋਂ ਅੱਜ ਸਿਵਲ ਸਰਜਨ ਦਫ਼ਤਰ ਤੇ ਸਿਵਲ ਹਸਪਤਾਲ ਕਪੂਰਥਲਾ ਦੀਆਂ ਵੱਖ-ਵੱਖ ਸ਼ਾਖਾਵਾਂ ਤੇ ਵਾਰਡਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਹਸਪਤਾਲ ਵਿੱਚ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ, ਸਫ਼ਾਈ ਪ੍ਰਬੰਧਾਂ ਤੇ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ। ਡਾ. ਰਾਜੀਵ ਪਰਾਸ਼ਰ ਨੇ ਟੀਬੀ ਕਲੀਨਿਕ, ਜਨਮ-ਮੌਤ ਸ਼ਾਖਾ, ਐੱਨਸੀਡੀ ਕਲੀਨਿਕ, ਲੈਬੋਰਟਰੀ, ਐਮਰਜੈਂਸੀ ਵਾਰਡ, ਆਈਡੀਐੱਸਪੀ, ਹਸਪਤਾਲ ਦੀ ਫਾਰਮੇਸੀ ਤੇ ਸਟੋਰ ਸਮੇਤ ਵੱਖ-ਵੱਖ ਸ਼ਾਖਾਵਾਂ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਸਬੰਧਤ ਸਟਾਫ਼ ਤੋਂ ਵਿਭਾਗਾਂ ਦੇ ਕੰਮਕਾਜ ਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਿਵਲ ਸਰਜਨ ਵੱਲੋਂ ਹਸਪਤਾਲ ਵਿੱਚ ਇਲਾਜ ਅਧੀਨ ਤੇ ਸੇਵਾਵਾਂ ਲੈਣ ਲਈ ਆਏ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਗਈ। ਉਨ੍ਹਾਂ ਮਰੀਜ਼ਾਂ ਤੋਂ ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ, ਇਲਾਜ ਤੇ ਸਟਾਫ਼ ਦੇ ਵਿਵਹਾਰ ਸਬੰਧੀ ਫੀਡਬੈਕ ਲਿਆ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਮੁੱਖ ਤਰਜੀਹ ਹੈ ਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਏਸੀਐੱਸ ਡਾ. ਅੰਨੂ ਸ਼ਰਮਾ, ਡੀਐੱਫਪੀਓ ਡਾ. ਰਵਜੀਤ ਸਿੰਘ, ਸੁਪਰਡੈਂਟ ਰਾਮ ਅਵਤਾਰ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਸੁਖਦਿਆਲ ਸਿੰਘ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।