ਸਿਵਲ ਸਰਜਨ ਨੇ ਕੀਤੀ ਸਿਵਲ ਹਸਪਤਾਲ 'ਚ ਅਚਨਚੇਤ ਚੈਕਿੰਗ
ਸਿਵਲ ਸਰਜਨ ਵਲੋਂ ਸਿਵਲ ਹਸਪਤਾਲ 'ਚ ਰਾਤ ਨੂੰ ਅਚਨਚੇਤ ਚੈਕਿੰਗ
Publish Date: Wed, 21 Jan 2026 09:43 PM (IST)
Updated Date: Thu, 22 Jan 2026 04:13 AM (IST)
ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ।
ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ
ਕਪੂਰਥਲਾ : ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਵਲੋਂ ਬੁੱਧਵਾਰ ਦੀ ਰਾਤ ਸਿਵਲ ਹਸਪਤਾਲ ਕਪੂਰਥਲਾ ਵਿਖੇ ਅਚਨਚੇਤ ਚੈਕਿੰਗ ਕੀਤੀ ਤੇ ਸਿਹਤ ਸਹੂਲਤਾਂ ਦਾ ਜਾਇਜ਼ਾ ਵੀ ਲਿਆ ਗਿਆ। ਉਨ੍ਹਾਂ ਨਾਈਟ ਡਿਊਟੀ ਕਰ ਰਹੇ ਸਟਾਫ ਤੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਉਹ ਮਰੀਜ਼ਾਂ ਨੂੰ ਹਸਪਤਾਲ ’ਚ ਉਪਲਬਧ ਸਾਰੀਆਂ ਸਹੂਲਤਾਂ ਪ੍ਰਦਾਨ ਕਰਨ। ਉਨ੍ਹਾਂ ਹਸਪਤਾਲ ਦੇ ਜਨਰਲ ਵਾਰਡਾਂ, ਐਮਰਜੈਂਸੀ,ਬੱਲਡ ਬੈਕ,ਜੱਚਾ ਬੱਚਾ ਵਾਰਡ,ਐਕਸਰੇ ਰੂਮ, ਲੈਬੋਰਟਰੀ ਆਦਿ ਦੀ ਚੈਕਿੰਗ ਕੀਤੀ। ਸਿਵਲ ਸਰਜਨ ਡਾਕਟਰ ਸੰਜੀਵ ਭਗਤ ਨੇ ਹਦਾਇਤ ਕਰਦੇ ਹੋਏ ਕਿਹਾ ਕਿ ਸਿਹਤ ਸੰਸਥਾ ਵਿੱਚ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ, ਅਤੇ ਮਰੀਜ਼ਾਂ ਨੂੰ ਦਵਾਈਆਂ,ਲੈਬ ਟੈਸਟ ਦੀ ਸੁਵਿਧਾ ਹਾਸਲ ਕਰਨ ਵਿਚ ਕੋਈ ਮੁਸ਼ਕਿਲ ਨਹੀਂ ਆਉਣੀ ਚਾਹੀਦੀ । ਉਨ੍ਹਾਂ ਵਿਸ਼ੇਸ਼ ਤੌਰ 'ਤੇ ਸਾਰੇ ਡਾਕਟਰ ਸਾਹਿਬਾਨਾਂ ਨੂੰ ਹਦਾਇਤ ਕੀਤੀ ਕਿ ਉਹ ਹਸਪਤਾਲ ਵਿਚ ਆਏ ਮਰੀਜ਼ਾਂ ਨੂੰ ਵੱਖ-ਵੱਖ ਬਿਮਾਰੀਆਂ ਬਾਰੇ ਵੀ ਜਾਗਰੂਕ ਕਰਨ।
-ਹੁਣ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੋਕ ਕਰਵਾ ਸਕਣਗੇ ਇਲਾਜ
ਸਿਵਲ ਸਰਜਨ ਡਾ ਸੰਜੀਵ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਸਿਹਤ ਮੰਤਰੀ ਪੰਜਾਬ ਤੋਂ ਮਿਲੀਆਂ ਹਦਾਇਤਾਂ ਅਨੁਸਾਰ ਸੂਬੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਲਈ 10 ਲੱਖ ਤੱਕ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਇਸ ਸਿਹਤ ਯੋਜਨਾ ਤਹਿਤ 900 ਤੋਂ ਵੱਧ ਸਰਕਾਰੀ ਤੇ ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ। ਹੁਣ ਲਾਭਪਾਤਰੀ ਇਨ੍ਹਾਂ ਸੂਚੀਬੱਧ ਹਸਪਤਾਲਾਂ ਵਿਚੋਂ ਆਪਣਾ ਮੁਫ਼ਤ ਇਲਾਜ ਕਰਵਾ ਸਕਣਗੇ।