ਸਿਵਲ ਸਰਜਨ ਨੇ ਕੀਤੀ ਸਿਹਤ ਸੇਵਾਵਾਂ ਦੀ ਸਮੀਖਿਆ ਸਿਵਲ ਸਰਜਨ ਨੇ ਸਿਹਤ ਸੇਵਾਵਾਂ ਦੀ ਸਮੀਖਿਆ ਲਈ ਐਸ.ਐਮ.ਓਜ਼ ਨਾਲ ਕੀਤੀ ਮੀਟਿੰਗ
Publish Date: Mon, 27 Jul 2026 09:15 PM (IST)
Updated Date: Mon, 27 Jul 2026 09:16 PM (IST)
ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ: ਅੱਜ ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪਰਾਸ਼ਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮਹੀਨਾਵਾਰ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਾਕਟਰ ਪਰਾਸ਼ਰ ਨੇ ਸਿਹਤ ਵਿਭਾਗ ਅਧੀਨ ਚੱਲ ਰਹੇ ਵੱਖ-ਵੱਖ ਕੌਮੀ ਸਿਹਤ ਪ੍ਰੋਗਰਾਮਾਂ ਤੇ ਸੇਵਾਵਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਡਾ. ਰਾਜੀਵ ਪਰਾਸ਼ਰ ਨੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਜਨਤਾ ਨੂੰ ਬਿਹਤਰ ਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਾਰੇ ਪ੍ਰੋਗਰਾਮਾਂ ਨੂੰ ਸੁਚਾਰੂ, ਪ੍ਰਭਾਵਸ਼ਾਲੀ ਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਸਿਹਤ ਸੰਸਥਾ ਆਪਣੇ ਟੀਚਿਆਂ ਦੀ ਸਮੇਂ ਸਿਰ ਪ੍ਰਾਪਤੀ ਯਕੀਨੀ ਬਣਾਵੇ ਤੇ ਸੇਵਾਵਾਂ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਲਿਆਵੇ। ਮੀਟਿੰਗ ਦੌਰਾਨ ਐਮਰਜੈਂਸੀ ਸੇਵਾਵਾਂ, ਜੱਚਾ ਬੱਚਾ ਸਿਹਤ (ਐੱਮਸੀਐੱਚ) ਸੇਵਾਵਾਂ, ਐੱਨਸੀਡੀ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤੇ ਓਓਏਟੀ ਕੇਂਦਰਾਂ ਦੀ ਕਾਰਗੁਜ਼ਾਰੀ, ਟੀਬੀ ਮੁਕਤ ਭਾਰਤ ਅਭਿਆਨ, ਐੱਮਐੱਮਐੱਸਬੀਵਾਈ/ਆਯੁਸ਼ਮਾਨ ਭਾਰਤ ਸਕੀਮ ਅਧੀਨ ਬੁਕਿੰਗਾਂ, ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ, ਟੀਕਾਕਰਨ, ਐੱਚਪੀਵੀ ਦੀ ਕਵਰੇਜ ਵਧਾਉਣ, ਆਰਬੀਐੱਸਕੇ ਪ੍ਰੋਗਰਾਮ, ਜਨਮ ਤੇ ਮੌਤ ਰਜਿਸਟ੍ਰੇਸ਼ਨ ਤੇ ਯੂਡੀਆਈਡੀ ਕਾਰਡਾਂ ਸਬੰਧੀ ਪੈਂਡੈਂਸੀ, ਸਿਹਤ ਸੰਸਥਾਵਾਂ ਵਿੱਚ ਮੈਨਪਾਵਰ ਦੀ ਘਾਟ, ਨਵੇਂ ਪ੍ਰੋਜੈਕਟਾਂ ਦੀ ਪ੍ਰਗਤੀ, ਖਾਤਿਆਂ ਨਾਲ ਸਬੰਧਤ ਮਾਮਲੇ ਤੇ ਦਵਾਈਆਂ ਦੀ ਉਪਲਬਧਤਾ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਿਵਲ ਸਰਜਨ ਨੇ ਹਦਾਇਤ ਕਰਦੇ ਹੋਏ ਕਿਹਾ ਕਿ ਸਾਰੇ ਹੀ ਸਿਹਤ ਪ੍ਰੋਗਰਾਮਾਂ ਦੀਆਂ ਆਈਈਸੀ ਗਤੀਵਿਧੀਆਂ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਕਰਨੀਆਂ ਯਕੀਨੀ ਬਣਾਈਆ ਜਾਣ। ਸਿਵਲ ਸਰਜਨ ਨੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ ਦੀ ਨਿਯਮਿਤ ਨਿਗਰਾਨੀ ਕਰਨ, ਪੈਡਿੰਗ ਮਾਮਲਿਆਂ ਦਾ ਜਲਦ ਨਿਪਟਾਰਾ ਯਕੀਨੀ ਬਣਾਉਣ ਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਟੀਮ ਭਾਵਨਾ ਨਾਲ ਕੰਮ ਕਰਨ। ਇਸ ਮੌਕੇ ਏਸੀਐੱਸ ਡਾ. ਅੰਨੂ ਸ਼ਰਮਾ, ਡੀਐੱਫਪੀਓ ਡਾ. ਰਵਜੀਤ ਸਿੰਘ, ਡੀਆਈਓ ਡਾ. ਰਣਦੀਪ ਸਿੰਘ, ਐਪੀਡੀਮੋਲੋਜਿਸਟ ਡਾ. ਨੰਦਿਤਾ, ਡਾ. ਰੂਹੀ ਗਾਂਧੀ, ਡਾ ਰਾਜੀਵ ਭਗਤ, ਏਓ ਅਮ੍ਰਿਤਪਾਲ ਸਿੰਘ, ਸੁਪਰਡੈਂਟ ਰਾਮ ਅਵਤਾਰ, ਡੀਪੀਐੱਮ ਵਿਨੇ ਮੱਲ੍ਹਣ, ਐੱਮਐਂਡਵੀਓ ਰਾਮ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਸੁਖਦਿਆਲ ਸਿੰਘ, ਏਐੱਚਏ ਦੀਪਿਕਾ ਸ਼ਰਮਾ, ਸਟੈਨੋ ਅਮਰੀਕ ਸਿੰਘ ਤੇ ਵੱਖ-ਵੱਖ ਬਲਾਕਾਂ ਤੋਂ ਆਏ ਸੀਨੀਅਰ ਮੈਡੀਕਲ ਅਫ਼ਸਰ ਹਾਜ਼ਰ ਸਨ।