ਸਿਵਲ ਸਰਜਨ ਵੱਲੋਂ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ
ਸਿਵਲ ਸਰਜਨ ਵਲੋਂ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ
Publish Date: Mon, 16 Mar 2026 07:37 PM (IST)
Updated Date: Mon, 16 Mar 2026 07:40 PM (IST)
ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਸਿਵਲ ਸਰਜਨ ਡਾ. ਸੰਜੀਵ ਭਗਤ ਦੀ ਪ੍ਰਧਾਨਗੀ ਹੇਠ ਅੱਜ ਪੀਸੀਪੀਐੱਨਡੀਟੀ ਦੇ ਐਕਟ ਅਧੀਨ ਗਠਤ ਕੀਤੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਸੰਜੀਵ ਭਗਤ ਨੇ ਦੱਸਿਆ ਕਿ ਜ਼ਿਲ੍ਹੇ ਚ ਪੀਸੀਪੀਐੱਨਡੀਟੀ ਐਕਟ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਸਕੈਨਿੰਗ ਸੈਂਟਰਾਂ ਦੀ ਸਮੇਂ-ਸਮੇਂ ਤੇ ਜਾਂਚ ਕੀਤੀ ਜਾਂਦੀ ਹੈ, ਤਾਂ ਜੋ ਕੰਨਿਆ ਭਰੂਣ ਹੱਤਿਆ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸਾਰੇ ਸਕੈਨਿੰਗ ਸੈਂਟਰਾਂ ਨੂੰ ਹਦਾਇਤ ਕਰਦਿਆ ਕਿਹਾ ਕਿ ਜੇਕਰ ਕੋਈ ਵੀ ਭਰੂਣ ਜਾਂਚ ਕਰਦਾ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਸਕੈਨਿੰਗ ਸੈਂਟਰ ਦੀ ਰਜਿਸਟ੍ਰੇਸ਼ਨ ਰੱਦ ਕਰਕੇ ਕਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਮੀਟਿੰਗ ਚ ਡੀਐੱਫਪੀਓ ਡਾ. ਰਵਜੀਤ ਸਿੰਘ, ਡਾ. ਸਿੰਮੀ ਧਵਨ, ਡਾ. ਹਰਪ੍ਰੀਤ ਮੋਮੀ, ਡਾ. ਅਰਸ਼ਬੀਰ ਕੌਰ, ਜ਼ਿਲ੍ਹਾ ਅਟਾਰਨੀ ਕਪੂਰਥਲਾ ਦਫ਼ਤਰ ਤੋਂ ਐਡਵੋਕੇਟ ਸੰਨਪ੍ਰੀਤ ਕੌਰ, ਸੀਡੀਪੀਓ ਨਤਾਸ਼ਾ ਸਾਗਰ, ਡਿਪਟੀ ਮਾਸ ਮੀਡੀਆ ਅਫ਼ਸਰ ਕਮ ਪੀਐੱਨਡੀਟੀ ਕੁਆਰਡੀਨੇਟਰ ਸ਼ਰਨਦੀਪ ਸਿੰਘ ਆਦਿ ਹਾਜ਼ਰ ਸਨ।