ਸਾਰੇ ਸਿਹਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕੀਤਾ ਜਾਵੇ : ਡਾ. ਭਗਤ
ਸਿਵਲ ਸਰਜਨ ਵਲੋਂ ਐਸ.ਡੀ.ਐਚ ਸੁਲਤਾਨਪੁਰ ਲੋਧੀ ਦਾ ਦੌਰਾ
Publish Date: Tue, 19 May 2026 07:26 PM (IST)
Updated Date: Tue, 19 May 2026 07:27 PM (IST)

ਸਿਵਲ ਸਰਜਨ ਵੱਲੋਂ ਐੱਸਡੀਐੱਚ ਸੁਲਤਾਨਪੁਰ ਲੋਧੀ ਦਾ ਦੌਰਾ ਅਵਿਨਾਸ਼ ਸ਼ਰਮਾ, ਪੰਜਾਬੀ ਜਾਗਰਣ ਕਪੂਰਥਲਾ : ਸਿਵਲ ਸਰਜਨ ਕਪੂਰਥਲਾ ਡਾਕਟਰ ਸੰਜੀਵ ਭਗਤ ਨੇ ਅੱਜ ਐੱਸਡੀਐੱਚ ਸੁਲਤਾਨਪੁਰ ਲੋਧੀ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਡਾਕਟਰਾਂ ਤੇ ਹਸਪਤਾਲ ਦੇ ਹੋਰ ਸਟਾਫ ਮੈਂਬਰਾਂ ਨਾਲ ਮੀਟਿੰਗ ਵੀ ਕੀਤੀ। ਮੀਟਿੰਗ ਦੌਰਾਨ ਵੱਖ-ਵੱਖ ਸਿਹਤ ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਸੰਜੀਵ ਭਗਤ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਕੰਮਾਂ ਦਾ ਜਾਇਜ਼ਾ ਲਿਆ ਗਿਆ ਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਕੰਮਾਂ ਦੀ ਰੂਪਰੇਖਾ ਉਲੀਕੀ ਗਈ। ਮੀਟਿੰਗ ਦੌਰਾਨ ਐੱਸਡੀਐੱਚ ਸੁਲਤਾਨਪੁਰ ਲੋਧੀ ਦੀ ਕਾਰਗੁਜ਼ਾਰੀ ਦੀ ਸਮੀਖਿਆ ਵੀ ਕੀਤੀ ਗਈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕਿਸੇ ਵੀ ਤਰਾਂ ਦੀ ਸਥਿਤੀ ਨਾਲ ਨਿਪਟਣ ਲਈ ਸਿਹਤ ਵਿਭਾਗ ਦੇ ਮੈਡੀਕਲ ਤੇ ਪੈਰਾ-ਮੈਡੀਕਲ ਸਟਾਫ਼ ਦੀਆਂ ਟੀਮਾਂ ਤਿਆਰ ਰਹਿਣ। ਇਸ ਦੇ ਨਾਲ ਹੀ ਸਿਵਲ ਸਰਜਨ ਨੇ ਸਿਹਤ ਸੰਸਥਾ ਦਾ ਰਿਕਾਰਡ ਕੀਪਿੰਗ ਠੀਕ ਕਰਨ ਤੇ ਇੰਪਰੂਵ ਕਰਨ ਲਈ ਵੀ ਕਿਹਾ ਗਿਆ। ਇਸ ਮੌਕੇ ਉਨ੍ਹਾਂ ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਜੋ ਸਿਹਤ ਸਹੂਲਤਾਂ ਦਿੱਤੀਆਂ ਗਈਆਂ ਹਨ ਉਨ੍ਹਾਂ ਦਾ ਲਾਭ ਹਰ ਵਰਗ ਨੂੰ ਮਿਲਣਾ ਚਾਹੀਦਾ ਹੈ। ਡਾ. ਭਗਤ ਨੇ ਸਖ਼ਤੀ ਨਾਲ ਹਦਾਇਤ ਕਰਦੇ ਹੋਏ ਕਿਹਾ ਕਿ ਸਿਹਤ ਸੰਸਥਾ ਵਿਚ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਸਾਰੇ ਹੀ ਸਟਾਫ ਨੂੰ ਕਿਹਾ ਕਿ ਉਹ ਨੈਸ਼ਨਲ ਪ੍ਰੋਗਰਾਮਾਂ ਦੀ ਸਮੇਂ-ਸਮੇਂ ’ਤੇ ਆਪਣੇ ਪੱਧਰ ’ਤੇ ਜ਼ਰੂਰ ਸਮੀਖਿਆ ਕਰਨ, ਉਨ੍ਹਾਂ ਇਸ ਤੋਂ ਇਲਾਵਾ ਸਟੇਟ ਹੈੱਡਕੁਆਰਟਰ ਤੋਂ ਮਿਲੀਆਂ ਹਦਾਇਤਾਂ ਤੋਂ ਵੀ ਸਾਰਿਆਂ ਨੂੰ ਜਾਣੂ ਕਰਵਾਇਆ। ਮੀਟਿੰਗ ਵਿਚ ਆਮ ਆਦਮੀ ਕਲੀਨਿਕਾਂ, ਮੈਟਰਨਲ ਹੈਲਥ, ਟੀਬੀ ਕੰਟਰੋਲ ਪ੍ਰੋਗਰਾਮ, ਟੈਲੀ ਮਾਨਸ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਮੇਤ ਸਾਰੇ ਹੀ ਸਿਹਤ ਪ੍ਰੋਗਰਾਮਾਂ ਤੇ ਵਿਸਥਾਰ ਨਾਲ ਚਰਚਾ ਹੋਈ। ਸਿਵਲ ਸਰਜਨ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਦੇਣ ਦੇ ਮਨੋਰਥ ਨਾਲ 24 ਘੰਟੇ ਐਮਰਜੈਂਸੀ ਸਿਹਤ ਸੁਵਿਧਾ ਵੀ ਉਪਲਬਧ ਹੈ। ਸਿਵਲ ਸਰਜਨ ਵੱਲੋਂ ਐੱਸਡੀਐੱਚ ਸੁਲਤਾਨਪੁਰ ਲੋਧੀ ਵਿਖੇ ਐਮਰਜੈਂਸੀ ਵਾਰਡ, ਜਰਨਲ ਵਾਰਡ, ਫਾਰਮੇਸੀ, ਲੈਬੋਰਟਰੀ ਦਾ ਵੀ ਨਿਰੀਖਣ ਕੀਤਾ ਗਿਆ। ਇਸ ਮੌਕੇ ਐੱਸਐੱਮਓ ਡਾ. ਅਸ਼ੀਸ਼ ਜੇਤਲੀ ਤੇ ਫਾਰਮਾਸਿਸਟ ਅਮਰਿੰਦਰ ਸਿੰਘ, ਐੱਸਏ ਸੰਨੀ ਪੈਰਾ-ਮੈਡੀਕਲ ਤੇ ਮੈਡੀਕਲ ਸਟਾਫ ਦੇ ਮੈਂਬਰ ਹਾਜ਼ਰ ਸਨ।