
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕੇਂਦਰੀ ਜੇਲ੍ਹ ਕਪੂਰਥਲਾ ਵਿਚ ਸ਼ਨੀਵਾਰ ਦੁਪਹਿਰ ਬਾਅਦ ਕਿਸੇ ਗੱਲ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਝਗੜਾ ਹੋ ਗਿਆ। ਇਸ ਦੌਰਾਨ ਇਕ ਧੜੇ ਦੇ ਦੋ ਹਵਾਲਾਤੀ ਸਕੇ ਭਰਾ ਜ਼ਖ਼ਮੀ ਹੋ ਗਏ। ਜੇਲ੍ਹ ਪ੍ਰਸ਼ਾਸਨ ਵੱਲੋਂ ਦੋਵਾਂ ਨੂੰ ਇਲਾਜ ਲਈ ਕਪੂਰਥਲਾ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਜਾਗਰਣ ਸੰਵਾਦਦਾਤਾ, ਕਪੂਰਥਲਾ : ਕੇਂਦਰੀ ਜੇਲ੍ਹ ਕਪੂਰਥਲਾ ਵਿਚ ਸ਼ਨੀਵਾਰ ਦੁਪਹਿਰ ਬਾਅਦ ਕਿਸੇ ਗੱਲ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਝਗੜਾ ਹੋ ਗਿਆ। ਇਸ ਦੌਰਾਨ ਇਕ ਧੜੇ ਦੇ ਦੋ ਹਵਾਲਾਤੀ ਸਕੇ ਭਰਾ ਜ਼ਖ਼ਮੀ ਹੋ ਗਏ। ਜੇਲ੍ਹ ਪ੍ਰਸ਼ਾਸਨ ਵੱਲੋਂ ਦੋਵਾਂ ਨੂੰ ਇਲਾਜ ਲਈ ਕਪੂਰਥਲਾ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਜ਼ਖ਼ਮੀਆਂ ਦੀ ਪਛਾਣ ਬਾਬੀ ਪੁੱਤਰ ਸੋਮ ਨਾਥ ਅਤੇ ਲੱਕੀ ਲੋਹਾਰੀਆ ਵਾਸੀ ਬੂਟਾ ਮੰਡੀ, ਜਲੰਧਰ ਵਜੋਂ ਹੋਈ ਹੈ। ਝਗੜੇ ਦਾ ਕਾਰਨ ਹਾਲੇ ਸਪੱਸ਼ਟ ਨਹੀਂ ਹੋ ਸਕਿਆ। ਬਾਬੀ ਨੇ ਦੱਸਿਆ ਕਿ ਉਸ ਖ਼ਿਲਾਫ਼ ਪਹਿਲਾਂ ਵੀ ਲੜਾਈ-ਝਗੜੇ ਦਾ ਮਾਮਲਾ ਦਰਜ ਹੈ, ਜਦਕਿ ਲੱਕੀ ਨੂੰ ਪਿਛਲੇ ਮਹੀਨੇ ਅਜਿਹੇ ਹੀ ਮਾਮਲੇ ਵਿਚ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਸੀ। ਸਿਵਲ ਹਸਪਤਾਲ ਦੇ ਡਾਕਟਰ ਨੇ ਦੋਵਾਂ ਦੀ ਮੈਡੀਕਲ ਰਿਪੋਰਟ ਸਬੰਧਤ ਥਾਣੇ ਨੂੰ ਭੇਜ ਦਿੱਤੀ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।