ਦਿ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਨੇ ਮਜ਼ਦੂਰ ਦਿਵਸ ਮਨਾਇਆ
ਦਿ ਕਲਾਸ ਫੋਰ ਗੋਰਮਿੰਟ ਇੰਪਲਾਇਜ ਯੂਨੀਅਨ ਨੇ ਮਜ਼ਦੂਰ ਦਿਵਸ ਮਨਾਇਆ
Publish Date: Fri, 01 May 2026 07:12 PM (IST)
Updated Date: Fri, 01 May 2026 07:14 PM (IST)
ਗੁਰਵਿੰਦਰ ਕੌਰ, ਪੰਜਾਬੀ ਜਾਗਰਣ
ਕਪੂਰਥਲਾ : ਦਿ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਕਪੂਰਥਲਾ ਵੱਲੋਂ ਮਜ਼ਦੂਰ ਦਿਵਸ ਬੜੀ ਸ਼ਰਧਾ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਸ਼ਿਕਾਗੋ ਦੇ ਸ਼ਹੀਦ ਮਜ਼ਦੂਰਾਂ ਨੂੰ ਯਾਦ ਕਰਦੇ ਹੋਏ ਮਾਲ ਰੋਡ ਸਥਿਤ ਯੂਨੀਅਨ ਦਫ਼ਤਰ ਵਿੱਚ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰ ਕੇ ਕੀਤੀ ਗਈ, ਜਿੱਥੇ ਸਾਰੇ ਹਾਜ਼ਰੀਨ ਨੇ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਪੰਜਾਬ ਕਾਰਜਕਾਰੀ ਪ੍ਰਧਾਨ ਜਸਵਿੰਦਰ ਪਾਲ ਉਗੀ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਉਨ੍ਹਾਂ ਕਿਹਾ ਕਿ ਮਜ਼ਦੂਰ ਵਰਗ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਸਾਨੂੰ ਆਪਣੇ ਹੱਕਾਂ ਲਈ ਬੋਲਣ ਅਤੇ ਲੜਨ ਦਾ ਅਧਿਕਾਰ ਮਿਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਸ਼ਿਕਾਗੋ ਦੇ ਸ਼ਹੀਦਾਂ ਦੀ ਲੜਾਈ ਨੇ ਦੁਨੀਆ ਭਰ ਵਿੱਚ ਮਜ਼ਦੂਰਾਂ ਲਈ ਨਵੇਂ ਰਸਤੇ ਖੋਲ੍ਹੇ ਅਤੇ ਅੱਜ ਵੀ ਉਹ ਸਾਡੇ ਲਈ ਪ੍ਰੇਰਨਾਸਰੋਤ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਵੀ ਮਜ਼ਦੂਰ ਵਰਗ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਲਈ ਇਕਜੁੱਟ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ। ਯੂਨੀਅਨ ਹਮੇਸ਼ਾ ਕਰਮਚਾਰੀਆਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਰਹੇਗੀ ਅਤੇ ਸਰਕਾਰ ਅੱਗੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਮਜ਼ਬੂਤੀ ਨਾਲ ਰੱਖੇਗੀ। ਇਸ ਸਮਾਗਮ ਵਿੱਚ ਹੋਰ ਯੂਨੀਅਨ ਆਗੂਆਂ ਅਤੇ ਮੈਂਬਰਾਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਮਜ਼ਦੂਰ ਏਕਤਾ ਦਾ ਸੰਦੇਸ਼ ਦਿੱਤਾ। ਸਮਾਗਮ ਦੇ ਅਖੀਰ ਵਿੱਚ ਸਾਰੇ ਹਾਜ਼ਰੀਨ ਨੇ ਮਜ਼ਦੂਰ ਹੱਕਾਂ ਦੀ ਰੱਖਿਆ ਲਈ ਇਕਜੁੱਟ ਰਹਿਣ ਦਾ ਸੰਕਲਪ ਲਿਆ। ਇਸ ਮੌਕੇ ਜਨਰਲ ਸਕੱਤਰ ਸਤਪਾਲ ਸਿੰਘ ਭੱਟੀ, ਪ੍ਰੇਮ ਲਾਲ, ਕਸ਼ਮੀਰ ਸਿੰਘ, ਹਰਮਿੰਦਰ ਕੁਮਾਰ, ਗੁਰਮੇਲ ਚੰਦ, ਦੀਨੇਸ਼ ਰਾਵਤ, ਤਰਸੇਮ ਲਾਲ, ਸੋਮ ਨਾਥ, ਰਾਜ ਬਹਾਦੁਰ, ਗੁਰਜਾਰੀ, ਹੌਸਲਾ ਪ੍ਰਸਾਦ, ਧਰਮ ਚੰਦ, ਹਰਭਜਨ ਲਾਲ, ਨਰਿੰਦਰਜੀਤ ਸਿੰਘ, ਭੁਪਿੰਦਰ ਸਿੰਘ, ਸੁਖਪਾਲ ਸਿੰਘ, ਹਰਦਿਆਲ ਸਿੰਘ, ਹਰਮਿੰਦਰ ਸਿੰਘ, ਮੰਗਤ ਸਿੰਘ, ਰਣਜੀਤ ਸਿੰਘ, ਮੱਖਣ ਸਿੰਘ, ਮੰਗਤ ਰਾਮ ਅਤੇ ਹੋਰ ਹਾਜ਼ਰ ਸਨ।