- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੀ.ਡੀ.ਆਰ. ਸਕੂਲ ਵਿੱਚ ਗਾਂਧੀ ਜੈਅੰਤੀ ਮੌਕੇ ਸਵੱਛਤਾ ਮੁਹਿੰਮ ਦਾ ਆਯੋਜਨ

ਪੰਜਾਬੀ ਜਾਗਰਣ ਪ੍ਰਤੀਨਿੱਧ
ਫਗਵਾੜਾ : ਜੀਡੀਆਰ ਡੇ ਬੋਰਡਿੰਗ ਪਬਲਿਕ ਸਕੂਲ, ਆਦਰਸ਼ ਨਗਰ, ਫਗਵਾੜਾ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਜੈਅੰਤੀ ਦੇ ਮੌਕੇ ’ਤੇ ਸਫ਼ਾਈ ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਮੁਹਿੰਮ ਦਾ ਮੁੱਖ ਉਦੇਸ਼ ਵਿਦfਆਰਥੀਆਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਤੇ ਸਿਹਤਮੰਦ ਤੇ ਸਾਫ਼-ਸੁਥਰੇ ਸਮਾਜ ਦੀ ਸਿਰਜਣਾ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੀ ਪ੍ਰਾਰਥਨਾ ਸਭਾ ਨਾਲ ਹੋਈ। ਇਸ ਮੌਕੇ ਸਕੂਲ ਦੀ ਵਿਦਿਆਰਥਣ ਗਾਇਤਰੀ ਸ਼ਰਮਾ ਨੇ ਮਹਾਤਮਾ ਗਾਂਧੀ ਦੇ ਜਨਮ ਤੇ ਜੀਵਨ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਹਾਤਮਾ ਗਾਂਧੀ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਅਤੇ ਸੱਚ ਤੇ ਅਹਿੰਸਾ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਦਾ ਆਧਾਰ ਬਣਾਇਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸਫ਼ਾਈ ਮੁਹਿੰਮ ਨਾਲ ਸਬੰਧਤ ਸਮੂਹ ਗਾਇਨ ਤੇ ਲਘੂ ਨਾਟਕ ਵੀ ਪੇਸ਼ ਕੀਤਾ ਗਿਆ। ਲਘੂ ਨਾਟਕ ਮੰਚਨ ਮੁਕਾਬਲੇ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਹ ਮੁਕਾਬਲਾ ਹਾਊਸ-ਵਾਈਜ਼ ਕਰਵਾਇਆ ਗਿਆ। ਮੁਕਾਬਲੇ ਦੇ ਅੰਤ ਵਿੱਚ ਨਿਰਣਾਇਕ ਮੰਡਲ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਟੀਮ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੁਕਾਬਲੇ ਵਿੱਚ ਮੇਰੀਗੋਲਡ ਹਾਊਸ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਅਮਿਤ ਕੁਮਾਰ ਸ਼ਰਮਾ ਨੇ ਕਿਹਾ ਕਿ ਮਹਾਤਮਾ ਗਾਂਧੀ ਨੇ ਸਫ਼ਾਈ ਨੂੰ ਨਿੱਜੀ ਤੇ ਸਮਾਜਿਕ ਜੀਵਨ ਦਾ ਮਹੱਤਵਪੂਰਨ ਹਿੱਸਾ ਮੰਨਿਆ ਸੀ। ਉਨ੍ਹਾਂ ਦੇ ਸਫ਼ਾਈ ਸਬੰਧੀ ਵਿਚਾਰ ਅੱਜ ਵੀ ਸਮਾਜ ਲਈ ਪ੍ਰੇਰਣਾਦਾਇਕ ਹਨ।