ਕਲਾਥ ਮਰਚੈਂਟ ਐਸੋਸੀਏਸ਼ਨ ਨੇ ਸ਼ੋਭਾ ਯਾਤਰਾ ਦਾ ਕੀਤਾ ਨਿੱਘਾ ਸਵਾਗਤ
ਕਲਾਥ ਮਰਚੈਂਟ ਐਸੋਸੀਏਸ਼ਨ ਨੇ ਵਿਸ਼ਾਲ ਸ਼ੋਭਾ ਯਾਤਰਾ ਦਾ ਕੀਤਾ ਨਿੱਘਾ ਸਵਾਗਤ, ਪ੍ਰਧਾਨ ਕੁਲਥਮ
Publish Date: Fri, 13 Feb 2026 09:37 PM (IST)
Updated Date: Fri, 13 Feb 2026 09:39 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਮਹਾਂਸ਼ਿਵਰਾਤਰੀ ਦੇ ਸ਼ੁਭ ਅਵਸਰ ’ਤੇ ਫਗਵਾੜਾ ’ਚ ਸਮੂਹ ਸ਼ਿਵ ਭਗਤਾਂ ਵੱਲੋਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਇਹ ਸ਼ੋਭਾ ਯਾਤਰਾ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਦੀ ਪਰਿਕਰਮਾ ਕਰਦੇ ਹੋਏ ਬੰਗਾ ਰੋਡ ਕੁਲਥਮ ਚੌਂਕ ਫਗਵਾੜਾ ਵਿਖੇ ਪੁੱਜੀ, ਜਿਥੇ ਕਲਾਥ ਮਰਚੈਂਟ ਐਸੋਸੀਏਸ਼ਨ ਦੀ ਟੀਮ ਵੱਲੋਂ ਸ਼ੋਭਾ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਸਬੰਧੀ ਕਲਾਥ ਮਰਚੈਂਟ ਐਸੋਸੀਏਸ਼ਨ ਫਗਵਾੜਾ ਦੇ ਪ੍ਰਧਾਨ ਅਸ਼ੋਕ ਕੁਲਥਮ ਨੇ ਦੱਸਿਆ ਕਿ ਐਸੋਸੀਏਸ਼ਨ ਸਾਰੇ ਹੀ ਧਰਮਾਂ ਦਾ ਪੂਰਾ ਸਤਿਕਾਰ ਕਰਦੀ ਹੈ। ਸਾਰੇ ਹੀ ਨਗਰ ਕੀਰਤਨਾਂ ਤੇ ਸ਼ੋਭਾ ਯਾਤਰਾ ਦਾ ਕੁਲਥਮ ਚੌਂਕ ਬੰਗਾ ਰੋਡ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ ਜਾਂਦਾ ਹੈ। ਇਸੇ ਲੜੀ ਤਹਿਤ ਮਹਾਂਸ਼ਿਵਰਾਤਰੀ ਨੂੰ ਸਮਰਪਿਤ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ’ਚ ਵੀ ਕਲਾਥ ਮਰਚੈਂਟ ਐਸੋਸੀਏਸ਼ਨ ਦੀ ਟੀਮ ਨੇ ਤਨ ਮਨ ਧਨ ਨਾਲ ਸੇਵਾ ਕੀਤੀ। ਇਸ ਮੌਕੇ ਸ਼ਿਵ ਭਗਤਾਂ ਵੱਲੋਂ ਕਲਾਥ ਮਰਚੈਂਟ ਐਸੋਸੀਏਸ਼ਨ ਫਗਵਾੜਾ ਦੇ ਪ੍ਰਧਾਨ ਅਸ਼ੋਕ ਕੁਲਥਮ ਤੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।