ਕਾਲਜ ਨੇ ਧਾਰਮਿਕ ਟੂਰ ਕਰਵਾਇਆ ਕਾਲਜ ਵੱਲੋਂ ਧਾਰਮਿਕ ਟੂਰ ਦਾ ਆਯੋਜਨ
Publish Date: Mon, 12 Oct 2026 06:30 PM (IST)
Updated Date: Mon, 12 Oct 2026 06:32 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਮੋਹਨ ਲਾਲ ਉੱਪਲ ਡੀਏਵੀ ਕਾਲਜ ਫਗਵਾੜਾ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਧਾਰਮਿਕ-ਸੱਭਿਆਚਾਰਕ ਚੇਤਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਧਾਰਮਿਕ ਟੂਰ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਮਾਂ ਬਗਲਾਮੁੱਖੀ ਤੇ ਪ੍ਰਸਿੱਧ ਕਾਲੀਨਾਥ ਕਾਲੇਸ਼ਵਰ ਮੰਦਰ ਦੇ ਸ਼ਰਧਾ ਤੇ ਉਤਸ਼ਾਹ ਨਾਲ ਦਰਸ਼ਨ ਕੀਤੇ। ਯਾਤਰਾ ਦੀ ਸ਼ੁਰੂਆਤ ਦੌਰਾਨ ਵਿਦਿਆਰਥੀਆਂ ਨੇ ਮਾਂ ਬਗਲਾਮੁੱਖੀ ਮੰਦਰ ਵਿਖੇ ਮਾਤਾ ਰਾਣੀ ਦੇ ਦਰਸ਼ਨ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਕਾਲੀਨਾਥ ਕਾਲੇਸ਼ਵਰ ਮੰਦਰ ਵਿਖੇ ਨਤਮਸਤਕ ਹੋ ਕੇ ਆਤਮਿਕ ਸ਼ਾਂਤੀ ਦਾ ਅਨੁਭਵ ਕੀਤਾ ਤੇ ਦੇਸ਼ ਦੀ ਅਮੀਰ ਧਾਰਮਿਕ ਤੇ ਸੱਭਿਆਚਾਰਕ ਵਿਰਾਸਤ ਬਾਰੇ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ। ਇਸ ਯਾਤਰਾ ਨੇ ਵਿਦਿਆਰਥੀਆਂ ਨੂੰ ਆਪਣੀ ਅਧਿਆਤਮਿਕ ਵਿਰਾਸਤ ਨਾਲ ਜੁੜਨ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਕਿਰਨਜੀਤ ਰੰਧਾਵਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਟੂਰ ਵਿਦਿਆਰਥੀਆਂ ਦੇ ਸ਼ਖ਼ਸੀਅਤ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਨ੍ਹਾਂ ਰਾਹੀਂ ਵਿਦਿਆਰਥੀਆਂ ਨੂੰ ਧਾਰਮਿਕ ਸਥਾਨਾਂ ਦੀ ਮਹੱਤਤਾ ਸਮਝਣ ਦੇ ਨਾਲ-ਨਾਲ ਭਾਰਤੀ ਸੱਭਿਆਚਾਰ, ਪਰੰਪਰਾਵਾਂ ਤੇ ਨੈਤਿਕ ਕਦਰਾਂ-ਕੀਮਤਾਂ ਨੂੰ ਨੇੜਿਓਂ ਜਾਣਨ ਦਾ ਮੌਕਾ ਮਿਲਦਾ ਹੈ। ਟੂਰ ਦੌਰਾਨ ਵਿਦਿਆਰਥੀਆਂ ਨੇ ਆਪਣੀ ਸਾਂਝ, ਪ੍ਰੇਮ ਪਿਆਰ ਤੇ ਉਤਸ਼ਾਹ ਨਾਲ ਸਮਾਂ ਬਿਤਾਇਆ।