ਬਿਨਾਂ ਕਿਸੇ ਸਿਫਾਰਿਸ਼ ਦੇ ਕੰਮ ਲਈ ਸਿੱਧੇ ਦਫ਼ਤਰ ਆਓ : ਡਾ. ਚੱਬੇਵਾਲ ਬਿਨਾਂ ਕਿਸੇ ਸਿਫਾਰਿਸ਼ ਦੇ ਕੰਮ ਲਈ ਸਿੱਧੇ ਦਫ਼ਤਰ ਆਓ: ਡਾ. ਚੱਬੇਵਾਲ
Publish Date: Wed, 02 Sep 2026 06:52 PM (IST)
Updated Date: Thu, 03 Sep 2026 04:01 AM (IST)
* ਕਿਹਾ, ਸ਼ਹਿਰ ਦੀ ਬਿਹਤਰੀ ਕਿਸੇ ਸਮੁੱਚੇ ਫਗਵਾੜਾ ਵਾਸੀਆਂ ਦੀ ਸਾਂਝੀ ਜ਼ਿੰਮੇਵਾਰੀ * ਆਜ਼ਾਦ ਯੂਥ ਕਲੱਬ ਦੇ ਪ੍ਰਧਾਨ ਨੇ ਕੀਤੀ ਡਾ. ਚੱਬੇਵਾਲ ਦੀ ਪਹਿਲਕਦਮੀ ਦੀ ਸ਼ਲਾਘਾ ਕੈਪਸ਼ਨ-02ਪੀਐਚਜੀ2 ਐਮ ਪੀ ਡਾ: ਰਾਜ ਕੁਮਾਰ ਚੱਬੇਵਾਲ। ਕੈਪਸ਼ਨ-02ਪੀਐਚਜੀ3 ਪ੍ਰਧਾਨ ਗੁਰਸ਼ਰਨ ਸਿੰਘ। ਵਿਜੇ ਸੋਨੀ, ਪੰਜਾਬੀ ਜਾਗਰਣ ਫਗਵਾੜਾ : ਮੈਂਬਰ ਪਾਰਲੀਮੈਂਟ ਤੇ ਹਲਕਾ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਵਾਸੀਆਂ ਨੂੰ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਹੈ ਕਿ ਕਿਸੇ ਵੀ ਕੰਮ ਲਈ ਕਿਸੇ ਸਿਫਾਰਿਸ਼ ਜਾਂ ਵਿਚੋਲੇ ਦੀ ਲੋੜ ਨਹੀਂ ਹੈ। ਸ਼ਹਿਰ, ਪਿੰਡ ਜਾਂ ਕਿਸੇ ਵੀ ਵਾਰਡ ਨਾਲ ਸਬੰਧਤ ਵਿਅਕਤੀ ਆਪਣੀ ਸਮੱਸਿਆ ਜਾਂ ਵਿਕਾਸ ਨਾਲ ਜੁੜਿਆ ਕੰਮ ਲੈ ਕੇ ਸਿੱਧਾ ਉਨ੍ਹਾਂ ਦੇ ਦਫ਼ਤਰ ਪਹੁੰਚ ਸਕਦਾ ਹੈ। ਡਾ. ਚੱਬੇਵਾਲ ਨੇ ਕਿਹਾ ਕਿ ਫਗਵਾੜਾ ਸ਼ਹਿਰ ਦੀ ਬਿਹਤਰੀ ਕਿਸੇ ਇਕ ਪਾਰਟੀ ਦੀ ਨਹੀਂ, ਸਗੋਂ ਸਮੁੱਚੇ ਫਗਵਾੜਾ ਵਾਸੀਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ਼ਹਿਰ ਅਤੇ ਹਲਕੇ ਦੇ ਵਿਕਾਸ ਲਈ ਇਕੱਠੇ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਜਾਂ ਕਿਸੇ ਵੀ ਹੋਰ ਰਾਜਨੀਤਿਕ ਪਾਰਟੀ ਨਾਲ ਸਬੰਧਤ ਆਗੂ, ਵਰਕਰ ਜਾਂ ਆਮ ਨਾਗਰਿਕ ਜੇਕਰ ਆਪਣੇ ਇਲਾਕੇ ਦਾ ਕੋਈ ਜਾਇਜ਼ ਕੰਮ ਲੈ ਕੇ ਆਉਂਦਾ ਹੈ ਤਾਂ ਉਸ ਦੀ ਗੱਲ ਪੂਰੀ ਗੰਭੀਰਤਾ ਨਾਲ ਸੁਣੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੀ ਲੋਕ ਨੁਮਾਇੰਦੇ ਵਜੋਂ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ “ਫਗਵਾੜਾ ਨੂੰ ਬਿਹਤਰ ਬਣਾਉਣ ਲਈ ਸਾਨੂੰ ਇਕ-ਦੂਜੇ ਦਾ ਸਾਥ ਦੇਣਾ ਪਵੇਗਾ। ਵਿਕਾਸ ਦੀ ਕੋਈ ਪਾਰਟੀ ਨਹੀਂ ਹੁੰਦੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਵੀ ਪਾਰਟੀ ਦੇਖ ਕੇ ਨਹੀਂ ਕੀਤਾ ਜਾਣਾ ਚਾਹੀਦਾ।” ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਆਮ ਲੋਕਾਂ ਦੀ ਪਹੁੰਚ ਵਿੱਚ ਪਾਰਟੀ ਦਫ਼ਤਰ ਖੋਲ੍ਹ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਇੱਕ ਖੁੱਲ੍ਹਾ ਮੰਚ ਮੁਹੱਈਆ ਕਰਵਾਇਆ ਗਿਆ ਹੈ। ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਆਜ਼ਾਦ ਯੂਥ ਕਲੱਬ ਫਗਵਾੜਾ ਦੇ ਪ੍ਰਧਾਨ ਗੁਰਸ਼ਰਨ ਸਿੰਘ ਨੇ ਕਿਹਾ ਕਿ ਇਹ ਗੱਲ ਖਾਸ ਤੌਰ ’ਤੇ ਸਵਾਗਤਯੋਗ ਹੈ ਕਿ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਸਿਰਫ਼ ਆਪਣੀ ਪਾਰਟੀ ਦੇ ਵਰਕਰਾਂ ਤੱਕ ਸੀਮਤ ਰਹਿਣ ਦੀ ਬਜਾਏ ਸਾਰੀਆਂ ਸਿਆਸੀ ਪਾਰਟੀਆਂ, ਸਮਾਜਿਕ ਜਥੇਬੰਦੀਆਂ, ਧਾਰਮਿਕ ਸੰਸਥਾਵਾਂ ਅਤੇ ਸਮੂਹ ਸ਼ਹਿਰ ਵਾਸੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।