ਖਾਲਸਾ ਕਾਲਜ ’ ਸੰਚਾਰ ਹੁਨਰ ’ਤੇ ਵਰਕਸ਼ਾਪ ਕਰਵਾਈ ਖਾਲਸਾ ਕਾਲਜ ਵਿਖੇ ਸੰਚਾਰ ਹੁਨਰ ਵਰਕਸ਼ਾਪ ਦਾ ਆਯੋਜਨ
Publish Date: Mon, 28 Sep 2026 08:22 PM (IST)
Updated Date: Mon, 28 Sep 2026 08:24 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਸੁਲਤਾਨਪੁਰ ਲੋਧੀ : ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਕਾਲਜ ਦੀ ਮੈਨੇਜਿੰਗ ਕਮੇਟੀ ਤੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਬੀਰ ਕੌਰ ਦੀ ਅਗਵਾਈ ਹੇਠ ਅੰਗਰੇਜ਼ੀ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਸੰਚਾਰ ਹੁਨਰ ਨੂੰ ਵਿਕਸਿਤ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਪੀਪੀਟੀ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਰਾਹੀਂ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਦੇ ਵੱਖ-ਵੱਖ ਹੁਨਰਾਂ ਤੇ ਪ੍ਰਭਾਵਸ਼ਾਲੀ ਸੰਚਾਰ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ। ਵਰਕਸ਼ਾਪ ਦੌਰਾਨ ਅੰਗਰੇਜ਼ੀ ਵਿਭਾਗ ਦੇ ਮੁਖੀ ਪ੍ਰੋ. ਹਰਪ੍ਰੀਤ ਸਿੰਘ ਨੇ ਪੀਪੀਟੀ ਰਾਹੀਂ ਵਿਦਿਆਰਥੀਆਂ ਨੂੰ ਰੀਡਿੰਗ, ਰਾਈਟਿੰਗ, ਲਿਸਨਿੰਗ ਤੇ ਸਪੀਕਿੰਗ ਵਰਗੇ ਮੁੱਖ ਭਾਸ਼ਾਈ ਹੁਨਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਹੁਨਰਾਂ ਦਾ ਨਿਰੰਤਰ ਅਭਿਆਸ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਤੇ ਪ੍ਰਭਾਵਸ਼ਾਲੀ ਸੰਚਾਰ ਨੂੰ ਵਿਕਸਿਤ ਕਰਨ ਵਿੱਚ ਸਹਾਇਕ ਹੁੰਦਾ ਹੈ। ਮੰਚ ਸੰਚਾਲਨ ਅੰਗਰੇਜ਼ੀ ਦੇ ਅਸਿਸਟੈਂਟ ਪ੍ਰੋ. ਰਮਨ ਵੱਲੋਂ ਕੀਤਾ ਗਿਆ। ਇਸ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਬੀਰ ਕੌਰ ਵੱਲੋਂ ਵੀ ਵਿਦਿਆਰਥੀਆਂ ਨੂੰ ਸੰਚਾਰ ਹੁਨਰਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅੱਜ ਦੇ ਮੁਕਾਬਲੇ ਦੇ ਯੁੱਗ ਵਿੱਚ ਵਿਦਿਆਰਥੀਆਂ ਲਈ ਅਕਾਦਮਿਕ ਗਿਆਨ ਦੇ ਨਾਲ-ਨਾਲ ਪ੍ਰਭਾਵਸ਼ਾਲੀ ਸੰਚਾਰ ਹੁਨਰਾਂ ਦਾ ਹੋਣਾ ਵੀ ਬਹੁਤ ਜ਼ਰੂਰੀ ਹੈ। ਇਹ ਵਰਕਸ਼ਾਪ ਵਿਦਿਆਰਥੀਆਂ ਲਈ ਗਿਆਨਵਰਧਕ ਤੇ ਲਾਹੇਵੰਦ ਰਹੀ। ਵਰਕਸ਼ਾਪ ਦੇ ਅੰਤ ਵਿੱਚ ਵਿਦਿਆਰਥੀਆਂ ਨੂੰ ਸਵਾਲ ਕੀਤੇ ਗਏ ਜਿਨ੍ਹਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਢੰਗ ਨਾਲ ਜਵਾਬ ਦਿੱਤੇ। ਇਸ ਮੌਕੇ ਕਾਲਜ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਇੰਜ. ਸਵਰਨ ਸਿੰਘ ਕਾਲਜ ਦੇ ਡਾਇਰੈਕਟਰ ਇੰਜ.ਨਿਮਰਤਾ ਕੌਰ ਤੇ ਮੈਡਮ ਹਰਨਿਆਮਤ ਕੌਰ ਵੱਲੋਂ ਵੀ ਅੰਗਰੇਜ਼ੀ ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਪ੍ਰੋ. ਰਾਜਦੀਪ ਕੌਰ ਜੋਸਨ ਮੁਖੀ ਪੰਜਾਬੀ ਤੇ ਆਰਟਸ ਵਿਭਾਗ ਪ੍ਰੋ. ਸਰਬਜੀਤ ਕੌਰ ਸ਼ਾਮਲ ਰਹੇ।