ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਬਰਸੀ ਮੌਕੇ ਵਿਸ਼ਾਲ ਸਿਆਸੀ ਕਾਨਫਰੰਸ
ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਸ਼ਹੀਦ ਜੈਮਲ ਸਿੰਘ ਪੱਡਾ ਦੀ 38ਵੀਂ ਬਰਸੀ ਮੌਕੇ ਵਿਸ਼ਾਲ ਸਿਆਸੀ ਕਾਨਫਰੰਸ
Publish Date: Wed, 18 Mar 2026 07:30 PM (IST)
Updated Date: Thu, 19 Mar 2026 04:10 AM (IST)

--ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਸਾਮਰਾਜੀ ਹਮਲਾ ਕਰਾਰ : ਕਾਮਰੇਡ ਅਜਮੇਰ ਸਿੰਘ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ, ਕਪੂਰਥਲਾ : ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਵੱਲੋਂ ਸ਼ਹੀਦ ਜੈਮਲ ਸਿੰਘ ਪੱਡਾ ਦੀ 38 ਵੀ ਬਰਸੀ ਮੌਕੇ ਵਿਸ਼ਾਲ ਸਿਆਸੀ ਕਾਨਫਰੰਸ ਕੀਤੀ ਗਈ। ਸ਼ਰਧਾਂਜਲੀ ਸਮਾਗਮ ਦੀ ਸ਼ੁਰੂਆਤ ਪਾਰਟੀ ਦੇ ਸੀਨੀਅਰ ਆਗੂ ਕਾਮਰੇਡ ਅਜਮੇਰ ਸਿੰਘ ਵੱਲੋਂ ਸ਼ਹੀਦੀ ਯਾਦਗਾਰ ਲਾਟ ਤੇ ਝੰਡਾ ਲਹਿਰਾਉਂਦੇ ਹੋਏ ਸ਼ਹੀਦ ਜੈਮਲ ਸਿੰਘ ਪੱਡਾ ਤੇ ਵਿਛੜੇ ਸਾਥੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਸਿਆਸੀ ਕਾਨਫਰੰਸ ਵਿੱਚ ਸ਼ਹੀਦ ਜੈਮਲ ਸਿੰਘ ਪੱਡਾ ਅਤੇ ਸੰਘਰਸ਼ਾਂ ਦੋਰਾਨ ਵਿਛੜੇ ਸਾਥੀ ਮਲਕੀਤ ਸਿੰਘ ਚੀਮਾ, ਕਾਮਰੇਡ ਟੇਕ ਸਿੰਘ ਟੱਕਰ, ਸਰਬਨ ਚੰਦ ਹੈਦਰਾਬਾਦ ਦੋਨਾ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਕਾਮਰੇਡ ਅਜਮੇਰ ਸਿੰਘ ਨੇ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਜੈਮਲ ਸਿੰਘ ਪੱਡਾ ਤੇ ਸਾਥੀਆਂ ਵਲੋਂ ਬਰਾਬਰੀ ਵਾਲੇ ਸਮਾਜ ਨੂੰ ਲੋਕਾਂ ਦੇ ਹਾਣ ਦਾ ਬਣਾਉਣ ਜੋ ਸੁਪਨਾ ਸਿਰਜਿਆ ਗਿਆ ਸੀ ਉਸ ਪੂਰਾ ਕਰਨ ਲਈ ਆਪਣੀਆਂ ਜਾਨਾਂ ਵਾਰ ਗਏ ਪਰ ਉਨ੍ਹਾਂ ਦੇ ਅਧੂਰੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੇਸ਼ ਆ ਰਹੀਆਂ ਵੱਡੀਆਂ ਚੁਣੋਤੀਆਂ ਦਾ ਸਾਹਮਣਾ ਕਰਦਿਆਂ ਸੰਘਰਸ਼ਸ਼ੀਲ ਲੋਕਾਂ ਵਿਸ਼ਾਲ ਏਕਾ ਉਸਾਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਫਾਸ਼ੀਵਾਦੀ ਹਕੂਮਤ ਵੱਲੋਂ ਖਾਸ ਕਰਕੇ ਮੁਸਲਮਾਨਾਂ, ਦਲਿਤਾਂ, ਨਿਸ਼ਾਨਾ ਬਣਾਇਆ ਜਾ ਰਿਹਾ ਹੈ।ਬੁਧੀਜੀਵੀਆਂ, ਲੇਖਕਾਂ, ਪੱਤਰਕਾਰਾਂ , ਸਮਾਜਿਕ ਕਾਰਕੁੰਨਾ ਨੂੰ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ। ਲੋਕਾਂ ਦੇ ਹੱਕਾਂ ਕੁਚਲਣ ਲਈ ਇਨਸਾਫ ਪਸੰਦ ਲੋਕਾਂ ਦੀ ਆਵਾਜ਼ ਬੰਦੀ ਕੀਤੀ ਜਾ ਰਹੀ ਹੈ। ਕਾਰਪੋਰੇਟ ਘਰਾਣਿਆਂ ਨੂੰ ਮੋਟੇ ਮੁਨਾਫ਼ੇ ਦੇਣ ਲਈ ਦੇਸ਼ ਦੇ ਹਿੱਤਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਕੇਂਦਰ ਦੀ ਫਿਰਕੂ ਫਾਸੀ ਭਾਜਪਾ ਆਰ. ਐਸ. ਐਸ. ਦੀ ਮੋਦੀ ਹਕੂਮਤ ਵੱਲੋਂ ਸੂਬਿਆਂ ਦੇ ਅਧਿਕਾਰਾਂ ਉੱਪਰ ਲਗਾਤਾਰ ਹੱਲਾ ਬੋਲ ਕੇ ਕੇਂਦਰੀਕਰਨ ਕੀਤਾ ਜਾ ਰਿਹਾ ਅਤੇ ਲੋਕਾਂ ਤੇ ਉੱਤੇ ਚੁਹ - ਤਰਫੇ ਹਮਲੇ ਕਰ ਰਹੀ ਹੈ। ਮੋਦੀ ਹਕੂਮਤ ਵੱਲੋਂ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਜਿਥੇ ਸੂਬਿਆਂ ਦੇ ਅਧਿਕਾਰਾਂ ਤੇ ਸਿੱਧਾ ਹੱਲਾ ਹੈ ਉਥੇ ਪਬਲਿਕ ਸੈਕਟਰ ਦੇ ਅਹਿਮ ਅਦਾਰਿਆਂ ਦਾ ਰਾਹ ਪੱਧਰਾ ਕੀਤਾ ਜਾ ਰਿਹਾ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਕੇਂਦਰ ਦੀ ਮੋਦੀ ਸਰਕਾਰ ਦੇ ਪਦ ਚਿੰਨ੍ਹਾਂ ਤੇ ਚਲਦਿਆਂ ਪੰਜਾਬ ਦੇ ਲੋਕਾਂ ਤੇ ਹਮਲਾਵਰ ਰੁਖ਼ ਅਖ਼ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੀ ਆਰ ਐਸ ਐਸ ਦੀ ਬੀ ਟੀਮ ਬਣ ਕੇ ਹੱਕ ਮੰਗਦੇ ਸੰਘਰਸ਼ਸ਼ੀਲ ਲੋਕਾਂ ਨੂੰ ਲਾਠੀ ਗੋਲੀ ਅਤੇ ਝੂਠੇ ਕੇਸਾਂ ਦੇ ਜ਼ੋਰ ਨਾਲ ਪੁਲਿਸ ਜ਼ਬਰ ਰਾਹੀਂ ਦਬਾਉਣ ਦੇ ਰਾਹ ਪਈ ਹੋਈ ਹੈ। ਪਾਰਟੀ ਦੇ ਆਗੂ ਕਾਮਰੇਡ ਅਜਮੇਰ ਸਿੰਘ ਨੇ ਅੱਗੇ ਬੋਲਦਿਆਂ ਕਿਹਾ ਕਿ ਅਮਰੀਕਾ-ਇਜ਼ਰਾਇਲ ਵਲੋਂ ਸਾਂਝੇ ਤੌਰ ’ਤੇ ਇਰਾਨ ਉੱਪਰ ਕੀਤੇ ਹਮਲੇ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਨੇ ਕਿਹਾ ਕਿ ਇਹ ਸਾਂਝਾ ਹਮਲਾ ਇਰਾਨ ਤੋਂ ਸੰਭਾਵਤ ਖਤਰੇ ਨੂੰ ਬਹਾਨਾ ਬਣਾ ਕੇ ਕੀਤਾ ਗਿਆ ਹੈ। ਅਮਰੀਕਾ ਵਲੋਂ ਇਸ ਹਮਲੇ ’ਚ ਇਰਾਨ ਦਾ ਸੁਪਰੀਮ ਲੀਡਰ ਆਇਤ ਉਲ ਅਲੀ ਖੁਮੀਨੀ, ਰੱਖਿਆ ਮੰਤਰੀ, ਰੈਵੋਲੂਸ਼ਨਰੀ ਗਾਰਡ, ਕਮਾਂਡਰ ਅਤੇ ਸੈਂਕੜੇ ਲੋਕ ਮਾਰੇ ਗਏ ਹਨ ਅਤੇ ਇਰਾਨ ਵਿੱਚ ਰਾਜ ਪਲਟਾ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਅਮਰੀਕਾ ਇਹ ਸਾਰੀ ਗੁੰਡਾਗਰਦੀ ਇਰਾਨ ਦੇ ਤੇਲ ਭੰਡਾਰਾਂ ਅਤੇ ਰੂਟਾਂ ਉੱਪਰ ਕਬਜਾ ਕਰਨ ਲਈ ਕਰ ਰਿਹਾ ਹੈ। ਅਮਰੀਕਾ ਸੰਸਾਰ ਚੌਧਰ ਮੁੜ ਸਥਾਪਿਤ ਕਰਨ ਲਈ ਵੱਖਰੇ-ਵੱਖਰੇ ਦੇਸ਼ਾਂ ਨੂੰ ਡਰਾਉਣ ਧਮਕਾਉਣ, ਰਾਜ ਪਲਟੇ ਕਰਵਾਉਣ ਅਤੇ ਲੋਕਾਂ ਵੱਲੋਂ ਚੁਣੇ ਗਏ ਮੁਖੀਆਂ ਨੂੰ ਮਾਰਨ ਜਾਂ ਗਿ੍ਰਫਤਾਰ ਕਰਨ ਦੀ ਮੁਹਿੰਮ ਵਿੱਚ ਜੁਟਿਆ ਹੋਇਆ ਹੈ। ਪਿਛਲੇ ਸਮੇਂ ਵਿੱਚ ਟਰੰਪ ਵੱਲੋਂ ਵੈਨੇਜ਼ੁਵੇਲਾ ਦੇ ਰਾਸ਼ਟਰਪਤੀ ਮਾਦੁਰੋ ਨੂੰ ਪਤਨੀ ਸਮੇਤ ਹੱਥਕੜੀਆਂ ਵਿੱਚ ਜਕਰ ਕੇ ਅਮਰੀਕਾ ਲਿਜਾਇਆ ਗਿਆ ਅਤੇ ਆਪਣੇ ਆਪ ਨੂੰ ਵੈਨਜ਼ੁਵੇਲਾ ਦਾ ਕਾਰਜਕਾਰੀ ਰਾਸ਼ਟਰਪਤੀ ਹੋਣ ਦਾ ਐਲਾਨ ਕਰਕੇ ਉਥੋਂ ਦੇ ਤੇਲ ਭੰਡਾਰ ਵੇਚਣ ਦਾ ਅਧਿਕਾਰ ਆਪਣੇ ਹੱਥ ਵਿੱਚ ਲੈਣ ਦਾ ਐਲਾਨ ਕਰ ਦਿੱਤਾ। ਇਸ ਤੋਂ ਪਹਿਲਾਂ ਵੀ ਇਰਾਕ ਵਿੱਚ ਜਨਤਕ ਤਬਾਹੀ ਦੇ ਹਥਿਆਰ ਜਮ੍ਹਾਂ ਕਰਨ ਦਾ ਇਲਜ਼ਾਮ ਲਾ ਕੇ ਇਰਾਕ ਉੱਪਰ ਹਮਲਾ ਕੀਤਾ ਗਿਆ ਅਤੇ ਇਰਾਕ ਦੇ ਰਾਸ਼ਟਰਪਤੀ ਸੱਦਾਮ ਹੁਸੈਨ ਨੂੰ ਫਾਂਸੀ ਲਾਇਆ ਗਿਆ। ਲਿਬੀਆ ਵਿੱਚ ਰਾਜ ਪਲਟਾ ਕਰਵਾ ਕੇ ਕਰਨਲ ਗੱਦਾਫੀ ਨੂੰ ਮਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇੱਕ ਪਾਸੇ ਅਮਰੀਕਾ, ਇਰਾਨ ਨਾਲ ਪ੍ਰਮਾਣੂ ਪ੍ਰੋਗਰਾਮ ਸਬੰਧੀ ਗੱਲਬਾਤ ਕਰ ਰਿਹਾ ਸੀ ਅਤੇ ਦੂਜੇ ਪਾਸੇ ਬਿਨਾਂ ਭੜਕਾਹਟ ਤੋਂ ਇਰਾਨ ਉੱਪਰ ਹਮਲਾ ਕਰਕੇ ਸੰਸਾਰ ਅਮਨ ਲਈ ਖਤਰਾ ਪੈਦਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਦੋਸ਼ ਮੜ੍ਹ ਰਿਹਾ ਕਿ ਇਰਾਨ ਅਜਿਹੀਆਂ ਮਿਜ਼ਾਇਲ ਪ੍ਰਣਾਲੀਆਂ ਅਤੇ ਪ੍ਰਮਾਣੂ ਹਥਿਆਰ ਵਿਕਸਤ ਕਰ ਰਿਹਾ ਸੀ, ਜਿਨ੍ਹਾਂ ਦੀ ਪਹੁੰਚ ਅਮਰੀਕਾ ਤੱਕ ਹੋ ਸਕਦੀ ਸੀ। ਇਸ ਨੂੰ ਖਤਰਾ ਦਰਸਾ ਕੇ ਇਹ ਹਮਲਾ ਕੀਤਾ ਗਿਆ ਹੈ। ਅਸਲ ਵਿੱਚ ਪੱਛਮੀ ਏਸ਼ੀਆ ਵਿੱਚ ਆਪਣੀ ਚੌਧਰ ਸਥਾਪਤ ਕਰਨ ਅਤੇ ਆਪਣੇ ਸਾਮਰਾਜੀ ਪ੍ਰਬੰਧ ਦੇ ਸੰਕਟ ਨੂੰ ਹੱਲ ਕਰਨ ਲਈ ਅਜਿਹੇ ਹਮਲੇ ਆਪਣੇ ਪੱਖੀ ਸਰਕਾਰਾਂ ਬਣਾਉਣ ਖ਼ਾਤਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਵਾਬੀ ਹਮਲਿਆਂ ਵਿੱਚ ਇਰਾਨ ਨੇ ਵੀ ਵੱਖਰੇ-ਵੱਖਰੇ ਅਰਬ ਦੇਸ਼ਾਂ ਵਿੱਚ ਅਮਰੀਕਾ ਦੇ ਫੌਜੀ ਅੱਡਿਆਂ ਉੱਪਰ ਹਮਲੇ ਕੀਤੇ ਹਨ। ਇਹਨਾਂ ਦੇਸ਼ਾਂ ਵਿੱਚ ਕੰਮ ਕਰਨ ਲਈ ਗਏ ਭਾਰਤੀਆਂ ਲਈ ਵੀ ਗੰਭੀਰ ਖਤਰਾ ਬਣ ਗਿਆ ਹੈ ਅਤੇ ਉਹ ਭਾਰਤ ਵਾਪਸੀ ਲਈ ਹਵਾਈ ਅੱਡਿਆਂ ਉੱਪਰ ਫਸੇ ਹੋਏ ਹਨ । ਪਾਰਟੀ ਨੇ ਲੋਕਾਂ ਨੂੰ ਅਮਰੀਕਾ ਦੇ ਚੌਧਰ ਸਥਾਪਤੀ ਲਈ ਕੀਤੇ ਇਹਨਾਂ ਹਮਲਿਆਂ ਦਾ ਜ਼ੋਰਦਾਰ ਵਿਰੋਧ ਕਰਨ ਦਾ ਸੱਦਾ ਦਿੱਤਾ ਹੈ। ਪਾਰਟੀ ਨੇ ਭਾਰਤ ਸਰਕਾਰ ਤੋਂ ਅਰਬ ਦੇਸ਼ਾਂ ਵਿੱਚ ਫ਼ਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਬੁਲਾਉਣ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। ਸਿਆਸੀ ਕਾਨਫਰੰਸ ਵਿੱਚ ਮਤੇ ਪੇਸ਼ ਕੀਤੇ ਗਏ ਕਿ ਅਮਰੀਕਾ - ਇਜ਼ਰਾਈਲ ਦੁਆਰਾ ਇਰਾਨ ਉੱਪਰ ਹਮਲੇ ਦੀ ਨਿੰਦਾ ਕੀਤੀ ਗਈ। ਸਜ਼ਾਵਾਂ ਪੂਰੀਆਂ ਕਰ ਚੁੱਕੇ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਅਤੇ ਝੂਠੇ ਕੇਸਾਂ ਵਿੱਚ ਬੰਦ ਸਮਾਜਿਕ ਕਾਰਕੁੰਨਾ ਨੂੰ ਰਿਹਾਅ ਕਰੋਂ ਇਸ ਮੌਕੇ ਹੋਰਨਾਂ ਤੋਂ ਇਲਾਵਾ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ, ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨੇਮੰਲ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੋਗਸੋਰ, ਸੂਬਾ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ, ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਚੀਦਾ, ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ, ਲੁਭਾਇਆ ਸਿੰਘ ਕਾਲਾ ਸੰਘਿਆਂ, ਕਾਮਰੇਡ ਮਹਿੰਗਾ ਸਿੰਘ ਸੰਧੂ ਚੱਠਾ, ਬਲਵਿੰਦਰ ਸਿੰਘ ਬਾਜਵਾ ਨੇ ਵੀ ਸ਼ਹੀਦ ਜੈਮਲ ਸਿੰਘ ਪੱਡਾ ਅਤੇ ਵਿਛੜੇ ਸਾਥੀਆਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਲੋਕ ਕਲਾ ਮੰਚ (ਇਪਟਾ) ਇੰਦਰਜੀਤ ਰੂਪੋਵਾਲੀ ਦੀ ਨਿਰਦੇਸ਼ਨਾ ਹੇਠ ਨਾਟਕ ਅਤੇ ਕੋਰੋਗ੍ਰਾਫੀਆ ਪੇਸ਼ ਕੀਤੀਆਂ ਗਈਆਂ। ਪਿਆਰਾ ਸਿੰਘ ਭੰਡਾਲ ਦੋਨਾ ਵਲੋਂ ਇਨਕਲਾਬੀ ਗੀਤ ਪੇਸ਼ ਕੀਤੇ ਗਏ। ਹੋਰਨਾਂ ਤੋਂ ਇਲਾਵਾ ਕੁਲਵਿੰਦਰ ਸਿੰਘ ਭੰਡਾਲ ਬੇਟ, ਕਸ਼ਮੀਰਾ ਸਿੰਘ ਭੰਡਾਲ ਦੋਨਾ, ਸੁਰਿੰਦਰ ਸਿੰਘ ਗ਼ਦਰੀ, ਮਾਸਟਰ ਬਲਵੀਰ ਸਿੰਘ ਫਜਲਾਬਾਦ, ਗੋਰਮਿੰਟ ਪੈਨਸ਼ਨਰ ਐਸੋਸ਼ੀਏਸ਼ਨ ਦੇ ਜ਼ਿਲ੍ਹਾ ਆਗੂ ਮਾਸਟਰ ਗੁਰਦੀਪ ਸਿੰਘ, ਡਾਕਟਰ ਜਸਵੰਤ ਵਿਰਲੀ, ਮਹਿੰਦਰ ਸਿੰਘ ਪੱਡਾ, ਮਾਸਟਰ ਮਲਕੀਤ ਸਿੰਘ, ਮਾਸਟਰ ਅਵਤਾਰ ਸਿੰਘ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।