ਐੱਸਡੀ ਕਾਲਜ 'ਚ ਏਡਜ਼ ਜਾਗਰੂਕਤਾ ਵਿਸ਼ੇ 'ਤੇ ਮੁਕਾਬਲਾ
ਐੱਸ ਡੀ ਕਾਲਜ 'ਚ ਏਡਜ਼ ਜਾਗਰੂਕਤਾ ਵਿਸ਼ੇ 'ਤੇ ਮੁਕਾਬਲਾ
Publish Date: Sat, 14 Mar 2026 08:16 PM (IST)
Updated Date: Sat, 14 Mar 2026 08:18 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਐੱਸਡੀ ਕਾਲਜ ਫਾਰ ਵੂਮੈਨ ਸੁਲਤਾਨਪੁਰ ਲੋਧੀ ਵਿਖੇ ਰੈੱਡ ਰਿਬਨ ਕਲੱਬ, ਨੈਕੋ ਕਲੱਬ, ਈਕੋ ਕਲੱਬ ਤੇ ਐੱਨਐੱਸਐੱਸ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਵਿਚ ਕਾਲਜ ਕੈਂਪਸ ਚ ਐੱਚਆਈਵੀ ਏਡਜ਼ ਜਾਗਰੂਕਤਾ ਵਿਸ਼ੇ ‘ਤੇ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਐੱਚਆਈਵੀ ਏਡਜ਼ ਦੇ ਕਾਰਨਾਂ, ਬਚਾਅ ਦੇ ਤਰੀਕਿਆਂ ਤੇ ਸਮਾਜਿਕ ਜਾਗਰੂਕਤਾ ਬਾਰੇ ਜਾਣਕਾਰੀ ਦੇਣਾ ਤੇ ਉਨ੍ਹਾਂ ਨੂੰ ਸਮਾਜ ਵਿਚ ਸਿਹਤ, ਸੁਰੱਖਿਆ ਤੇ ਸਮਵੇਦਨਾ ਦਾ ਸੰਦੇਸ਼ ਫੈਲਾਉਣ ਲਈ ਪ੍ਰੇਰਿਤ ਕਰਨਾ ਸੀ। ਇਸ ਮੁਕਾਬਲੇ ਵਿਚ ਬਹੁਤ ਸਾਰੀਆਂ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਤੇ ਰਚਨਾਤਮਕਤਾ ਨਾਲ ਭਾਗ ਲਿਆ। ਬੀਸੀਏ ਦੀ ਸੁਪਨਪ੍ਰੀਤ ਕੌਰ ਨੇ ਪਹਿਲਾ, ਜਸ਼ਨਪ੍ਰੀਤ ਕੌਰ ਨੇ ਦੂਜਾ ਤੇ ਦਿਖਸ਼ਾ ਸੰਗਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਸ਼ੁਕਲਾ, ਫੈਕਲਟੀ ਮੈਂਬਰਾਂ ਤੇ ਜੱਜਾਂ ਨੇ ਵਿਦਿਆਰਥਣਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਜੇਤੂ ਵਿਦਿਆਰਥਣਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਸਮੂਹ ਪ੍ਰੋਗਰਾਮ ਕੰਪਿਊਟਰ ਸਾਇੰਸ ਵਿਭਾਗ ਦੇ ਮੈਡਮ ਜਸਵਿੰਦਰ ਕੌਰ ਤੇ ਮੈਡਮ ਅਰਪਨਦੀਪ ਕੌਰ ਦੀ ਦੇਖ-ਰੇਖ ਹੇਠ ਸਫਲਤਾਪੂਰਵਕ ਕਰਵਾਇਆ ਗਿਆ।