ਸਕੂਲ ’ਚ ਭਾਸ਼ਣ, ਲੇਖ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
ਭਾਰਤੀ ਸੰਵਿਧਾਨ ਦੇ ਨਿਰਮਾਣ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਭਾਸ਼ਣ, ਲੇਖ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
Publish Date: Fri, 27 Nov 2026 07:34 PM (IST)
Updated Date: Fri, 27 Nov 2026 07:37 PM (IST)
ਰੌਸ਼ਨ ਖੈੜਾ, ਪੰਜਾਬੀ ਜਾਗਰਣ ਕਪੂਰਥਲਾ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਂਜਲੀ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਣ ਦੀ ਵਰ੍ਹੇਗੰਢ ਨੂੰ ਸਮਰਪਿਤ ਸੰਵਿਧਾਨ ਦਿਵਸ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸਕੂਲ ਦੇ ਪ੍ਰਿੰਸੀਪਲ ਮਨਜੀਤ ਸਿੰਘ (ਸਟੇਟ ਐਵਾਰਡੀ) ਵੱਲੋਂ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਸਵੇਰ ਦੀ ਸਭਾ ਦੌਰਾਨ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵੱਲੋਂ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹ ਕੇ ਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਦੀ ਸਹੁੰ ਚੁੱਕ ਕੇ ਕੀਤੀ ਗਈ। ਇਸ ਮੌਕੇ ਰਜਨੀਤ ਕੌਰ ਲੈਕਚਰਾਰ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦੇ ਨਿਰਮਾਤਾ ਡਾ. ਬੀਆਰ ਅੰਬੇਡਕਰ ਜੀ ਦੇ ਜੀਵਨ ਤੇ ਸੰਵਿਧਾਨ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਸਬੰਧੀ ਸਕੂਲ ਵਿੱਚ ਵਿਦਿਆਰਥੀਆਂ ਦੇ ਭਾਸ਼ਣ, ਲੇਖ ਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਬੱਚਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਲੈਕਚਰਾਰ ਇੰਦਰਜੀਤ ਸਿੰਘ, ਰਾਜੇਸ਼ ਜੌਲੀ, ਹਰਮੀਤ ਕੌਰ, ਸੰਦੀਪ ਕੌਰ, ਤਜਿੰਦਰ ਕੌਰ, ਪ੍ਰਭਜੋਤ ਸਿੰਘ, ਅਰਵਿੰਦਰਪਾਲ ਸਿੰਘ, ਬਲਜੀਤ ਸਿੰਘ, ਗੁਰਮਿੰਦਰ ਪਾਲ ਸਿੰਘ, ਸਿਲਕੀਪ੍ਰੀਤ ਕੌਰ, ਅਮਨਪ੍ਰੀਤ ਕੌਰ, ਨਿਸ਼ਚਲਪ੍ਰੀਤ ਕੌਰ, ਮਨਪ੍ਰੀਤ ਕੌਰ, ਆਦਿ ਹਾਜ਼ਰ ਸਨ।