ਲਾਇਲਪੁਰ ਖ਼ਾਲਸਾ ਕਾਲਜ ’ਚ ਆਈਟੀ ਫੈਸਟ ਕਰਵਾਇਆ
ਲਾਇਲਪੁਰ ਖ਼ਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਨੇ ਆਈ.ਟੀ. ਫੈਸਟ ਕਰਵਾਇਆ
Publish Date: Sat, 07 Feb 2026 10:07 PM (IST)
Updated Date: Sat, 07 Feb 2026 10:11 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ, ਕਪੂਰਥਲਾ ਦੇ ਕੰਪਿਊਟਰ ਸਾਇੰਸ ਤੇ ਐਪਲੀਕੇਸ਼ਨ ਵਿਭਾਗ ਨੇ ਸਫ਼ਲਤਾ ਪੂਰਵਕ ਆਈਟੀ ਫੈਸਟ ਕਰਵਾਇਆ, ਜਿਸ ਚ ਕਾਲਜ ਦੀਆ ਵੱਖ-ਵੱਖ ਕਲਾਸਾਂ ਦੇ 160 ਵਿਦਿਆਰਥੀਆ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਚ ਡਾ. ਪ੍ਰਬਲ ਕੁਮਾਰ ਜੋਸ਼ੀ ਪ੍ਰਿੰਸੀਪਲ ਗੁਰੂ ਨਾਨਕ ਨੈਸ਼ਨਲ ਕਾਲਜ ਨਕੋਦਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਚ ਪਾਵਰ ਪੁਆਇੰਟ ਪ੍ਰੈਜੈਟੇਸ਼ਨ, ਕੰਟੈਂਟ ਕ੍ਰੀਏਸ਼ਨ, ਨੈਟ ਸੇਵੀ, ਫ਼ੋਟੋਗ੍ਰਾਫ਼ੀ ਤੇ ਪੇਂਟਿੰਗ ਆਦਿ ਮੁਕਾਬਲੇ ਕਰਵਾਏ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਮੁੱਖ ਮਹਿਮਾਨ ਨੇ ਇਸ ਆਈਟੀ ਫੈਸਟ ਦੀ ਸ਼ਲਾਘਾ ਕੀਤੀ ਤੇ ਵਿਦਿਆਰਥੀਆਂ ਵਿਚ ਤਕਨੀਕੀ ਹੁਨਰ, ਰਚਨਾਤਮਕਤਾ ਤੇ ਨਵੀਨਤਾ ਨੂੰ ਵਿਕਸਤ ਕਰਨ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ, ਸਿਧਾਂਤਕ ਗਿਆਨ ਨੂੰ ਹਕੀਕੀ ਚੁਣੌਤੀਆਂ ਨਾਲ ਜੋੜਣ ਤੇ ਨਵੀਂ ਉੱਭਰ ਰਹੀ ਤਕਨਾਲੋਜੀ ਨਾਲ ਅਪਡੇਟ ਰਹਿਣ ਲਈ ਇਕ ਮਹੱਤਵਪੂਰਨ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਰਗਰਮ ਭਾਗੀਦਾਰੀ ਕਰਨ, ਸਹਿਯੋਗ ਨਾਲ ਕੰਮ ਕਰਨ ਤੇ ਫੈਸਟ ਵੱਲੋਂ ਮਿਲੇ ਮੌਕਿਆਂ ਦਾ ਲਾਭ ਉਠਾ ਕੇ ਆਪਣੀ ਸਮੱਸਿਆ ਹੱਲ ਕਰਨ ਦੀ ਸਮਰੱਥਾ, ਆਤਮ-ਵਿਸ਼ਵਾਸ ਤੇ ਤੇਜ਼ੀ ਨਾਲ ਬਦਲ ਰਹੇ ਆਈਟੀ ਉਦਯੋਗ ਲਈ ਪੇਸ਼ੇਵਰ ਤਿਆਰੀ ਨੂੰ ਮਜ਼ਬੂਤ ਕਰਨ ਲਈ ਉਤਸ਼ਾਹਿਤ ਕੀਤਾ। ਇਹ ਪ੍ਰੋਗਰਾਮ ਤਕਨੀਕੀ ਸਿੱਖਿਆ ਨਾਲ ਸਬੰਧਤ ਵਿਦਿਆਰਥੀਆ ਦੀ ਪ੍ਰਤਿਭਾ ਨੂੰ ਹੋਰ ਨਿਖ਼ਾਰਨ ਵਾਲਾ ਇਕ ਸ਼ਾਨਦਾਰ ਮੰਚ ਸੀ। ਕਾਲਜ ਦੇ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਈਟੀ ਫੈਸਟ ਤਕਨੀਕੀ ਤੇ ਰਚਨਾਤਮਕ ਮੁਕਾਬਲਿਆ ਵਾਲਾ ਅਜਿਹਾ ਫੈਸਟ ਹੈ, ਜੋ ਵਿਦਿਆਰਥੀਆ ਨੂੰ ਭਵਿੱਖ ਦੇ ਟੈਕਨੋਲਜੀ ਖੇਤਰ ਵਿਚ ਆਪਣੇ ਯੋਗਦਾਨ ਨੂੰ ਸਹੀ ਰੂਪ ਵਿਚ ਪ੍ਰਗਟ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਤਕਨੀਕੀ ਸਿੱਖਿਆ ਦੇ ਨਾਲ ਸਿਰਜਨਾਤਮਕ ਕੁਸ਼ਲਤਾਵਾ ਨੂੰ ਵੀ ਪ੍ਰਗਟ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾ ਦੇ ਪ੍ਰੋਗਰਾਮ ਵਿਸ਼ੇ ਚ ਨਵੀਆਂ ਤਕਨੀਕਾਂ ਬਾਰੇ ਵਿਦਿਆਰਥੀਆ ਨੂੰ ਜਾਣੂ ਕਰਵਾਉਣ ਚ ਸਹਾਈ ਸਿੱਧ ਹੁੰਦੇ ਹਨ। ਅੰਤ ਵਿਚ ਮੁੱਖ ਮਹਿਮਾਨ ਪ੍ਰਿੰਸੀਪਲ ਡਾ. ਪ੍ਰਬਲ ਜੋਸ਼ੀ ਤੇ ਪ੍ਰਿੰਸੀਪਲ ਡਾ. ਢਿੱਲੋਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਅੰਤ ਵਿਚ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ. ਦਮਨਜੀਤ ਕੌਰ ਨੇ ਮੁੱਖ ਮਹਿਮਾਨ ਤੇ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਪ੍ਰੋ. ਪ੍ਰਭਜੋਤ ਕੌਰ ਅਤੇ ਪ੍ਰੋ. ਕੰਚਨ ਗੁਪਤਾ ਨੇ ਬ਼ਾਖੂਬੀ ਨਿਭਾਇਆ। ਪ੍ਰੋਗਰਾਮ ਦੌਰਾਨ ਵਿਭਾਗ ਦੇ ਟੈਕਨੀਕਲ ਅਸਿਸਟੈਂਟ ਜੈ ਪ੍ਰਕਾਸ਼ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।