ਸਿੱਖਿਆ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਕੀਤਾ ਜਾਵੇਗਾ ਵਿਰੋਧ ਅਜ਼ਾਦੀ ਦਿਵਸ ਮੌਕੇ ਕੰਪਿਊਟਰ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਕੀਤਾ ਜਾਵੇਗਾ ਵਿਰੋਧ
Publish Date: Thu, 13 Aug 2026 09:22 PM (IST)
Updated Date: Thu, 13 Aug 2026 09:23 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਵਿਖੇ ਕੰਪਿਊਟਰ ਟੀਚਰ ਯੂਨੀਅਨ ਦੀ ਮੀਟਿੰਗ ਹੋਈ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨਾਲ ਆਮ ਆਦਮੀ ਪਾਰਟੀ ਵੱਲੋਂ 2022 ਦੀ ਇਲੈਕਸ਼ਨ ਤੋਂ ਪਹਿਲਾਂ ਕੀਤੇ ਵਾਅਦੇ ਨਾ ਨਿਭਾਉਣ ਤੇ ਕੰਪਿਊਟਰ ਅਧਿਆਪਕਾਂ ਨਾਲ ਵਾਰ-ਵਾਰ ਮੀਟਿੰਗਾਂ ਕਰਨ ’ਤੇ ਵੀ ਵਾਅਦੇ ਪੂਰੇ ਨਾ ਕਰਨ ਦੇ ਵਿਰੋਧ ਵਜੋਂ 15 ਅਗਸਤ ਨੂੰ ਅਜ਼ਾਦੀ ਦਿਵਸ ਮੌਕੇ ਕੰਪਿਊਟਰ ਅਧਿਆਪਕਾਂ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਵਿਖੇ ਸਿੱਖਿਆ ਮੰਤਰੀ ਦੇ ਕੀਤੇ ਜਾਣ ਵਾਲੇ ਵਿਰੋਧ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਜੇਕਰ ਸਰਕਾਰ 13 ਅਗਸਤ ਦੀ ਮੀਟਿੰਗ ਵਿੱਚ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਨਹੀਂ ਕਰਦੀ ਤਾਂ 15 ਅਗਸਤ ਨੂੰ ਆਜ਼ਾਦੀ ਦਿਵਸ ਦੇ ਪ੍ਰੋਗਰਾਮ ਦੌਰਾਨ ਸਿੱਖਿਆ ਮੰਤਰੀ ਪੰਜਾਬ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਮਿੰਦਰ ਸਿੰਘ ਸਾਹਵਾਲਾ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਦੇ ਸਮੂਹ ਕੰਪਿਊਟਰ ਅਧਿਆਪਕ ਪਰਿਵਾਰਾਂ ਸਮੇਤ 15 ਅਗਸਤ ਆਜ਼ਾਦੀ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਪ੍ਰਦਰਸ਼ਨ ਕਰਨਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ 2022 ਦੇ ਚੋਣ ਮਨੋਰਥ ਪੱਤਰ ਦੀਆਂ ਕਾਪੀਆਂ ਵੀ ਸਾੜੀਆਂ ਜਾਣਗੀਆਂ। ਇਸ ਮੌਕੇ ਸੁਰਜੀਤ ਸਿੰਘ, ਪਰਮਜੀਤ ਸਿੰਘ,ਸੁਖਵਿੰਦਰ ਸਿੰਘ, ਜਸਪਾਲ ਸਿੰਘ, ਦਵਿੰਦਰ ਸਿੰਘ, ਜਸਪ੍ਰੀਤ ਸਿੰਘ, ਜਤਿੰਦਰ ਥਿੰਦ,ਵਿਪਨ ਕੁਮਾਰ ਹਾਜ਼ਰ ਸਨ।