ਕੰਪਿਊਟਰ ਅਧਿਆਪਕਾਂ ਦੇ ਪੱਕੇ ਮੋਰਚੇ ’ਚ ਪੁੱਜੀ ਕੰਪਿਊਟਰ ਟੀਚਰ ਯੂਨੀਅਨ ਸੰਗਰੂਰ ਵਿਖੇ ਕੰਪਿਊਟਰ ਅਧਿਆਪਕਾਂ ਦੇ ਪੱਕੇ ਮੋਰਚੇ ਵਿੱਚ ਕੰਪਿਊਟਰ ਟੀਚਰ ਯੂਨੀਅਨ ਫਗਵਾੜਾ ਵੱਲੋਂ ਭਰਵੀਂ ਸ਼ਮੂਲੀਅਤ
Publish Date: Tue, 22 Sep 2026 06:49 PM (IST)
Updated Date: Tue, 22 Sep 2026 06:51 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਕੰਪਿਊਟਰ ਟੀਚਰ ਯੂਨੀਅਨ ਫਗਵਾੜਾ ਵੱਲੋਂ ਪੰਜਾਬ ਦੇ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਸੰਗਰੂਰ ਵਿਖੇ ਚੱਲ ਰਹੇ ਪੱਕੇ ਮੋਰਚੇ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਆਗੂਆਂ ਤੇ ਅਧਿਆਪਕਾਂ ਪੰਕਜ ਸਿੰਘ ਰਾਵਤ, ਜਗਤਾਰ ਸਿੰਘ, ਰਣਜੀਤ ਸਿੰਘ, ਨਰੇਸ਼ ਕੁਮਾਰ, ਪ੍ਰਦੀਪ ਹੀਰਾ, ਇੰਦਰਜੀਤ, ਪ੍ਰਦੀਪ ਕੁਮਾਰ, ਸੰਜੀਵ ਸ਼ਰਮਾ, ਕਿਰਨਦੀਪ ਕੌਰ, ਵੀਨੂ ਸੂਦ, ਰਮਨਦੀਪ ਕੌਰ, ਪਰਮਜੀਤ ਕੌਰ, ਦੀਪਾਵਲੀ, ਨਵਰੀਤ ਕੌਰ ਸਮੇਤ ਹੋਰ ਕੰਪਿਊਟਰ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਯੂਨੀਅਨ ਆਗੂਆਂ ਨੇ ਕਿਹਾ ਕਿ ਕੰਪਿਊਟਰ ਅਧਿਆਪਕ ਲੰਬੇ ਸਮੇਂ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਤੇ ਆਪਣੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਦਾ ਸਥਾਈ ਹੱਲ ਕਰਦੇ ਹੋਏ ਉਨ੍ਹਾਂ ਨੂੰ ਬਣਦੇ ਸੇਵਾ ਲਾਭ ਤੇ ਹੋਰ ਹੱਕ ਮੁਹੱਈਆ ਕਰਵਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਵਿਖੇ ਲਗਾਇਆ ਗਿਆ ਪੱਕਾ ਮੋਰਚਾ ਕੰਪਿਊਟਰ ਅਧਿਆਪਕਾਂ ਦੀ ਏਕਤਾ ਤੇ ਸੰਘਰਸ਼ ਦਾ ਪ੍ਰਤੀਕ ਹੈ। ਉਨ੍ਹਾਂ ਸਮੂਹ ਕੰਪਿਊਟਰ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਇਸ ਸੰਘਰਸ਼ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ। ਕੰਪਿਊਟਰ ਟੀਚਰ ਯੂਨੀਅਨ ਫਗਵਾੜਾ ਵੱਲੋਂ ਕਿਹਾ ਗਿਆ ਕਿ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ ਤੇ ਆਉਣ ਵਾਲੇ ਸਮੇਂ ਵਿੱਚ ਵੀ ਸੂਬਾ ਪੱਧਰੀ ਪ੍ਰੋਗਰਾਮਾਂ ਵਿੱਚ ਫਗਵਾੜਾ ਯੂਨਿਟ ਵੱਲੋਂ ਸਰਗਰਮ ਭੂਮਿਕਾ ਨਿਭਾਈ ਜਾਵੇਗੀ।