- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮੂਹਿਕ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ

ਨੌਜਵਾਨਾਂ ਨੂੰ ਬੇਲੋੜੀ ਸੋਸ਼ਲ ਮੀਡੀਆ ਤੋਂ ਵਰਜਿਤ ਹੋ ਕੇ ਗੁਰਬਾਣੀ, ਗੁਰਇਤਿਹਾਸ ਤੋਂ ਜਾਣੂੰ ਹੋਣਾ ਚਾਹੀਦਾ ਹੈ : ਭਾਟੀਆ
ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼ਬਦ ਗੁਰੂ ਪ੍ਰਚਾਰ ਸਭਾ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਮੂਹਿਕ ਸ੍ਰੀ ਸਹਿਜ ਪਾਠਾਂ ਦੇ ਭੋਗ ਸਟੇਟ ਗੁਰਦੁਆਰਾ ਸਾਹਿਬ ਵਿਖੇ ਪਾਏ ਗਏ। ਸਮਾਗਮ ਦੀ ਆਰੰਭਤਾ ਮੌਕੇ ਭਾਈ ਪਲਵਿੰਦਰ ਸਿੰਘ ਸਾਰੰਗ ਹਜ਼ੂਰੀ ਰਾਗੀ ਸਟੇਟ ਗੁਰਦੁਆਰਾ ਸਾਹਿਬ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਜਿਨ੍ਹਾਂ ਸੰਗਤਾਂ ਨੇ ਛੇ ਮਹੀਨੇ ਪਹਿਲਾਂ ਸ੍ਰੀ ਸਹਿਜ ਪਾਠ ਆਰੰਭ ਕੀਤੇ ਸਨ, ਉਨ੍ਹਾਂ ਨੇ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ। ਭਾਈ ਸਤਨਾਮ ਸਿੰਘ ਹੈੱਡ ਗ੍ਰੰਥੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਪਾਤਸ਼ਾਹ ਦੀਆਂ ਸਿੱਖਿਆਵਾਂ ਸਾਰੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ। ਸਭਾ ਦੇ ਪ੍ਰਧਾਨ ਚਰਨਜੀਤ ਸਿੰਘ ਵਾਲੀਆ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਪਵਿੱਤਰ ਬਾਣੀ ਸਾਰੀ ਮਨੁੱਖਤਾ ਲਈ ਕਲਿਆਣਕਾਰੀ ਹੈ। ਸ਼ਬਦ ਗੁਰੂ ਪ੍ਰਚਾਰ ਸਭਾ ਦੇ ਜਨਰਲ ਸਕੱਤਰ ਸੁਖਵਿੰਦਰ ਮੋਹਨ ਸਿੰਘ ਭਾਟੀਆ ਸਟੇਜੀ ਫਰਜ਼ ਨਿਭਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਸਮੁੱਚੀ ਮਾਨਵਤਾ ਨੂੰ ਦੁੱਖਾਂ ਤੋਂ ਬਚਾਉਂਦਿਆਂ ਨਿਰੋਗੀ ਤੇ ਖੁਸ਼ਮਈ ਜੀਵਨ ਜਿਉਣ ਵੱਲ ਪ੍ਰੇਰਿਤ ਕਰਦੀ ਹੈ। ਜਿਨ੍ਹਾਂ ਸੰਗਤਾਂ ਨੇ ਨਵੇਂ ਸ੍ਰੀ ਸਹਿਜ ਪਾਠ ਆਰੰਭ ਕੀਤੇ ਹਨ, ਉਨ੍ਹਾਂ ਸਹਿਜ ਪਾਠਾਂ ਦੇ ਭੋਗ 18 ਅਪ੍ਰੈਲ, ਐਤਵਾਰ ਨੂੰ ਸਟੇਟ ਗੁਰਦੁਆਰਾ ਸਾਹਿਬ ਵਿਖੇ ਸਵੇਰੇ 9 ਵਜੇ ਪੈਣਗੇ। ਇੰਚਾਰਜ ਭਾਈ ਮੋਹਕਮ ਸਿੰਘ ਨੇ ਵੀ ਨੌਜਵਾਨਾਂ ਨੂੰ ਸ੍ਰੀ ਸਹਿਜ ਪਾਠ ਆਰੰਭ ਕਰਨ ਦੀ ਅਪੀਲ ਕੀਤੀ। ਇਸ ਮੌਕੇ ਤਕਰੀਬਨ 410 ਪ੍ਰਾਣੀਆਂ ਨੇ ਸ੍ਰੀ ਸਹਿਜ ਪਾਠ ਆਰੰਭ ਕੀਤੇ। ਇਸ ਮੌਕੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਨੂੰ ਸਹਿਜ ਪਾਠ ਦੀ ਸੰਪੂਰਨਤਾ ਤੇ ਆਰੰਭਤਾ ਦੀ ਵਧਾਈ ਭੇਜੀ। ਇਸ ਮੌਕੇ ਐਡਵੋਕੇਟ ਪਰਮਜੀਤ ਸਿੰਘ ਸੇਖੂਪੁਰ, ਭਾਈ ਮੋਹਕਮ ਸਿੰਘ, ਭਾਈ ਦਿਲਬਾਗ ਸਿੰਘ, ਭਾਈ ਉਪਿੰਦਰ ਸਿੰਘ, ਸਰਬਜੀਤ ਸਿੰਘ, ਗੁਰਮੇਜ ਸਿੰਘ, ਪਰਮਿੰਦਰ ਸਿੰਘ ਹੈਪੀ, ਭਾਈ ਰਛਪਾਲ ਸਿੰਘ ਸਿਟੀ ਕੇਬਲ, ਜੋਗਿੰਦਰ ਸਿੰਘ, ਜਸਬੀਰ ਸਿੰਘ ਆਨੰਦ, ਹਰਵਿੰਦਰ ਸਿੰਘ, ਸੁਖਜੀਤ ਸਿੰਘ ਬਾਂਸਲ, ਭਾਈ ਜਸਵਿੰਦਰ ਸਿੰਘ, ਧੰਨਪ੍ਰੀਤ ਸਿੰਘ ਭਾਟੀਆ, ਗੁਰਸ਼ਰਨ ਸਿੰਘ, ਹਰਦਿਆਲ ਸਿੰਘ, ਭਾਈ ਹਰਜੀਤ ਸਿੰਘ ਭਾਟੀਆ, ਗ੍ਰੰਥੀ ਭਾਈ ਸ਼ੇਰ ਸਿੰਘ ਆਦਿ ਸਮੇਤ ਸਮੂਹ ਸੰਗਤਾਂ ਹਾਜ਼ਰ ਸਨ।