ਯਤਿਨ ਸ਼ਰਮਾ, ਫਗਵਾੜਾ : ਫਗਵਾੜਾ ਵਿਖੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਸੜਕਾਂ ਦਾ ਨਿਰਮਾਣ ਜੋ ਕਿ ਕਈ ਸਾਲਾ ਤੋਂ ਰੁਕੇ ਹੋਏ ਸਨ ਨੂੰ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਉਦਘਾਟਨ ਕਰ ਕੇ ਸ਼ੁਰੂ ਕਰਵਾ ਦਿੱਤੇ। ਚੋਣ ਪ੍ਰਚਾਰ ਦੌਰਾਨ ਕੀਤੇ ਗਏ ਵਾਅਦਿਆਂ 'ਚੋਂ ਅੱਜ ਇਕ ਵਾਅਦਾ ਪੂਰਾ ਕੀਤਾ ਗਿਆ ਹੈ। ਬਹੁਪੱਖੀ ਵਿਕਾਸ ਕਰਨ ਲਈ ਬਲਵਿੰਦਰ ਸਿੰਘ ਧਾਲੀਵਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਉਨ੍ਹਾਂ ਦੇ ਵਿਚ ਵਿਚਰਦੇ ਹਨ ਅਤੇ ਫਗਵਾੜਾ ਸ਼ਹਿਰ ਦੇ ਵਿਕਾਸ ਲਈ ਆਪਣਾ ਪੂਰਾ ਯੋਗਦਾਨ ਦੇ ਰਹੇ ਹਨ। ਫਗਵਾੜਾ ਦੇ ਵੱਖ-ਵੱਖ 6 ਵਾਰਡਾਂ ਵਿਚ 92 ਲੱਖ 13 ਹਜ਼ਾਰ ਦੀ ਲਾਗਤ ਨਾਲ ਸੜਕ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਵੱਖ-ਵੱਖ ਵਾਰਡਾਂ ਦੇ ਕੌਂਸਲਰਾਂ ਵਲੋਂ ਭੂਮੀ ਪੂਜਨ ਕਰਵਾ ਕੇ ਉਨ੍ਹਾਂ ਕੰਮ ਸ਼ੁਰੂ ਕਰਵਾਇਆ। ਜਿਨ੍ਹਾਂ ਵਿਚ ਵਾਰਡ ਨੰਬਰ 2, 7, 34, 41, 42 ਅਤੇ 43 ਵਿਖੇ ਸੜਕ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਸਮੂਹ ਇਲਾਕਾਂ ਨਿਵਾਸੀਆਂ ਨੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦਾ ਧੰਨਵਾਦ ਕਰਦੇ ਹੋਏ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦਾ ਧੰਨਵਾਦ ਕੀਤਾ। ਪੰਜਾਬੀ ਜਾਗਰਣ ਦੀ ਟੀਮ ਦੇ ਨਾਲ ਗੱਲ ਕਰਦੇ ਹੋਏ ਵਿਧਾਇਕ ਧਾਲੀਵਾਲ ਨੇ ਦੱਸਿਆ ਕਿ ਵੋਟਾਂ ਦੌਰਾਨ ਜੋ ਵਾਅਦੇ ਫਗਵਾੜਾ ਦੇ ਵਾਸੀਆਂ ਨਾਲ ਉਨ੍ਹਾਂ ਕੀਤਾ ਸੀ ਉਹ ਸਾਰੇ ਵਾਅਦੇ ਪਹਿਲ ਦੇ ਆਧਾਰ 'ਤੇ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਫਗਵਾੜਾ ਵਿਚ ਕੁੱਲ 50 ਵਾਰਡ ਲਗਦੇ ਹਨ। ਹਰ ਵਾਰਡ ਵਿਚ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਉਹ ਹਰ ਸਮੇਂ ਲੋਕਾਂ ਦੀ ਸੇਵਾ ਵਿਚ ਮੌਜੂਦ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਫਗਵਾੜਾ ਸ਼ਹਿਰ ਉਨ੍ਹਾਂ ਦਾ ਪਰਿਵਾਰ ਹੈ ਅਤੇ ਜਨਤਾ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਹਨ ਅਤੇ ਆਪਣੇ ਪਰਿਵਾਰ ਦੇ ਮੈਂਬਰਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਹੀ ਉਨ੍ਹਾਂ ਦਾ ਫਰਜ਼ ਹੈ, ਜੋ ਕਿ ਉਹ ਬਾਖੂਬੀ ਨਿਭਾ ਰਹੇ ਹਨ।