ਕਾਂਗਰਸੀ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ
ਕਾਂਗਰਸੀ ਉਮੀਦਵਾਰਾਂ ਨੇ ਵਿਧਾਇਕ ਰਾਣਾ ਦੀ ਅਗਵਾਈ ਹੇਠ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ
Publish Date: Thu, 04 Dec 2025 10:06 PM (IST)
Updated Date: Thu, 04 Dec 2025 10:08 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਮੱਦੇਨਜ਼ਰ ਕਾਂਗਰਸੀ ਉਮੀਦਵਾਰਾਂ ਨੇ ਵੀਰਵਾਰ ਨੂੰ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਹੇਠ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਜ਼ਿਕਰਯੋਗ ਹੈ ਕਿ ਹਰਜਿੰਦਰ ਸਿੰਘ ਕੋਟ ਕਰਾਰ ਖਾਨ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ 4 ਚੂਹੜਵਾਲ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ, ਜਦੋਂ ਕਿ ਪਿੰਡ ਧੁਆਂਖੇ ਜਗੀਰ ਦੇ ਜੁਪਿੰਦਰ ਸਿੰਘ ਨੇ ਕਵਰਿੰਗ ਉਮੀਦਵਾਰ ਵਜੋਂ ਏਡੀਸੀ ਜਨਰਲ ਨਵਨੀਤ ਕੌਰ ਬੱਲ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਸਾਰੇ ਉਮੀਦਵਾਰਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵਿਧਾਇਕ ਰਾਣਾ ਦੇ ਨਿੱਜੀ ਸਕੱਤਰ ਮਨਪ੍ਰੀਤ ਸਿੰਘ ਮਾਂਗਟ ਅਤੇ ਸਮਰਥਕ ਮੌਜੂਦ ਸਨ।