ਸੂਬੇ ’ਚ ਕਾਂਗਰਸ ਦਿਨੋਂ-ਦਿਨ ਮਜ਼ਬੂਤ ਹੋ ਰਹੀ : ਕੁਲਦੀਪ ਸਿੰਘ
ਸੂਬੇ ’ਚ ਕਾਂਗਰਸ ਦਿਨੋ-ਦਿਨ ਮਜ਼ਬੂਤ ਹੋ ਰਹੀ ਹੈ : ਕੁਲਦੀਪ ਸਿੰਘ
Publish Date: Mon, 30 Mar 2026 07:26 PM (IST)
Updated Date: Mon, 30 Mar 2026 07:27 PM (IST)

ਕਾਂਗਰਸ ਦੀਆਂ ਲੋਕ ਭਲਾਈ ਨੀਤੀਆਂ ਹਰ ਘਰ ਤੱਕ ਪਹੁੰਚਣਗੀਆਂ ਵਰਕਰ ਇੱਕਜੁੱਟ ਹੋ ਕੇ ਲੜਨਗੇ ਚੋਣਾਂ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਕਾਂਗਰਸ ਦੀਆਂ ਲੋਕ ਭਲਾਈ ਨੀਤੀਆਂ ਹਰ ਘਰ ਤੱਕ ਪਹੁੰਚਣਗੀਆਂ ਤੇ ਵਰਕਰ ਇੱਕਜੁੱਟ ਹੋ ਕੇ ਚੋਣਾਂ ਲੜਨਗੇ। ਇਹ ਗੱਲ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਉਪ ਪ੍ਰਧਾਨ ਕੁਲਦੀਪ ਸਿੰਘ ਨੇ ਸੋਮਵਾਰ ਨੂੰ ਜਾਰੀ ਇਕ ਪ੍ਰੈੱਸ ਬਿਆਨ ਵਿਚ ਕਹੀ। ਕੁਲਦੀਪ ਸਿੰਘ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਸਮਾਜ ਦੇ ਹਰ ਵਰਗ ਦੇ ਜੀਵਨ ਪੱਧਰ ਵਿਚ ਸੁਧਾਰ ਹੋਇਆ ਤੇ ਜਨਤਾ ਨੂੰ ਲੋਕ ਭਲਾਈ ਸਕੀਮਾਂ ਦਾ ਕਾਫ਼ੀ ਲਾਭ ਮਿਲਿਆ। ਇਸ ਲਈ ਇਸ ਵਾਰ ਵੀ ਸੂਬੇ ਦੇ ਲੋਕ ਕਾਂਗਰਸ ਪਾਰਟੀ ਦੇ ਪਿੱਛੇ ਇਕੱਠੇ ਹੋਣਗੇ ਤੇ ਇਸਨੂੰ ਪੰਜਾਬ ਵਿਚ ਵਾਪਸ ਸੱਤਾ ਵਿਚ ਲਿਆਉਣਗੇ ਕਿਉਂਕਿ ਕਾਂਗਰਸ ਇਕ ਧਰਮ ਨਿਰਪੱਖ ਪਾਰਟੀ ਹੈ, ਜਿਸਨੇ ਹਮੇਸ਼ਾਂ ਦੇਸ਼ ਵਾਸੀਆਂ ਦੀ ਭਲਾਈ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਯੋਗ ਅਗਵਾਈ ਹੇਠ ਕਾਂਗਰਸ ਪਾਰਟੀ ਪੰਜਾਬ ਵਿਚ ਪ੍ਰਮੁੱਖ ਪਾਰਟੀ ਬਣ ਗਈ ਹੈ। ਦੂਜੇ ਪਾਸੇ, ਪੰਜਾਬ ਵਿਚ ਮੌਜੂਦਾ ਸਰਕਾਰ ਦੇ ਅਧੀਨ ਆਮ ਨਾਗਰਿਕ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਨੇ ਪੰਜਾਬ ਵਿਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਆਪ ਸਰਕਾਰ ’ਤੇ ਰਾਜਨੀਤਿਕ ਹਮਲਾ ਬੋਲਦਿਆਂ ਕਿਹਾ ਕਿ ਸਿਰਫ ਕਾਂਗਰਸ ਪਾਰਟੀ ਹੀ ਸੂਬੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ, ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਹੇਠ ਕਪੂਰਥਲਾ ਹਲਕੇ ਵਿਚ ਨਿਯਮਤ ਤੌਰ ’ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸਮਾਜ ਦੇ ਸਾਰੇ ਵਰਗ ਪਾਰਟੀ ਨਾਲ ਜੁੜ ਸਕਣ। ਉਨ੍ਹਾਂ ਕਿਹਾ ਕਿ ਅਸੀਂ ਕਾਂਗਰਸ ਦੀਆਂ ਲੋਕ-ਪੱਖੀ ਤੇ ਵਿਕਾਸਵਾਦੀ ਨੀਤੀਆਂ ਨੂੰ ਜ਼ਮੀਨੀ ਪੱਧਰ ’ਤੇ ਲੈ ਕੇ ਜਾਵਾਂਗੇ ਤਾਂ ਜੋ ਕਾਂਗਰਸ ਦੀਆਂ ਨੀਤੀਆਂ ਦਿਖਾਈ ਦੇਣ ਤੇ ਹਰ ਵਰਗ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਹੋਵੇ। ਕੁਲਦੀਪ ਸਿੰਘ ਨੇ ਕਿਹਾ ਕਿ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਚ ਬਹੁਤ ਉਤਸ਼ਾਹ ਤੇ ਜੋਸ਼ ਹੈ, ਜਦੋਂ ਕਿ ਆਮ ਆਦਮੀ ਸਰਕਾਰ ਤੋਂ ਨਾਖੁਸ਼ ਲੋਕ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਦੇਸ਼ ਭਰ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਦੀ ਹੈ, ਸਾਰੇ ਧਰਮਾਂ ਤੇ ਵਰਗਾਂ ਦਾ ਸਤਿਕਾਰ ਕਰਦੀ ਹੈ, ਤਾਂ ਜੋ ਆਪਸੀ ਭਾਈਚਾਰਾ ਮਜ਼ਬੂਤ ਹੋ ਸਕੇ। ਕੁਲਦੀਪ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਨੂੰ ਉਮੀਦ ਦੀ ਕਿਰਨ ਵਜੋਂ ਦੇਖ ਰਹੇ ਹਨ, ਇਸ ਲਈ 2027 ਵਿਚ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਸੱਤਾ ਵਿਚ ਆਵੇਗੀ।