ਕਾਂਗਰਸ ਨੇ ਸ਼ੁਰੂ ਕੀਤੀ ‘ਵਿਦਿਆਰਥੀਆਂ ਦੀ ਗੂੰਜ’ ਜਾਗਰੂਕਤਾ ਮੁਹਿੰਮ : ਟੀਨਾ ਚੌਧਰੀ
ਕਾਂਗਰਸ ਨੇ ਸ਼ੁਰੂ ਕੀਤੀ ‘ਵਿਿਦਆਰਥੀਆਂ ਦੀ ਗੂੰਜ’ ਜਾਗਰੂਕਤਾ ਮੁਹਿੰਮ - ਟੀਨਾ ਚੌਧਰੀ
Publish Date: Sat, 27 Jun 2026 07:29 PM (IST)
Updated Date: Sun, 28 Jun 2026 04:07 AM (IST)

ਕੈਪਸ਼ਨ-27ਪੀਐਚਜੀ13 ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕਰਵਾਈ ਗਈ ਮੀਟਿੰਗ ਵਿਚ ਮੌਜੂਦ ਸਪੋਕਸਪਰਸਨ ਟੀਨਾ ਚੌਧਰੀ ਤੇ ਅਹੁਦੇਦਾਰ। * ਕਿਹਾ, ਕੇਂਦਰ ਸਰਕਾਰ ਤੇ ਸਬੰਧਤ ਏਜੰਸੀਆਂ ਵਿਦਿਆਰਥੀਆਂ ਨੂੰ ਪਾਰਦਰਸ਼ੀ, ਭਰੋਸੇਯੋਗ ਤੇ ਨਿਰਪੱਖ ਪ੍ਰੀਖਿਆ ਪ੍ਰਣਾਲੀ ਮੁਹੱਈਆ ਕਰਵਾਉਣ ’ਚ ਅਸਫਲ ਰਹੀਆਂ ਵਿਜੇ ਸੋਨੀ, ਪੰਜਾਬੀ ਜਾਗਰਣ ਫਗਵਾੜਾ : ਪੰਜਾਬ ਕਾਂਗਰਸ ਸਪੋਕਸਪਰਸਨ ਟੀਨਾ ਚੌਧਰੀ ਨੇ ਅੱਜ ਫਗਵਾੜਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੇਸ਼ ਅੰਦਰ ਹੋ ਰਹੀਆਂ ਨੀਟ ਤੇ ਸੀਬੀਐੱਸਈ ਪ੍ਰੀਖਿਆਵਾਂ ਦੀ ਪ੍ਰਬੰਧਕੀ ਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਦੱਸਿਆ ਕਿ ਲਗਾਤਾਰ ਸਾਹਮਣੇ ਆ ਰਹੀਆਂ ਬੇਨਿਯਮੀਆਂ ਤੇ ਪ੍ਰਬੰਧਕੀ ਖਾਮੀਆਂ ਕਾਰਨ ਲੱਖਾਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ’ਚ ਬਣੇ ਚਿੰਤਾ ਦੇ ਮਾਹੌਲ ਨੂੰ ਦੇਖਦੇ ਹੋਏ ਕਾਂਗਰਸ ਪਾਰਟੀ ਨੇ ਰਾਸ਼ਟਰੀ ਪੱਧਰ ‘ਤੇ ‘ਵਿਦਿਆਰਥੀਆਂ ਦੀ ਗੂੰਜ’ ਜਨ-ਜਾਗਰੁਕਤਾ ਮੁਹਿੰਮ ਸ਼ੁਰੂ ਕੀਤੀ ਹੈ। ਪੰਜਾਬ ’ਚ ਇਸ ਜਨ-ਜਾਗਰੁਕਤਾ ਮੁਹਿਮ ਨੂੰ ਹਰ ਜ਼ਿਲ੍ਹੇ ਦੇ ਹਰ ਬਲਾਕ ਤੱਕ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਤੇ ਸਬੰਧਿਤ ਏਜੰਸੀਆਂ ਵਿਦਿਆਰਥੀਆਂ ਨੂੰ ਪਾਰਦਰਸ਼ੀ, ਭਰੋਸੇਯੋਗ ਤੇ ਨਿਰਪੱਖ ਪ੍ਰੀਖਿਆ ਪ੍ਰਣਾਲੀ ਮੁਹੱਈਆ ਕਰਵਾਉਣ ਵਿੱਚ ਅਸਫਲ ਰਹੀਆਂ ਹਨ। ਟੀਨਾ ਚੌਧਰੀ ਨੇ ਹਲਕਾ ਵਿਧਾਇਕ ਅਤੇ ਜਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ (ਰਿਟਾ. ਆਈ.ਏ.ਐਸ.) ਦੀ ਹਾਜਰੀ ‘ਚ ਕਿਹਾ ਕਿ ਦੇਸ਼ ਦੇ ਨੌਜਵਾਨ ਆਪਣੇ ਭਵਿੱਖ ਨੂੰ ਸੰਵਾਰਨ ਲਈ ਸਾਲਾਂ ਤੱਕ ਸਖ਼ਤ ਮਿਹਨਤ ਕਰਦੇ ਹਨ, ਪਰ ਜਦੋਂ ਪ੍ਰੀਖਿਆਵਾਂ ਦੇ ਸੰਚਾਲਨ ਦੌਰਾਨ ਵਾਰ-ਵਾਰ ਗੜਬੜੀਆਂ, ਤਕਨੀਕੀ ਸਮੱਸਿਆਵਾਂ, ਪ੍ਰਬੰਧਕੀ ਕਮੀਆਂ ਅਤੇ ਪਾਰਦਰਸ਼ਤਾ ’ਤੇ ਸਵਾਲ ਖੜ੍ਹੇ ਹੁੰਦੇ ਹਨ ਤਾਂ ਵਿਦਿਆਰਥੀਆਂ ਦਾ ਮਨੋਬਲ ਟੁੱਟਦਾ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਪ੍ਰਣਾਲੀ ਵਿੱਚ ਭਰੋਸਾ ਬਣਾਈ ਰੱਖਣਾ ਸਰਕਾਰ ਅਤੇ ਪ੍ਰੀਖਿਆ ਕਰਵਾਉਣ ਵਾਲੀਆਂ ਸੰਸਥਾਵਾਂ ਦੀ ਜ਼ਿੰਮੇਵਾਰੀ ਹੈ। ਟੀਨਾ ਚੌਧਰੀ ਦੇ ਨਾਲ-ਨਾਲ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਵੀ ਕਿਹਾ ਕਿ ਪਿਛਲੇ ਕੁਝ ਸਮੇਂ ਦੌਰਾਨ ਪ੍ਰੀਖਿਆ ਪ੍ਰਬੰਧਨ ਨੂੰ ਲੈ ਕੇ ਕਈ ਵਿਵਾਦ ਸਾਹਮਣੇ ਆਏ ਹਨ, ਜਿਸ ਕਾਰਨ ਵਿਿਦਆਰਥੀਆਂ ਅਤੇ ਮਾਪਿਆਂ ਨੂੰ ਬੇਵਜ੍ਹਾ ਮਾਨਸਿਕ ਤਣਾਅ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਸਥਿਤੀਆਂ ਨਾਲ ਦੇਸ਼ ਦੀ ਸਿੱਖਿਆ ਪ੍ਰਣਾਲੀ ਦੀ ਭਰੋਸੇਯੋਗਤਾ ’ਤੇ ਵੀ ਨਕਾਰਾਤਮਕ ਪ੍ਰਭਾਵ ਪੈਂਦਾ ਹੈ। ਕਾਂਗਰਸ ਆਗੂਆਂ ਨੇ ਮੰਗ ਕੀਤੀ ਕਿ ਨੀਟ ਅਤੇ ਸੀ.ਬੀ.ਐਸ.ਈ. ਸਮੇਤ ਸਾਰੀਆਂ ਰਾਸ਼ਟਰੀ ਪੱਧਰ ਦੀਆਂ ਪ੍ਰੀਖਿਆਵਾਂ ਦੇ ਸੰਚਾਲਨ ਲਈ ਇੱਕ ਮਜ਼ਬੂਤ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਣਾਲੀ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰੀਖਿਆ ਕੇਂਦਰਾਂ ਦੀ ਚੋਣ, ਸੁਰੱਖਿਆ ਪ੍ਰਬੰਧਾਂ, ਤਕਨੀਕੀ ਢਾਂਚੇ ਅਤੇ ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਦੀ ਲੋੜ ਹੈ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜ ਦੀ ਗੁੰਜਾਇਸ਼ ਨਾ ਰਹੇ। ਟੀਨਾ ਚੌਧਰੀ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੇ ਸੁਪਨਿਆਂ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕੇਂਦਰ ਸਰਕਾਰ ਨੂੰ ਤਾੜਨਾ ਕੀਤੀ ਕਿ ਵਿਿਦਆਰਥੀਆਂ ਦੇ ਹਿੱਤਾਂ ਨੂੰ ਪਹਿਲ ਦੇ ਆਧਾਰ ’ਤੇ ਧਿਆਨ ਵਿੱਚ ਰੱਖਦਿਆਂ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ, ਤਾਂ ਜੋ ਹਰ ਵਿਿਦਆਰਥੀ ਨੂੰ ਨਿਰਪੱਖ ਅਤੇ ਭਰੋਸੇਯੋਗ ਮਾਹੌਲ ਵਿੱਚ ਪ੍ਰੀਖਿਆ ਦੇਣ ਦਾ ਮੌਕਾ ਮਿਲ ਸਕੇ। ਇਸੇ ਦੌਰਾਨ ਉਹਨਾਂ ਨੇ ਜਿਲ੍ਹਾ ਕਪੂਰਥਲਾ ਅਤੇ ਫਗਵਾੜਾ ਕਾਂਗਰਸ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਵੀ ਸੰਬੋਧਨ ਕੀਤਾ ਅਤੇ ਕਿਹਾ ਕਿ ਕਾਂਗਰਸ ਪਾਰਟੀ ਵਿਿਦਆਰਥੀਆਂ ਦੇ ਹੱਕਾਂ ਦੀ ਆਵਾਜ਼ ਬਣ ਕੇ ਹਰ ਉਸ ਮੁੱਦੇ ਨੂੰ ਉਠਾਉਂਦੀ ਰਹੇਗੀ ਜੋ ਉਨ੍ਹਾਂ ਦੇ ਭਵਿੱਖ ਅਤੇ ਸਿੱਖਿਆ ਨਾਲ ਜੁੜਿਆ ਹੋਇਆ ਹੈ। ਨਾਲ ਹੀ ਉਨ੍ਹਾਂ ਚੇਤਾਵਨੀ ਦਿੱਤੀ ਕਿ ਸਰਕਾਰ ਇਸ ਗੰਭੀਰ ਮਸਲੇ ਨੂੰ ਸਿਆਸੀ ਚਸ਼ਮੇ ਨਾਲ ਦੇਖਣ ਦੀ ਬਜਾਏ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਭਰੋਸੇਯੋਗ ਬਣਾਉਣ ਵੱਲ ਧਿਆਨ ਦੇਵੇ ਨਹੀਂ ਤਾਂ ਕਾਂਗਰਸ ਪਾਰਟੀ ਵਿਦਿਆਰਥੀਆਂ ਦੇ ਹੱਕ ‘ਚ ਦੇਸ਼ ਪੱਧਰੀ ਅੰਦੋਲਨ ਲਈ ਮਜਬੂਰ ਹੋਵੇਗੀ। ਟੀਨਾ ਚੌਧਰੀ ਅਤੇ ਬਲਵਿੰਦਰ ਸਿੰਘ ਧਾਲੀਵਾਲ ਨੇ ਪ੍ਰੀਖਿਆ ਪ੍ਰਬੰਧਾਂ ‘ਚ ਬੇਨਿਯਮੀਆਂ ਦੀ ਨੈਤਿਕ ਜਿੰਮੇਵਾਰੀ ਲੈਂਦੇ ਹੋਏ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਵੀ ਕੀਤੀ। ਇਸ ਮੌਕੇ ਜਿਲਾ ਕਾਂਗਰਸ ਕਮੇਟੀ ਕਪੂਰਥਲਾ ਦੇ ਅਹੁਦੇਦਾਰ ਅਤੇ ਹਲਕਾ ਫਗਵਾੜਾ ਤੋਂ ਇਲਾਵਾ ਕਪੂਰਥਲਾ, ਭੁੱਲਥ ਅਤੇ ਸੁਲਤਾਨਪੁਰ ਲੋਧੀ ਤੋਂ ਬਲਾਕ ਕਾਂਗਰਸ ਕਮੇਟੀ ਦੇ ਅਹੁਦੇਦਾਰ, ਕਾਂਗਰਸ ਦੇ ਐੱਸਸੀ, ਓ.ਬੀ.ਸੀ ਸੈੱਲ, ਯੂਥ ਕਾਂਗਰਸ ਤੇ ਮਹਿਲਾ ਕਾਂਗਰਸ ਦੇ ਅਹੁਦੇਦਾਰ ਤੇ ਵਰਕਰ ਵੱਡੀ ਗਿਣਤੀ ਵਿੱਚ ਹਾਜਰ ਸਨ।