ਕਾਂਗਰਸ ਛੱਡ ਭਾਜਪਾ ’ਚ ਸ਼ਾਮਲ ਹੋਏ ਮਿੰਟਾ ਕਾਂਗਰਸ ਆਗੂ ਲਖਵਿੰਦਰ ਸਿੰਘ ਮਿੰਟਾ ਭਾਜਪਾ ’ਚ ਹੋਏ ਸ਼ਾਮਲ,ਮੰਡਲ ਪ੍ਰਧਾਨ ਪ੍ਰਦੀਪ ਠਾਕੁਰ ਨੇ ਕੀਤਾ ਸਵਾਗਤ
Publish Date: Tue, 17 Nov 2026 07:21 PM (IST)
Updated Date: Tue, 17 Nov 2026 07:21 PM (IST)
ਮੰਡਲ ਪ੍ਰਧਾਨ ਪ੍ਰਦੀਪ ਠਾਕੁਰ ਨੇ ਕੀਤਾ ਸਵਾਗਤ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਭਾਜਪਾ ਆਗੂਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੇ ਦਿਸ਼ਾ-ਨਿਰਦੇਸ਼ ਦੇ ਤਹਿਤ ਪਾਰਟੀ ਦੀ ਮਜ਼ਬੂਤੀ ਲਈ ਲੋਕਾਂ ਨਾਲ ਕੀਤੇ ਜਾ ਰਹੇ ਸੰਪਕਰ ਦੇ ਤਹਿਤ ਭਾਜਪਾ ਮੰਡਲ-1 ਦੇ ਪ੍ਰਧਾਨ ਪ੍ਰਦੀਪ ਠਾਕੁਰ ਦੀ ਅਗਵਾਈ ਹੇਠ ਸੀਨੀਅਰ ਕਾਂਗਰਸ ਆਗੂ ਲਖਵਿੰਦਰ ਸਿੰਘ ਮਿੰਟਾ ਨੇ ਕਾਂਗਰਸ ਪਾਰਟੀ ਨੂੰ ਹਮੇਸ਼ਾ ਲਈ ਅਲਵਿਦਾ ਆਖਦਿਆਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਭਾਜਪਾ ਆਗੂ ਪ੍ਰਦੀਪ ਠਾਕੁਰ ਨੇ ਲਖਵਿੰਦਰ ਸਿੰਘ ਮਿੰਟਾ ਨੂੰ ਪਾਰਟੀ ਦਾ ਪਟਕਾ ਪਾ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਲਖਵਿੰਦਰ ਸਿੰਘ ਮਿੰਟਾ ਨੇ ਕਿਹਾ ਕਿ ਉਹ ਕੇਂਦਰ ਵਿਚ ਰਾਜ ਕਰ ਰਹੀ ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੇ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜੇ ਹਨ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਸਿੱਧਾ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ, ਜਿਸ ਨਾਲ ਲੋਕਾਂ ਵਿੱਚ ਭਾਜਪਾ ਪ੍ਰਤੀ ਭਰੋਸਾ ਵਧਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਤੇ ਮਜ਼ਬੂਤ ਨੇਤ੍ਰਿਤਵ ਨੂੰ ਦੇਖਦੇ ਹੋਏ ਉਨ੍ਹਾਂ ਨੇ ਪਾਰਟੀ ਨਾਲ ਕਦਮ ਮਿਲਾਉਣ ਦਾ ਫੈਸਲਾ ਕੀਤਾ ਹੈ। ਇਸ ਮੌਕੇ ਭਾਜਪਾ ਆਗੂ ਪ੍ਰਦੀਪ ਠਾਕੁਰ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਵਰਗ ਤੱਕ ਪਹੁੰਚ ਰਿਹਾ ਹੈ ਤੇ ਇਹੀ ਕਾਰਨ ਹੈ ਕਿ ਲੋਕ ਧੜਾਧੜ ਭਾਰਤੀ ਜਨਤਾ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਉਦੇਸ਼ ਦੇਸ਼ ਤੇ ਰਾਜ ਦਾ ਸਰਬ ਪੱਖੀ ਵਿਕਾਸ ਕਰਨਾ ਹੈ ਤੇ ਭਾਜਪਾ ਹਮੇਸ਼ਾ ਲੋਕ-ਭਲਾਈ ਦੇ ਕੰਮਾਂ ਲਈ ਵਚਨਬੱਧ ਰਹੀ ਹੈ। ਪ੍ਰਦੀਪ ਠਾਕੁਰ ਨੇ ਵਿਸ਼ਵਾਸ ਜਤਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਲੋਕ ਭਾਜਪਾ ਨੂੰ ਭਾਰੀ ਸਮਰਥਨ ਦੇਣਗੇ ਤੇ ਇਸ ਵਾਰ ਰਾਜ ਵਿਚ ਵੀ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਉਪਲਬਧੀਆਂ ਬਾਰੇ ਜਾਣੂ ਕਰਵਾ ਰਹੇ ਹਨ ਤੇ ਲੋਕਾਂ ਦਾ ਉਤਸ਼ਾਹ ਦਿਨੋਂ-ਦਿਨ ਵੱਧ ਰਿਹਾ ਹੈ। ਇਸ ਮੌਕੇ ਪੰਕਜ ਮਿਸ਼ਰਾ ਤੇ ਗੋਪਾਲ ਕ੍ਰਿਸ਼ਨ ਅਰੋੜਾ ਸਮੇਤ ਭਾਜਪਾ ਵਰਕਰ ਹਾਜ਼ਰ ਸਨ।