ਅਮਰੀਕ ਸਿੰਘ ਮੱਲ੍ਹੀ, ਕਪੂਰਥਲਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੰਤਰੀ ਮੰਡਲ ਵਿਸਥਾਰ ਵਿਚ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਸ਼ਾਮਿਲ ਕੀਤੇ ਜਾਣ ਤੋਂ ਬਾਅਦ ਰਾਣਾ ਗੁਰਜੀਤ ਸਿੰਘ ਨੂੰ ਸੀਐੱਮ ਨੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਅਧਿਆਪਨ ਵਿਭਾਗ ਦੇ ਨਾਲ ਰੁਜ਼ਗਾਰ ਸੰਵਰੱਧਨ ਤੇ ਟੇ੍ਨਿੰਗ, ਬਾਗਵਾਨੀ ਅਤੇ ਰੇਤ ਅਤੇ ਪਾਣੀ ਰੱਖਿਆ ਵਿਭਾਗ ਦਾ ਕਾਰਜ ਦਿੱਤੇ ਹਨ ਜਿਸ ਦਾ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਜ਼ੋਰਦਾਰ ਸਵਾਗਤ ਕੀਤਾ। ਇਸ ਮੌਕੇ ਰਾਣਾ ਗੁਰਜੀਤ ਸਿੰਘ ਦੇ ਅਹੁਦਾ ਸੰਭਾਲਣ ਉਪਰੰਤ ਉਨਾਂ੍ਹ ਦੇ ਸਮਰਥਕਾਂ ਤੇ ਕਾਂਗਰਸੀ ਆਗੂਆਂ ਨੇ ਚੰਡੀਗੜ੍ਹ ਪਹੁੰਚ ਕੇ ਰਾਣਾ ਗੁਰਜੀਤ ਸਿੰਘ ਨੂੰ ਵਧਾਈ ਦਿੱਤੀ ਅਤੇ ਉਨਾਂ੍ਹ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਨੂਪ ਕੱਲ੍ਹਣ, ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ, ਸੀਨੀਅਰ ਕੌਂਸਲਰ ਨਰਿੰਦਰ ਮੰਨਸੂ, ਚੇਅਰਮੈਨ ਇੰਪਰੂਵਮੈਂਟ ਟਰੱਸਟ ਮਨੋਜ ਭਸੀਨ, ਉਪ ਚੇਅਰਮੈਨ ਮਾਰਕੀਟ ਕਮੇਟੀ ਰਾਜਿੰਦਰ ਕੌੜਾ, ਅਸ਼ੀਸ਼ ਕੁਮਾਰ ਪੁਰੀ ਆਦਿ ਆਗੂਆਂ ਨੇ ਕਿਹਾ ਰਾਣਾ ਗੁਰਜੀਤ ਸਿੰਘ ਦੇ ਮੰਤਰੀ ਬਣਨ ਨਾਲ ਕਪੂਰਥਲਾ ਦਾ ਵਿਕਾਸ ਹੁਣ ਹੋਰ ਵੀ ਤੇਜ਼ੀ ਨਾਲ ਹੋਵੇਗਾ।