ਕਾਂਗਰਸ ਦਾ ਵਿਜ਼ਨ ਫਗਵਾੜਾ ਤੇ ਪੰਜਾਬ ਦਾ ਸਰਬਪੱਖੀ ਵਿਕਾਸ
ਕਾਂਗਰਸ ਦਾ ਵਿਜ਼ਨ ਫਗਵਾੜਾ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਸਮਰਪਿਤ: ਸ਼ਰਨਜੀਤ,ਬੰਟੀ ਵਾਲੀਆ ਤੇ ਸੌਰਵ ਸ਼ਰਮਾ
Publish Date: Sun, 14 Jun 2026 09:46 PM (IST)
Updated Date: Sun, 14 Jun 2026 09:48 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਕਾਂਗਰਸ ਪਾਰਟੀ ਹਮੇਸ਼ਾ ਹੀ ਲੋਕ ਭਲਾਈ, ਵਿਕਾਸ ਤੇ ਸਮਾਜਿਕ ਏਕਤਾ ਦੇ ਸਿਧਾਂਤਾਂ ਤੇ ਚੱਲਦੀ ਆਈ ਹੈ। ਫਗਵਾੜਾ ਤੇ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਲੈ ਕੇ ਸਮਾਜ ਸੇਵਕ ਤੇ ਸੀਨੀਅਰ ਕਾਂਗਰਸੀ ਆਗੂ ਸ਼ਰਨਜੀਤ ਸਿੰਘ, ਕੌਂਸਲਰ ਤਰਨਜੀਤ ਸਿੰਘ ਬੰਟੀ ਵਾਲੀਆ ਤੇ ਕਾਂਗਰਸੀ ਆਗੂ ਮੀਡੀਆ ਕੋਆਰਡੀਨੇਟਰ ਸੌਰਵ ਸ਼ਰਮਾ ਨੇ ਕਿਹਾ ਕਿ ਕਾਂਗਰਸ ਦਾ ਵਿਜ਼ਨ ਪੰਜਾਬ ਨੂੰ ਤਰੱਕੀ, ਰੁਜ਼ਗਾਰ, ਸਿੱਖਿਆ ਤੇ ਬੁਨਿਆਦੀ ਸਹੂਲਤਾਂ ਦੇ ਖੇਤਰ ਵਿਚ ਮਜ਼ਬੂਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਫਗਵਾੜਾ ਸ਼ਹਿਰ ਦੇ ਵਿਕਾਸ ਲਈ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ, ਸਫ਼ਾਈ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਾਸਤੇ ਕਾਂਗਰਸ ਲਗਾਤਾਰ ਯਤਨਸ਼ੀਲ ਰਹੀ ਹੈ ਪਰ ਬੀਤੇ ਚਾਰ ਸਾਲਾਂ ਵਿਚ ਆਪ ਆਗੂਆਂ ਤੋਂ ਸ਼ਹਿਰ ਤੇ ਪਿੰਡਾਂ ਵਿਚ ਸੜਕਾਂ ਤੱਕ ਹੀ ਨਹੀ ਬਣ ਸਕੀਆਂ। ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਾ ਤੇ ਹਰ ਵਰਗ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਉਣਾ ਕਾਂਗਰਸ ਦੀ ਪਹਿਲ ਰਹੀ ਹੈ। ਸ਼ਰਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਲੋੜ ਹੈ ਕਿ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਤੇ ਨੌਜਵਾਨਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਨੀਤੀਆਂ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਲੜਾਈ ਲੜਦੀ ਰਹੀ ਹੈ ਤੇ ਅੱਗੇ ਵੀ ਲੜਦੀ ਰਹੇਗੀ। ਕੌਂਸਲਰ ਤਰਨਜੀਤ ਸਿੰਘ ਬੰਟੀ ਵਾਲੀਆ ਨੇ ਕਿਹਾ ਕਿ ਫਗਵਾੜਾ ਦੇ ਹਰ ਵਾਰਡ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਤੇ ਨਾਗਰਿਕ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਕਾਂਗਰਸ ਵਚਨਬੱਧ ਹੈ। ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਜਦੋਂ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਸੀ ਤਾ ਵਿਕਾਸ ਕਾਰਜ ਮੂੰਹੋਂ ਬੋਲਦੇ ਸਨ ਪਰ ਹੁਣ ਹਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਮੁੜ ਤੋਂ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਲੋਕਾਂ ਦੇ ਸਹਿਯੋਗ ਨਾਲ ਸ਼ਹਿਰ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ਤੱਕ ਲਿਜਾਇਆ ਜਾਵੇਗਾ। ਸੌਰਵ ਸ਼ਰਮਾ ਨੇ ਕਿਹਾ ਕਿ ਕਾਂਗਰਸ ਦੀ ਸੋਚ ਹਮੇਸ਼ਾ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਸਿੱਖਿਆ, ਖੇਡਾਂ ਅਤੇ ਰੁਜ਼ਗਾਰ ਦੇ ਮੌਕੇ ਵਧਾਉਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ ਤਾਂ ਜੋ ਪੰਜਾਬ ਨੂੰ ਮੁੜ ਖੁਸ਼ਹਾਲੀ ਦੇ ਰਾਹ ਤੇ ਲਿਆਂਦਾ ਜਾ ਸਕੇ। ਆਗੂਆਂ ਨੇ ਕਿਹਾ ਕਿ ਕਾਂਗਰਸ ਦਾ ਵਿਜ਼ਨ ਸਿਰਫ਼ ਚੋਣਾਂ ਤੱਕ ਸੀਮਿਤ ਨਹੀਂ, ਸਗੋਂ ਪੰਜਾਬ ਤੇ ਫਗਵਾੜਾ ਦੇ ਚਹੁੰਮੁਖੀ ਵਿਕਾਸ, ਸਮਾਜਿਕ ਭਲਾਈ ਤੇ ਲੋਕਾਂ ਦੀ ਬਿਹਤਰੀ ਲਈ ਲਗਾਤਾਰ ਕੰਮ ਕਰਨਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਲੋਕਾਂ ਦੇ ਸਹਿਯੋਗ ਨਾਲ 2027 ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਨੂੰ ਮੁੜ ਵਿਕਾਸ ਤੇ ਤਰੱਕੀ ਦੀ ਮਿਸਾਲ ਬਣਾਇਆ ਜਾਵੇਗਾ।