- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬੇ ਵਿੱਚ ਕਾਂਗਰਸ ਦੀ ਲਹਿਰ-ਨਰੇਸ਼ ਭਾਰਦਵਾਜ

ਪੰਜਾਬੀ ਜਾਗਰਣ ਪ੍ਰਤੀਨਿਧ
ਫਗਵਾੜਾ : ਕਾਂਗਰਸ ਹਾਈਕਮਾਂਡ ਵੱਲੋਂ ਮਿਸ਼ਨ 2027 ਦੇ ਤਹਿਤ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਨੂੰ ਸੂਬੇ ਅੰਦਰ ਹੋਰ ਮਜ਼ਬੂਤ ਕਰਨ ਲਈ ਤਜਰਬੇਕਾਰ ਲੀਡਰ ਸਚਿਨ ਪਾਇਲਟ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਦਾ ਕਾਂਗਰਸ ਆਗੂਆਂ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ। ਇਸ ਨਿਯੁਕਤੀ ’ਤੇ ਬਲਾਕ ਕਾਂਗਰਸ ਦੇ ਪ੍ਰਧਾਨ ਨਰੇਸ਼ ਭਾਰਦਵਾਜ ਨੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਚਿਨ ਪਾਇਲਟ ਹਰ ਉਮਰ ਤੇ ਵਰਗ ਦੇ ਮਨਪਸੰਦ ਲੀਡਰ ਹੈ, ਇਸ ਲਈ ਉਨ੍ਹਾਂ ਦੀ ਪੰਜਾਬ ਮਾਮਲਿਆਂ ਦੇ ਇੰਚਾਰਜ ਵਜੋਂ ਨਿਯੁਕਤੀ ਨਾਲ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਗਰਮੀ ਤੇ ਸੰਗਠਨਾਤਮਕ ਤਾਕਤ ਨੂੰ ਹੋਰ ਬਲ ਮਿਲੇਗਾ। ਨਰੇਸ਼ ਭਾਰਦਵਾਜ ਨੇ ਕਿਹਾ ਕਿ ਸਚਿਨ ਪਾਇਲਟ ਇੱਕ ਤਜਰਬੇਕਾਰ, ਨੌਜਵਾਨ ਤੇ ਮਿਹਨਤੀ ਆਗੂ ਹਨ, ਜਿਨ੍ਹਾਂ ਨੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਰਗੇ ਮਹੱਤਵਪੂਰਨ ਸੂਬੇ ਦੀ ਜ਼ਿੰਮੇਵਾਰੀ ਸਚਿਨ ਪਾਇਲਟ ਨੂੰ ਦਿੱਤੇ ਜਾਣ ਨਾਲ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ ਤੇ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ੀ ਮਿਲੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਨਰੇਸ਼ ਭਾਰਦਵਾਜ ਨੇ ਕਿਹਾ ਕਿ ਸੂਬੇ ਅੰਦਰ ਕਾਂਗਰਸ ਪਾਰਟੀ ਦੇ ਹੱਕ ਵਿਚ ਲਹਿਰ ਬਣ ਰਹੀ ਹੈ। ਪੰਜਾਬ ਦੇ ਲੋਕ ਮੌਜੂਦਾ ਸਿਆਸੀ ਹਾਲਾਤ ਨੂੰ ਬਾਰੀਕੀ ਨਾਲ ਦੇਖ ਰਹੇ ਹਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਲੋਕ ਆਪਣੇ ਫਤਵੇ ਰਾਹੀਂ ਕਾਂਗਰਸ ਪਾਰਟੀ ਨੂੰ ਮੁੜ ਸੇਵਾ ਦਾ ਮੌਕਾ ਦੇਣਗੇ।
ਨਰੇਸ਼ ਭਾਰਦਵਾਜ ਨੇ ਕਿਹਾ ਕਿ ਅੱਜ ਪੂਰੇ ਸੂਬੇ ਵਿੱਚ ਕਾਂਗਰਸ ਦੀ ਲਹਿਰ ਚਲ ਰਹੀ ਹੈ। ਕਾਂਗਰਸ ਆ ਰਹੀ ਹੈ ਆਮ ਆਦਮੀ ਪਾਰਟੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਕਾਂਗਰਸ ਨੂੰ ਸੱਤਾ ਸੌਂਪਣ ਦਾ ਮਨ ਬਣਾ ਲਿਆ ਹੈ।